Lectionary Calendar
Friday, May 17th, 2024
the Seventh Week after Easter
Attention!
For 10¢ a day you can enjoy StudyLight.org ads
free while helping to build churches and support pastors in Uganda.
Click here to learn more!

Read the Bible

ਬਾਇਬਲ

੧ ਸਲਾਤੀਨ 8

1 ਤੱਦ ਸੁਲੇਮਾਨ ਨੇ ਇਸਰਾਏਲ ਦੇ ਬਜ਼ੁਰਗਾਂ ਨੂੰ, ਪਰਿਵਾਰ-ਸਮੂਹਾਂ ਦੇ ਸਾਰੇ ਮੁਖੀਆਂ ਨੂੰ ਜੋ ਇਸਰਾਏਲੀਆਂ ਦੇ ਪੁਰਖਿਆਂ ਦੇ ਪਰਧਾਨ ਸਨ, ਆਪਣੇ ਕੋਲ ਯਰੂਸ਼ਲਮ ਵਿੱਚ ਇਕੱਠੇ ਕੀਤਾ ਤਾਂ ਜੋ ਉਹ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਦਾਊਦ ਦੇ ਸ਼ਹਿਰ ਤੋਂ ਜਿਹੜਾ ਸੀਯੋਨ ਹੈ ਉਥੋਂ ਇੱਥੇ ਲੈ ਆਉਣ।2 ਤਾਂ ਇਸਰਾਏਲ ਦੇ ਸਾਰੇ ਲੋਕ ਡੇਰਿਆਂ ਦੇ ਪਰਬ ਦੌਰਾਨ ਸੁਲੇਮਾਨ ਪਾਤਸ਼ਾਹ ਦੇ ਕੋਲ ਆਏ ਜਿਹੜਾ ਕਿ ੇਬਾਨੀਮ ਦੇ ਮਹੀਨੇ, (ਸਾਲ ਦੇ ਸੱਤਵੇਂ ਮਹੀਨੇ) ਵਿੱਚ ਸਨ।3 ਇਸਰਾਏਲ ਦੇ ਸਾਰੇ ਬਜ਼ੁਰਗ ਆਏ ਤੱਦ ਜਾਜਕਾਂ ਨੇ ਪਵਿੱਤਰ ਸੰਦੂਕ ਨੂੰ ਚੁਕਿਆ।4 ਉਸ੍ਸ ਪਵਿੱਤਰ ਸੰਦੂਕ ਦੇ ਨਾਲ ਮੰਡਲੀ ਦੇ ਤੰਬੂ ਅਤੇ ਸਾਰੇ ਪਵਿੱਤਰ ਭਾਂਡਿਆਂ ਨੂੰ ਜਿਹੜੇ ਕਿ ਤੰਬੂ ਵਿੱਚ ਸਨ ਉਨ੍ਹਾਂ ਨੂੰ ਵੀ ਚੁੱਕ ਕੇ ਨਾਲ ਲਿਆਏ। ਇਉਂ ਲੇਵੀਆਂ ਨੇ ਇਨ੍ਹਾਂ ਵਸਤਾਂ ਨੂੰ ਚੁਕਾਉਣ ਵਿੱਚ ਜਾਜਕਾਂ ਦੀ ਮਦਦ ਕੀਤੀ।5 ਸੁਲੇਮਾਨ ਪਾਤਸ਼ਾਹ ਅਤੇ ਇਸਰਾਏਲ ਦੇ ਸਾਰੇ ਲੋਕ, ਜੋ ਉਸ ਦੇ ਨਾਲ ਆਏ ਸਨ, ਪਵਿੱਤਰ ਸੰਦੂਕ ਦੇ ਅੱਗੇ ਖਲੋ ਗਏ। ਉਨ੍ਹਾਂ ਨੇ ਇੰਨੀਆਂ ਭੇਡਾਂ ਤੇ ਪਸ਼ੂ ਬਲੀ ਚੜਾੇ ਕਿ ਉਨ੍ਹਾਂ ਨੂੰ ਗਿਣਨਾ ਸੰਭਵ ਨਹੀਂ ਸੀ।6 ਫ਼ੇਰ ਜਾਜਕਾਂ ਨੇ ਯਹੋਵਾਹ ਦੇ ਇਕਰਾਨਾਮੇ ਵਾਲੇ ਸੰਦੂਕ ਨੂੰ ਇਸਦੀ ਬਾਵੇਂ, ਮੰਦਰ ਦੇ ਅੱਤ ਪਵਿੱਤਰ ਸਬਾਨ ਵਿੱਚ ਧਰ ਦਿੱਤਾ। ਇਹ ਕਰੂਬੀ ਫ਼ਰਿਸ਼ਤਿਆਂ ਦੇ ਖੰਭਾਂ ਹੇਠਾਂ ਰੱਖਿਆ ਗਿਆ ਸੀ।7 ਕਰੂਬੀ ਫ਼ਰਿਸ਼ਤਿਆਂ ਦੇ ਖੰਭ ਪਵਿੱਤਰ ਸੰਦੂਕ ਦੇ ਉੱਪਰ ਫ਼ੈਲੇ ਹੋਏ ਸਨ। ਤਾਂ ਜੋ ਉਹ ਪਵਿੱਤਰ ਸੰਦੂਕ ਅਤੇ ਇਸ ਨੂੰ ਚੁੱਕਣ ਲਈ ਵਰਤੀਆਂ ਜਾਣ ਵਾਲੀਆਂ ਚੋਬਾਂ ਨੂੰ ਢਕ ਲੈਣ।8 ਉਨ੍ਹਾਂ ਨੇ ਚੋਬਾਂ ਨੂੰ ੇਨਾ ਲੰਮਾ ਕੀਤਾ ਕਿ ਚੋਬਾਂ ਦੇ ਸਿਰੇ ਵਿਚਲੀ ਕੋਠੜੀ ਅੱਗੇ ਪਵਿੱਤਰ ਅਸਬਾਨ ਤੋਂ ਨਜ਼ਰ ਆਉਂਦੇ ਸਨ ਪਰ ਬਾਹਰੋ ਨਹੀਂ ਸਨ ਦਿਸ੍ਸਦੇ ਅਤੇ ਉਹ ਅੱਜ ਦਿਨ ਤੀਕ ਉੱਥੇ ਹੀ ਹਨ।9 ਪਵਿੱਤਰ ਸੰਦੂਕ ਵਿੱਚ ਉਨ੍ਹਾਂ ਦੋਨਾਂ ਪੱਥਰ ਦੀਆਂ ਪਟ੍ਟੀਆਂ ਤੋਂ ਇਲਾਵਾ ਹੋਰ ਕੁਝ ਨਹੀਂ ਸੀ ਜਿਹੜੀਆਂ ਮੂਸਾ ਨੇ ਹੋਰੇਬ ਵਿੱਚ ਪਵਿੱਤਰ ਸੰਦੂਕ ਵਿੱਚ ਪਾਈਆਂ ਸਨ। ਹੋਰੇਬ ਉਹੀ ਜਗ੍ਹਾ ਸੀ ਜਿੱਥੇ ਯਹੋਵਾਹ ਨੇ ਇਸਰਾਏਲੀਆਂ ਨਾਲ ਆਪਣਾ ਇਕਰਾਰਨਾਮਾ ਕੀਤਾ ਸੀ ਜਦੋਂ ਉਹ ਮਿਸਰ ਵਿੱਚੋਂ ਨਿਕਲੇ ਸਨ।10 ਜਦੋਂ ਜਾਜਕਾਂ ਨੇ ਪਵਿੱਤਰ ਸੰਦੂਕ ਨੂੰ ਅੱਤ ਪਵਿੱਤਰ ਸਬਾਨ ਤੇ ਰੱਖਿਆ ਅਤੇ ਇਸ ਵਿੱਚੋਂ ਬਾਹਰ ਆਏ ਬੱਦਲ ਨੇ ਯਹੋਵਾਹ ਦੇ ਮੰਦਰ ਨੂੰ ਭਰ ਦਿੱਤਾ।11 ਜਾਜਕਾਂ ਨੂੰ ਆਪਣਾ ਕੰਮ ਰੋਕਣਾ ਪਿਆ ਕਿਉਂ ਕਿ ਮੰਦਰ ਇੱਕਦਮ ਪਰਮੇਸ਼ੁਰ ਦੇ ਪਰਤਾਪ ਨਾਲ ਭਰ ਗਿਆ।

12 ਤੱਦ ਸੁਲੇਮਾਨ ਨੇ ਆਖਿਆ:"ਯਹੋਵਾਹ ਨੇ ਫ਼ੁਰਮਾਇਆ ਸੀ ਕਿ ਉਹ ਘੁੱਪ ਹਨੇਰੇ ਵਿੱਚ ਵਸ੍ਸੇਗਾ ਅਤੇ ਯਹੋਵਾਹ ਅਸਮਾਨ ਤੇ ਸੂਰਜ ਨੂੰ ਚਮਕਾਵੇਗਾ।13 ਮੈਂ ਤੇਰੇ ਲਈ ਇੱਕ ਅਦਭੁਤ ਮੰਦਰ ਬਣਾਇਆ, ਜਿੱਥੇ ਤੂੰ ਸਦਾ ਲਈ ਰਹਿ ਸਕੇ।"14 ਇਸਰਾਏਲ ਦੇ ਸਾਰੇ ਲੋਕ ਉੱਥੇ ਖੜੇ ਸਨ, ਤਾਂ ਸੁਲੇਮਾਨ ਪਾਤਸ਼ਾਹ ਉਨ੍ਹਾਂ ਵੱਲ ਮੁੜਿਆ ਅਤੇ ਉਨ੍ਹਾਂ ਨੂੰ ਅਸੀਸ ਦਿੱਤੀ।15 ਫ਼ਿਰ ਸੁਲੇਮਾਨ ਪਾਤਸ਼ਾਹ ਨੇ ਇਹ ਲੰਬੀ ਪ੍ਰਾਰਥਨਾ ਕੀਤੀ:"ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਨੂੰ ਉਸਤਤ। ਜੋ ਵੀ ਇਕਰਾਰ ਉਸ ਨੇ ਮੇਰੇ ਪਿਤਾ ਦਾਊਦ ਨਾਲ ਕੀਤਾ ਸੀ, ਉਸਨੇ ਪੂਰਾ ਕੀਤਾ। ਯਹੋਵਾਹ ਨੇ ਮੇਰੇ ਪਿਤਾ ਨੂੰ ਕਿਹਾ,16 ਮੈਂ ਆਪਣੇ ਲੋਕਾਂ ਇਸਰਾਏਲ ਨੂੰ ਮਿਸਰ ਵਿੱਚੋਂ ਬਾਹਰ ਲਿਆਇਆ। ਪਰ ਹੁਣ ਤੀਕ ਮੈਂ ਇਸਰਾਏਲ ਦੇ ਕਿਸੇ ਵੀ ਪਰਿਵਾਰ-ਸਮੂਹ ਵਿੱਚੋਂ ਕੋਈ ਸ਼ਹਿਰ ਨਹੀਂ ਚੁਣਿਆ ਸੀ ਕਿ ਕੌਣ ਮੇਰੇ ਨਾਮ ਲਈ ਮੰਦਰ ਉਸਾਰੇਗਾ। ਪਰ ਹੁਣ ਮੈਂ ਯਰੂਸ਼ਲਮ ਨੂੰ ਚੁਣਿਆ ਹੈ ਜਿੱਥੇ ਹਮੇਸ਼ਾ ਮੇਰਾ ਆਦਰ ਹੋਵੇਗਾ। ਅਤੇ ਮੈਂ ਦਾਊਦ ਨੂੰ ਮੇਰੇ ਲੋਕਾਂ, ਇਸਰਾਏਲ ਤੇ ਸ਼ਾਸਨ ਕਰਨ ਲਈ ਚੁਣਿਆ ਹੈ।"17 ਮੇਰੇ ਪਿਤਾ ਦਾਊਦ ਦੀ ਇੱਛਾ ਸੀ ਕਿ ਮੈਂ ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਦੇ ਨਾਮ ਲਈ ਇੱਕ ਮੰਦਰ ਬਣਾਵਾਂ।18 ਪਰ ਯਹੋਵਾਹ ਨੇ ਮੇਰੇ ਪਿਤਾ ਦਾਊਦ ਨੂੰ ਆਖਿਆ, "ਮੈਂ ਜਾਣਦਾ ਹਾਂ ਕਿ ਤੂੰ ਮੇਰੇ ਸਂਮਾਨ ਵਿੱਚ ਇੱਕ ਮੰਦਰ ਬਣਾਉਣਾ ਚਾਹੁੰਦਾ ਹੈਂ ਅਤੇ ਇਹੀ ਚੰਗੀ ਗੱਲ ਵੀ ਹੈ ਕਿ ਤੂੰ ਅਜਿਹੀ ਭਾਵਨਾ ਰੱਖਦਾ ਹੈਂ।19 ਪਰ ਜਿਸ ਨੂੰ ਮੈਂ ਮੰਦਰ ਬਨਾਉਣ ਲਈ ਚੁਣਿਆ ਹੋਇਆ ਹੈ ਉਹ ਤੂੰ ਨਹੀਂ ਹੈਂ ਸਗੋਂ ਉਹ ਤੇਰਾ ਪੁੱਤਰ ਹੋਵੇਗਾ ਜੋ ਕਿ ਮੇਰੇ ਲਈ ਮੰਦਰ ਬਣਾਵੇਗਾ।'20 "ਸੋ ਯਹੋਵਾਹ ਨੇ ਕੀਤੇ ਹੋਏ ਇਕਰਾਰ ਨੂੰ ਨਿਭਾਇਆ। ਹੁਣ ਮੈਂ ਆਪਣੇ ਪਿਤਾ ਦਾਊਦ ਦੀ ਬਾਵੇਂ ਪਾਤਸ਼ਾਹ ਬਣਿਆ ਹਾਂ। ਹੁਣ ਮੈਂ ਯਹੋਵਾਹ ਦੇ ਇਕਰਾਰ ਮੁਤਾਬਿਕ ਇਸਰਾਏਲ ਉੱਪਰ ਹਕੂਮਤ ਕਰ ਰਿਹਾ ਹਾਂ ਅਤੇ ਮੈਂ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਲਈ ਮੰਦਰ ਉਸਾਰਿਆ ਹੈ।21 ਮੈਂ ਮੰਦਰ ਦੇ ਅੰਦਰ, ਪਵਿੱਤਰ ਸੰਦੂਕ ਵਾਸਤੇ, ਇੱਕ ਖਾਸ ਥਾਂ ਬਣਾਇਆ ਹੈ ਅਤੇ ਉਸ ਪਵਿੱਤਰ ਸੰਦੂਕ ਦੇ ਅੰਦਰ ਉਹ ਨੇਮ ਪਿਆ ਹੈ ਜੋ ਯਹੋਵਾਹ ਨੇ ਸਾਡੇ ਪੁਰਖਿਆ ਨਾਲ ਕੀਤਾ ਸੀ। ਇਹ ਨੇਮ ਯਹੋਵਾਹ ਨੇ ਉਸ ਵਕਤ ਕੀਤਾ ਸੀ ਜਦੋਂ ਉਸ ਮਿਸਰ ਵਿੱਚੋਂ ਸਾਡੇ ਪੁਰਖਿਆਂ ਨੂੰ ਕੱਢਕੇ ਲਿਆਂਦਾ ਸੀ।"

22 ਫ਼ਿਰ ਸੁਲੇਮਾਨ ਯਹੋਵਾਹ ਦੀ ਜਗਵੇਦੀ ਅੱਗੇ ਖੜਾ ਹੋ ਗਿਆ, ਅਤੇ ਸਾਰੇ ਲੋਕ ਉਸਦੇ ਸਾਮ੍ਹਣੇ ਖੜੇ ਹੋ ਗਏ। ਉਸ ਨੇ ਆਪਣੀਆਂ ਹਬੇਲੀਆਂ ਅਕਾਸ਼ ਵੱਲ ਫ਼ੈਲਾਕੇ ਆਖਿਆ,23 "ਹੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ, ਉੱਪਰ ਅਕਾਸ਼ਾਂ ਵਿੱਚ ਜਾਂ ਹੇਠਾਂ ਧਰਤੀ ਤੇ ਤੇਰੇ ਵਰਗਾ ਕੋਈ ਪਰਮੇਸ਼ੁਰ ਨਹੀਂ ਹੈ। ਤੂੰ ਆਪਣਾ ਇਕਰਾਰਨਾਮਾ ਰੱਖਦਾ ਅਤੇ ਤੂੰ ਆਪਣੇ ਲੋਕਾਂ ਨਾਲ ਵਫ਼ਾਦਾਰ ਰਹਿੰਦਾ ਹੈ, ਜੋ ਆਪਣੇ ਤਹੇ ਦਿਲੋਂ ਤੇਰਾ ਅਨੁਸਰਣ ਕਰਦੇ ਹਨ।24 ਤੂੰ ਮੇਰੇ ਪਿਤਾ ਦਾਊਦ, ਆਪਣੇ ਸੇਵਕ, ਨਾਲ ਇੱਕ ਇਕਰਾਰ ਕੀਤਾ ਅਤੇ ਤੂੰ ਇਸ ਇਕਰਾਰ ਨੂੰ ਪੂਰਾ ਕੀਤਾ। ਤੂੰ ਆਪਣੇ ਮੂੰਹੋਁ ਇਕਰਾਰ ਕੀਤਾ ਸੀ ਅਤੇ ਅੱਜ ਆਪਣੀ ਮਹਾਨ ਸ਼ਕਤੀ ਨਾਲ ਉਸ ਇਕਰਾਰ ਨੂੰ ਪੂਰਾ ਕੀਤਾ।25 ਸੋ ਹੁਣ, ਹੇ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ, ਮੇਰੇ ਪਿਤਾ ਦਾਊਦ, ਆਪਣੇ ਸੇਵਕ ਨਾਲ ਕੀਤੇ ਬਾਕੀ ਇਕਰਾਰਾਂ ਨੂੰ ਪੂਰਿਆਂ ਕਰ। ਤੂੰ ਆਖਿਆ ਸੀ, 'ਦਾਊਦ, ਤੇਰੇ ਪੁੱਤਰਾਂ ਨੂੰ ਵੀ ਮੇਰੇ ਹੁਕਮਾਂ ਨੂੰ ਧਿਆਨ ਨਾਲ ਮੰਨਣਾ ਚਾਹੀਦਾ ਹੈ ਜਿਵੇਂ ਤੂੰ ਕੀਤਾ ਹੈ। ਜੇਕਰ ਉਹ ਇਵੇਂ ਕਰਨਗੇ, ਫ਼ੇਰ ਤੇਰੇ ਪਰਿਵਾਰ ਵਿੱਚੋਂ ਹੀ ਕੋਈ ਹਮੇਸ਼ਾ ਇਸਰਾਏਲ ਦੇ ਲੋਕਾਂ ਉੱਤੇ ਸ਼ਾਸਨ ਕਰੇਗਾ।'26 ਅਤੇ ਫ਼ਿਰ ਦੁਬਾਰਾ, ਯਹੋਵਾਹ ਹੇ ਇਸਰਾਏਲ ਦੇ ਪਰਮੇਸ਼ੁਰ, ਮੈਂ ਤੇਰੇ ਅੱਗੇ ਪ੍ਰਾਰਥਨਾ ਕਰਦਾ ਹਾਂ ਕਿ ਕਿਰਪਾ ਕਰਕੇ ਉਹ ਇਕਰਾਰ ਨਿਭਾਂਦਾ ਰਹੀਁ ਜਿਹੜਾ ਤੂੰ ਮੇਰੇ ਪਿਤਾ ਨਾਲ ਕੀਤਾ ਸੀ।27 "ਪਰ ਪਰਮੇਸ਼ੁਰ, ਕੀ ਤੂੰ ਸੱਚਮੁੱਚ ਇਸ ਧਰਤੀ ਤੇ ਰਹੇਁਗਾ? ਜਦੋਂ ਕਿ ਅਕਾਸ਼ ਅਤੇ ਉਨ੍ਹਾਂ ਦਿਆਂ ਅੱਤ ਉੱਚੀਆਂ ਥਾਵਾਂ ਵੀ ਤੈਨੂੰ ਨਹੀਂ ਸਮਾ ਸਕਦੀਆਂ, ਤਾਂ ਅਵੱਸ਼ ਹੀ ਇਹ ਮੰਦਰ ਜਿਹੜਾ ਮੈਂ ਤੇਰੇ ਲਈ ਬਣਾਇਆ, ਤੈਨੂੰ ਨਹੀਂ ਸਮਾ ਸਕਦਾ।28 ਪਰ ਕਿਰਪਾ ਕਰਕੇ ਮੇਰੀ ਅਰਜੋਈ ਸੁਣ! ਮੈਂ ਤੇਰਾ ਸੇਵਕ ਹਾਂ ਅਤੇ ਤੂੰ ਮੇਰੇ ਯਹੋਵਾਹ, ਮੇਰਾ ਪਰਮੇਸ਼ੁਰ ਹੈਂ। ਸੋ ਮੈਂ ਅੱਜ ਅਰਜੋਈ ਕਰ ਰਿਹਾ ਹਾਂ ਮੇਰੀ ਇਸ ਪ੍ਰਾਰਥਨਾ ਨੂੰ ਸੁਣ ਅਤੇ ਕਬੂਲ ਕਰ।29 ਪਹਿਲਾਂ ਤੂੰ ਆਖਿਆ ਸੀ, 'ਮੈਂ ਇੱਥੇ ਸਤਿਕਾਰਿਆ ਜਾਵਾਂਗਾ', ਇਸ ਮੰਦਰ ਵੱਲ ਤੇਰੀਆਂ ਅੱਖਾਂ ਦਿਨ-ਰਾਤ ਖੁਲ੍ਹੀਆਂ ਰਹਿਣ। ਕਿਰਪਾ ਕਰਕੇ ਮੇਰੀ ਪ੍ਰਾਰਥਨਾ ਨੂੰ ਸੁਣ ਜੋ ਮੈਂ ਇਸ ਮੰਦਰ ਵਿੱਚੋਂ ਕਰ ਰਿਹਾ ਹਾਂ।30 ਹੇ ਯਹੋਵਾਹ, ਮੈਂ ਸੁਲੇਮਾਨ, ਤੇਰਾ ਸੇਵਕ ਅਤੇ ਤੇਰੇ ਲੋਕ, ਇਸਰਾਏਲੀ ਮੰਦਰ ਨੂੰ ਆਕੇ ਅਤੇ ਇੱਥੇ ਪ੍ਰਾਰਥਨਾ ਕਰਾਂਗੇ। ਕਿਰਪਾ ਕਰਕੇ ਸਾਡੀਆਂ ਪ੍ਰਾਰਬਨਾਵਾਂ ਨੂੰ ਸੁਣੀਁ। ਅਸੀਂ ਜਾਣਦੇ ਹਾਂ ਕਿ ਤੂੰ ਅਕਾਸ਼ਾਂ ਵਿੱਚ ਰਹਿੰਦਾ ਹੈਂ। ਅਸੀਂ ਤੈਨੂੰ ਬੇਨਤੀ ਕਰਦੇ ਹਾਂ ਕਿ ਤੂੰ ਓਬੋਁ ਸਾਡੀਆਂ ਪ੍ਰਾਰਬਨਾਵਾਂ ਸੁਣੇਁ, ਅਤੇ ਸਾਨੂੰ ਖਿਮਾ ਕਰ ਦੇਵੇਂ।31 "ਜੇਕਰ ਕੋਈ ਮਨੁੱਖ ਕਿਸੇ ਦੂਜੇ ਮਨੁੱਖ ਨਾਲ ਗ਼ਲਤ ਕੰਮ ਕਰੇ ਤਾਂ ਉਸਨੂੰ ਇਸ ਜਗਵੇਦੀ ਉੱਪਰ ਲਿਆਇਆ ਜਾਵੇ। ਜੇਕਰ ਉਹ ਮਨੁੱਖ ਬੇਕਸੂਰ ਹੋਵੇ ਤਾਂ ਉਹ ਇੱਥੇ ਇਕਰਾਰ ਕਰੇ ਕਿ ਉਹ ਬੇਕਸੂਰ ਹੈ।32 ਉਸ ਵਕਤ, ਤੈਨੂੰ ਉਸਨੂੰ ਅਕਾਸ਼ਾਂ ਵਿੱਚ ਸੁਣਨਾ ਚਾਹੀਦਾ ਅਤੇ ਆਪਣਾ ਨਿਆਂ ਦੇਣਾ ਚਾਹੀਦਾ। ਜੇਕਰ ਆਦਮੀ ਨੇ ਕੁਝ ਗ਼ਲਤ ਕੀਤਾ ਹੋਵੇ, ਉਸ ਨੂੰ ਉਸ ਦੀਆਂ ਕਰਨੀਆਂ ਅਨੁਸਾਰ ਸਜ਼ਾ ਦੇਵੀਂ ਅਤੇ ਜੇਕਰ ਉਹ ਬੇਕਸੂਰ ਹੈ, ਤਾਂ ਉਸ ਨੂੰ ਉਸ ਦੀਆਂ ਚੰਗੀਆਂ ਕਰਨੀਆਂ ਅਨੁਸਾਰ ਇਨਾਮ ਦੇਵੀਂ।33 "ਕਈ ਵਾਰੀ ਤੇਰੇ ਲੋਕ, ਇਸਰਾਏਲ, ਤੇਰੇ ਵਿਰੁੱਧ ਪਾਪ ਕਰ ਸਕਦੇ ਹਨ ਅਤੇ ਹੋ ਸਕਦਾ ਉਨ੍ਹਾਂ ਦੇ ਦੁਸ਼ਮਣ ਉਨ੍ਹਾਂ ਨੂੰ ਹਰਾ ਦੇਣ। ਫ਼ੇਰ ਲੋਕ ਤੇਰੇ ਕੋਲ ਵਾਪਸ ਆ ਕੇ ਅਤੇ ਤੇਰੀ ਉਸਤਤ ਕਰਨ। ਉਹ ਇਸ ਮੰਦਰ ਵਿੱਚ ਆਉਣ ਅਤੇ ਤੇਰੇ ਅੱਗੇ ਪ੍ਰਾਰਥਨਾ ਕਰਨ।34 ਤੂੰ ਅਕਾਸ਼ ਵਿੱਚ ਸੁਣਕੇ ਆਪਣੇ ਲੋਕਾਂ, ਇਸਰਾਏਲ ਦੇ ਪਾਪਾਂ ਨੂੰ ਬਖਸ਼ ਦੇਵੀਂ ਅਤੇ ਉਨ੍ਹਾਂ ਨੂੰ ਉਸ ਦੇਸ਼ ਵਿੱਚ ਜੋ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤਾ ਸੀ ਮੋੜ ਲਿਆਵੀਁ।35 "ਕਈ ਵਾਰੀ ਹੋ ਸਕਦਾ ਉਹ ਤੇਰੇ ਵਿਰੁੱਧ ਪਾਪ ਕਰਨ ਅਤੇ ਤੂੰ ਉਨ੍ਹਾਂ ਦੀ ਧਰਤੀ ਤੇ ਮੀਂਹ ਨਾ ਪੈਣ ਦੇਵੇਂ। ਫ਼ੇਰ ਉਹ ਇਸ ਜਗ੍ਹਾ ਵੱਲ ਪਰਤਨ ਅਤੇ ਤੇਰੇ ਨਾਮ ਦੀ ਉਸਤਤ ਕਰਨ। ਉਹ ਆਪਣੇ ਪਾਪਾਂ ਦਾ ਪ੍ਰਾਸਚਿਤ ਕਰਨਗੇ ਕਿਉਂ ਕਿ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਪਾਪਾਂ ਲਈ ਤਸੀਹੇ ਦਿੱਤੇ।36 ਇਸ ਲਈ ਕਿਰਪਾ ਕਰਕੇ ਅਕਾਸ਼ ਵਿੱਚ ਉਨ੍ਹਾਂ ਦੀਆਂ ਪ੍ਰਾਰਬਨਾਵਾਂ ਸੁਣੀ ਅਤੇ ਉਨ੍ਹਾਂ ਦੇ ਪਾਪਾਂ ਨੂੰ ਖਿਮਾ ਕਰ ਦੇਵੀਂ। ਉਨ੍ਹਾਂ ਨੂੰ ਜਿਉਣ ਦਾ ਸਹੀ ਢੰਗ ਸਿਖਾ। ਹੇ ਯਹੋਵਾਹ, ਕਿਰਪਾ ਕਰਕੇ ਇਸ ਧਰਤੀ ਤੇ ਮੀਂਹ ਪਾਵੀਁ, ਜਿਹੜੀ ਧਰਤੀ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਵਿਰਸੇ ਵਜੋਂ ਦਿੱਤੀ ਸੀ।37 "ਜੇ ਦੇਸ਼ ਵਿੱਚ ਕਾਲ ਜਾਂ ਸੋਕਾ ਪੈ ਜਾਵੇ ਜਾਂ ਲੋਕਾਂ ਵਿੱਚ ਮਹਾਂ ਬਵਾ ਪੈ ਜਾਵੇ ਜਾਂ ਔੜ-ਸੁਂਡੀ ਪੈ ਜਾਵੇ ਤੇ ਸਾਰਾ ਅੰਨ ਨਸ਼ਟ ਹੋ ਜਾਵੇ ਜਾਂ ਉਨ੍ਹਾਂ ਦੇ ਦੁਸ਼ਮਣ ਉਨ੍ਹਾਂ ਨੂੰ ਜਾਂ ਉਨ੍ਹਾਂ ਦੇ ਦੇਸ਼ ਜਾਂ ਫ਼ਾਟਕਾਂ ਨੂੰ ਘੇਰ ਲੈਣ ਜਾਂ ਕੋਈ ਕਸ਼ਟ, ਰੋਗ ਜਾਂ ਮੁਸੀਬਤ ਆ ਪਵੇ।38 ਤਾਂ ਜੋ ਬੇਨਤੀ, ਪ੍ਰਾਰਥਨਾ ਤੇਰੀ ਸਾਰੀ ਪਰਜਾ, ਇਸਰਾਏਲ ਦੇ ਕਿਸੇ ਮਨੁੱਖ ਤੋਂ ਵੀ ਕੀਤੀ ਜਾਵੇ ਜੋੋ ਆਪਣੇ ਹੀ ਮਨ ਦੀ ਵਿਬਿਆ ਜਾਣੇ ਅਤੇ ਆਪਣੇ ਹੱਥ ਇਸ ਮੰਦਰ ਵੱਲ ਫ਼ੈਲਾਵੇ39 ਤਾਂ ਕਿਰਪਾ ਕਰਕੇ ਅਕਾਸ਼ 'ਚ ਹੁੰਦਿਆਂ ਹੋਇਆਂ ਉਸਦੀਆਂ ਪ੍ਰਾਰਥਨਾ ਨੂੰ ਸੁਣੀ ਅਤੇ ਉਨ੍ਹਾਂ ਨੂੰ ਮਾਫ਼ ਕਰ ਦੇਵੀਂ ਉਨ੍ਹਾਂ ਦੀ ਮਦਦ ਕਰੀਂ ਜਿਵੇਂ ਕਿ ਤੂੰ ਜਾਣਦੈਁ ਕਿ ਉਨ੍ਹਾਂ ਦੇ ਮਨਾਂ ਵਿੱਚ ਕੀ ਹੈ।40 ਹ ਕਰੀ ਤਾਂ ਜੋ ਉਹ ਜਿੰਨੇ ਦਿਨ ਉਸ ਧਰਤੀ ਤੇ ਰਹਿਣ ਜੋ ਤੂੰ ਸਾਡੇ ਪੁਰਖਿਆਂ ਨੂੰ ਦਿੱਤੀ ਸੀ, ਤੈਥੋਂ ਡਰਨ।41 "ਦੂਰ-ਦੁਰਾਡੀਆਂ ਜਗ੍ਹਾ ਤੋਂ ਲੋਕ ਤੇਰਾ ਜਸ੍ਸ ਸੁਣਕੇ ਆਉਣ ਤੇਰੀ ਸ਼ਕਤੀ ਤੇ ਮਹਿਮਾ ਵੇਖਕੇ ਇਸ ਮੰਦਰ ਤੇ ਆਕੇ ਤੇਰਾ ਜਸ੍ਸ ਗਾਣ।42 43 ਕਿਰਪਾ ਕਰਕੇ ਅਕਾਸ਼ ਵਿੱਚ ਆਪਣੇ ਘਰੋ ਉਨ੍ਹਾਂ ਦੀਆਂ ਪ੍ਰਾਰਬਨਾਵਾਂ ਸੁਣ ਅਤੇ ਉਹ ਕਰ ਜੋ ਉਹ ਤੈਥੋਂ ਮੰਗਣ। ਫ਼ੇਰ ਧਰਤੀ ਦੇ ਸਾਰੇ ਲੋਕ ਜਾਣ ਲੈਣਗੇ ਅਤੇ ਤੇਰੀ ਇੱਜ਼ਤ ਕਰਨਗੇ ਜਿਵੇਂ ਇਸਰਾਏਲ ਦੇ ਲੋਕ ਕਰਦੇ ਹਨ। ਫ਼ੇਰ ਉਹ ਲੋਕ ਜਾਣ ਲੈਣਗੇ ਕਿ ਮੈਂ ਇਹ ਮੰਦਰ ਤੇਰੇ ਆਦਰ ਵਿੱਚ ਬਣਾਇਆ ਹੈ।44 "ਕਿਸੇ ਵਕਤ ਤੂੰ ਆਪਣੇ ਲੋਕਾਂ ਨੂੰ ਇਹ ਹੁਕਮ ਦੇਵੀਂ ਕਿ ਉਹ ਆਪਣੇ ਵੈਰੀਆਂ ਵਿਰੁੱਧ ਲੜਨ ਤੱਦ ਤੇਰੇ ਲੋਕ ਇਸ ਸ਼ਹਿਰ ਵੱਲ ਮੁੜਨ ਜਿਹੜਾ ਕਿ ਤੂੰ ਚੁਣਿਆ ਅਤੇ ਜਿੱਥੇ ਮੈਂ ਤੇਰੀ ਉਸਤਤ ਵਿੱਚ ਇਹ ਮੰਦਰ ਬਣਵਾਇਆ। ਅਤੇ ਜਦ ਉਹ ਤੇਰੇ ਅੱਗੇ ਪ੍ਰਾਰਥਨਾ ਕਰਨ।45 ਫ਼ੇਰ ਅਕਾਸ਼ ਵਿੱਚ ਉਨ੍ਹਾਂ ਦੀਆਂ ਪ੍ਰਾਰਬਨਾਵਾਂ ਸੁਣੀ ਅਤੇ ਉਨ੍ਹਾਂ ਦਾ ਨਿਆਂ ਕਰੀਂ।46 "ਜੇਕਰ ਉਹ ਪਾਪ ਕਰਨ ਕਿਉਂ ਕਿ ਕੋਈ ਅਜਿਹਾ ਮਨੁੱਖ ਨਹੀਂ ਜੋ ਪਾਪ ਨਾ ਕਰੇ, ਤਾਂ ਤੂੰ ਆਪਣੇ ਲੋਕਾਂ ਨਾਲ ਕਰੋਧ ਕਰੇਁ ਤਾਂ ਉਹ ਆਪਣੇ ਦੁਸ਼ਮਣ ਹੱਥੋਂ ਹਾਰਨ, ਉਨ੍ਹਾਂ ਦੇ ਵੈਰੀ ਉਨ੍ਹਾਂ ਨੂੰ ਬੰਦੀ ਬਣਾਕੇ ਕਿਸੀ ਦੂਰ-ਦੁਰਾਡੇ ਉਜਾੜ 'ਚ ਲੈ ਜਾਣ।47 ਉਸ ਦੂਰ-ਦੁਰਾਡੀ ਬਾਵੇਂ ਜਾਕੇ ਤੇਰੇ ਲੋਕ ਹੋਸ਼ ਵਿੱਚ ਆਉਣ ਕਿ ਉਨ੍ਹਾਂ ਕੀ ਪਾਪ ਕੀਤਾ ਤੇ ਆਪਣੇ ਕੀਤੇ ਤੇ ਪਛਤਾਉਣ ਤੇ ਤੇਰੇ ਅੱਗੇ ਪ੍ਰਾਰਥਨਾ ਕਰਨ ਅਤੇ ਆਖਣ, 'ਅਸੀਂ ਪਾਪ ਕੀਤਾ ਅਤੇ ਬਹੁਤ ਗ਼ਲਤ ਕੰਮ ਕੀਤਾ ਹੈ',48 ਇਉਂ ਆਪਣੇ ਵੈਰੀਆਂ ਦੇ ਦੇਸ਼ ਜਿਨ੍ਹਾਂ ਨੇ ਉਨ੍ਹਾਂ ਨੂੰ ਬੰਦੀ ਬਣਾਇਆ ਉਹ ਤੇਰੇ ਵੱਲ ਆਪਣੇ ਸਾਰੇ ਮਨ ਤੇ ਜਾਨ ਨਾਲ ਮੁੜਨ ਅਤੇ ਅੱਗੋਂ ਆਪਣੇ ਦੇਸ਼ ਮੁੜਨ ਲਈ ਅਰਜੋਈ ਕਰਨ ਜਿਹੜਾ ਤੂੰ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤਾ, ਅਤੇ ਇਸ ਸ਼ਹਿਰ ਵੱਲ ਜਿਸ ਨੂੰ ਕਿ ਤੂੰ ਆਪ ਚੁਣਿਆ ਅਤੇ ਇਸ ਮੰਦਰ ਨੂੰ ਜਿਸ ਨੂੰ ਮੈਂ ਤੇਰੇ ਨਾਉਂ ਲਈ ਬਣਾਇਆ,49 ਤਾਂ ਤੂੰ ਆਪਣੇ ਸੁਰਗੀ ਭਵਨ ਤੋਂ ਉਨ੍ਹਾਂ ਦੀ ਅਰਜੋਈ ਸੁਣ ਲਈਁ ਅਤੇ ਉਨ੍ਹਾਂ ਦੇ ਹੱਕ ਦਾ ਨਿਆਂ ਕਰੀਂ।50 ਅਤੇ ਆਪਣੇ ਲੋਕਾਂ ਨੂੰ ਜਿਨ੍ਹਾਂ ਨੇ ਤੇਰੇ ਨਾਲ ਪਾਪ ਕੀਤਾ ਉਨ੍ਹਾਂ ਦੇ ਸਾਰੇ ਪਾਪਾਂ ਨੂੰ ਜਿਨ੍ਹਾਂ ਨਾਲ ਉਨ੍ਹਾਂ ਤੇਰੀ ਉਲੰਘਣਾ ਕੀਤੀ ਮਾਫ਼ ਕਰ ਦੇਵੀਂ ਅਤੇ ਜਿਨ੍ਹਾਂ ਉਨ੍ਹਾਂ ਨੂੰ ਬੰਦੀ ਬਣਾਇਆ, ਉਨ੍ਹਾਂ ਤੋਂ ਉਹ ਦਯਾ ਪ੍ਰਾਪਤ ਕਰਨ ਤਾਂ ਜੋ ਉਹ ਉਨ੍ਹਾਂ ਤੇ ਰਹਿਮ ਕਰਨ।51 ਕਿਉਂ ਕਿ ਉਹ ਤੇਰੇ ਆਪਣੇ ਹੀ ਲੋਕ ਹਨ, ਅਤੇ ਤੇਰਾ ਵਿਰਸਾ ਹੀ ਹਨ ਜਿਨ੍ਹਾਂ ਨੂੰ ਤੂੰ ਮਿਸਰ ਵਿੱਚੋਂ, ਲੋਹੇ ਦੀ ਭਠ੍ਠੀ ਵਿਚਕਾਰੋ ਬਾਹਰ ਕੱਢ ਲਿਆਇਆ ਸੀ।52 "ਹੇ ਯਹੋਵਾਹ ਪਰਮੇਸ਼ੁਰ, ਕਿਰਪਾ ਕਰਕੇ ਮੇਰੀਆਂ ਪ੍ਰਾਰਬਨਾਵਾਂ ਅਤੇ ਆਪਣੇੇ ਲੋਕਾਂ, ਇਸਰਾਏਲੀਆਂ ਦੀਆਂ ਪ੍ਰਾਰਬਨਾਵਾਂ ਸੁਣ। ਜਦੋਂ ਵੀ ਉਹ ਤੈਨੂੰ ਬੁਲਾਉਣ ਉਨ੍ਹਾਂ ਦੀਆਂ ਪ੍ਰਾਰਬਨਾਵਾਂ ਨੂੰ ਸੁਣੀਁ।53 ਤੂੰ ਉਨ੍ਹਾਂ ਨੂੰ ਧਰਤੀ ਦੇ ਸਾਰੇ ਲੋਕਾਂ ਤੋਂ ਆਪਣੇ ਖਾਸ ਲੋਕਾਂ ਵਜੋਂ ਵੱਖ ਕਰ ਦਿੱਤਾ ਹੈ। ਹੇ ਯਹੋਵਾਹ, ਤੂੰ ਇਹ ਆਪਣੇ ਸੇਵਕ ਮੂਸਾ ਦੇ ਰਾਹੀਂ ਸਾਡੇ ਲਈ ਇਹ ਸਭ ਕਰਨ ਦਾ ਇਕਰਾਰ ਕੀਤਾ ਸੀ ਜਦੋਂ ਤੂੰ ਸਾਡੇ ਪੁਰਖਿਆਂ ਨੂੰ ਮਿਸਰ ਵਿੱਚੋਂ ਕਢਿਆ ਸੀ।"

54 ਸੁਲੇਮਾਨ ਨੇ ਇਹ ਪ੍ਰਾਰਥਨਾ ਪਰਮੇਸ਼ੁਰ ਦੇ ਅੱਗੇ ਕੀਤੀ ਤਾਂ ਉਹ ਜਗਵੇਦੀ ਦੇ ਅੱਗੇ ਗੋਡਿਆਂ ਭਰਨੇ ਸੀ ਅਤੇ ਆਪਣੇ ਹੱਥ ਆਕਾਸ਼ ਵੱਲ ਉਤਾਂਹ ਫ਼ੈਲਾਅ ਕੇ ਪ੍ਰਾਰਥਨਾ ਕਰ ਰਿਹਾ ਸੀ। ਜਦ ਉਸਨੇ ਆਪਣੀ ਪ੍ਰਾਰਥਨਾ ਪੂਰੀ ਕੀਤੀ ਤਾਂ ਉਹ ਖੜੋ ਗਿਆ।55 ਫ਼ੇਰ, ਉਹ ਖੜਾ ਹੋਇਆ ਅਤੇ ਉੱਚੀ ਆਵਾਜ਼ ਵਿੱਚ ਇਸਰਾਏਲੀਆਂ ਦੇ ਸਾਰੇ ਇਕਠ੍ਠ ਨੂੰ ਅਸੀਸ ਦਿੱਤੀ।56 "ਯਹੋਵਾਹ ਮੁਬਾਰਕ ਹੋਵੇ ਜਿਸ ਨੇ ਆਪਣੀ ਪਰਜਾ ਇਸਰਾਏਲ ਨੂੰ ਸੁੱਖ ਦਿੱਤਾ ਜਿਵੇਂ ਕਿ ਉਸਨੇ ਇਕਰਾਰ ਕੀਤਾ ਸੀ। ਉਸ ਸਾਰੇ ਚੰਗੇ ਵਚਨ ਤੋਂ ਜਿਹੜਾ ਉਸਨੇ ਆਪਣੇ ਦਾਸ ਮੂਸਾ ਦੇ ਰਾਹੀਂ ਕੀਤਾ, ਉਸਦੀ ਇੱਕ ਵੀ ਗੱਲ ਖਾਲੀ ਨਾ ਗਈ।57 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਅੰਗ ਸੰਗ ਹੋਵੇ ਜਿਵੇਂ ਉਹ ਸਾਡੇ ਪੁਰਖਿਆਂ ਦੇ ਨਾਲ ਸੀ, ਤੇ ਨਾ ਹੀ ਉਹ ਸਾਨੂੰ ਛੱਡੇ।58 ਉਹ ਸਾਡੇ ਮਨਾਂ ਨੂੰ ਆਪਣੇ ਵੱਲ ਮੋੜੇ ਤਾਂ ਜੋ ਅਸੀਂ ਸਾਰੇ ਉਸਦੇ ਦੱਸੇ ਮਾਰਗ ਤੇ ਚੱਲੀੇ ਅਤੇ ਉਸਦੇ ਹੁਕਮ, ਵਿਧੀਆਂ ਅਤੇ ਨਿਆਵਾਂ ਨੂੰ ਮੰਨੀੇ, ਜਿਨ੍ਹਾਂ ਦਾ ਉਸਨੇ ਸਾਡੇ ਪੁਰਖਿਆਂ ਨੂੰ ਹੁਕਮ ਦਿੱਤਾ ਸੀ।59 ਯਹੋਵਾਹ ਸਾਡਾ ਪਰਮੇਸੁਰ ਮੇਰੀ ਇਹ ਪ੍ਰਾਰਥਨਾ ਹਮੇਸ਼ਾ ਯਾਦ ਰੱਖੇ ਅਤੇ ਉਹ ਮੇਰੀਆਂ ਮਂਗੀਆਂ ਗੱਲਾਂ ਪੂਰੀਆਂ ਕਰੇ। ਪ੍ਰਾਰਥਨਾ ਦੇ ਇਹ ਸ਼ਬਦ ਯਹੋਵਾਹ ਸਾਡੇ ਪਰਮੇਸ਼ੁਰ ਦੇ ਨੇੜੇ ਦਿਨ ਅਤੇ ਰਾਤ ਰਹਿਣ, ਤਾਂ ਜੋ ਉਹ ਹਰ ਰੋਜ਼ ਆਪਣਾ ਨਿਆਂ ਆਪਣੇ ਸੇਵਕ, ਪਾਤਸ਼ਾਹ ਦੇ ਪੱਖ ਵਿੱਚ ਅਤੇ ਉਸਦੇ ਲੋਕਾਂ, ਇਸਰਾਏਲੀਆਂ ਦੇ ਪੱਖ ਵਿੱਚ ਦੇ ਸਕੇ।60 ਜੇਕਰ ਯਹੋਵਾਹ ਅਜਿਹਾ ਕਰੇ, ਤਾਂ ਦੁਨੀਆਂ ਦੀਆਂ ਸਾਰੀਆਂ ਕੌਮਾਂ ਜਾਣ ਲੈਣਗੀਆਂ ਕਿ ਯਹੋਵਾਹ ਹੀ ਇੱਕੋ ਸੱਚਾ ਪਰਮੇਸ਼ੁਰ ਹੈ।61 ਤੁਹਾਡਾ ਮਨ ਯਹੋਵਾਹ ਸਾਡੇ ਪਰਮੇਸ਼ੁਰ ਲਈ ਸੰਪੂਰਨ ਹੋਵੇ ਕਿ ਤੁਸੀਂ ਉਸ ਦੀਆਂ ਵਿਧੀਆਂ ਉੱਪਰ ਚੱਲੋਁ ਅਤੇ ਉਸਦੇ ਹੁਕਮਾਂ ਦੀ ਪਾਲਨਾ ਕਰੋ ਜਿਵੇਂ ਅੱਜ ਦੇ ਦਿਨ ਹੁੰਦਾ ਹੈ ਇੰਝ ਹੀ ਭਵਿੱਖ ਵਿੱਚ ਵੀ ਕਰੋ।"

62 ਤਾਂ ਪਾਤਸ਼ਾਹ ਨੇ ਸਾਰੇ ਇਸਰਾਏਲ ਦੇ ਨਾਲ ਯਹੋਵਾਹ ਦੇ ਅੱਗੇ ਬਲੀਆਂ ਚੜਾਈਆਂ।63 ਸੁਲੇਮਾਨ ਨੇ

22 ,000 ਹਜ਼ਾਰ ਪਸੂ ਅਤੇ

1 ,20,000 ਭੇਡਾਂ ਨੂੰ ਜਿਬਾਹ ਕੀਤਾ ਅਤੇ ਉਨ੍ਹਾਂ ਯਹੋਵਾਹ ਨੂੰ ਸੁਖ-ਸਾਂਦ ਦੀਆਂ ਭੇਟ ਵਜੋਂ ਚੜਾ ਦਿੱਤਾ। ਇਉਂ, ਸੁਲੇਮਾਨ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੇ ਯਹੋਵਾਹ ਦੇ ਮੰਦਰ ਨੂੰ ਸਮਰਪਿਤ ਕਰ ਦਿੱਤਾ।64 ਉਸ ਦਿਨ, ਸੁਲੇਮਾਨ ਨੇ ਵਿਹੜੇ ਦੇ ਮਧ੍ਧ ਨੂੰ ਸਮਰਪਿਤ ਕੀਤਾ ਜਿਹੜਾ ਕਿ ਯਹੋਵਾਹ ਦੇ ਮੰਦਰ ਦੇ ਸਾਮ੍ਹਣੇ ਸੀ। ਉਸ ਨੇ ਹੋਮ ਦੀਆਂ ਭੇਟਾਂ, ਅਨਾਜ਼ ਦੀਆਂ ਭੇਟਾਂ ਅਤੇ ਸੁਖ-ਸਾਂਦ ਦੀਆਂ ਭੇਟਾਂ ਦੀ ਚਰਬੀ ਚੜਾਈ ਕਿਉਂ ਕਿ ਕਾਂਸੀ ਦੀ ਜਗਵੇਦੀ ਜਿਹੜੀ ਕਿ ਯਹੋਵਾਹ ਦੇ ਸਾਮ੍ਹਣੇ ਸੀ ਉਨ੍ਹਾਂ ਸਾਰਿਆਂ ਨੂੰ ਸਮਾ ਸਕਣ ਲਈ ਕਾਫ਼ੀ ਨਹੀਂ ਸੀ।65 ਇਉਂ ਸੁਲੇਮਾਨ ਨੇ ਉਸ ਵਕਤ ਸਾਰੇ ਇਸਰਾਏਲ ਸਮੇਤ ਜੋ ਕਿ ਇੱਕ ਬਹੁਤ ਵੱਡੀ ਸਭਾ ਸੀ ਉੱਤਰ ਵਿੱਚ ਹਮਾਬ ਦੇ ਰਸਤੇ ਤੋਂ ਦੱਖਣ ਵਿੱਚ ਮਿਸਰ ਦੀ ਨਦੀ ਤੀਕ ਯਹੋਵਾਹ ਪਰਮੇਸ਼ੁਰ ਦੇ ਅੱਗੇ ਉਸ ਪੁਰਬ ਨੂੰ ਮਨਾਇਆ। ਉੱਥੇ ਬਹੁਤ ਵੱਡੀ ਭੀੜ ਇਕੱਤਰ ਹੋਈ ਅਤੇ ਉਨ੍ਹਾਂ ਸੱਤ ਦਿਨ ਯਹੋਵਾਹ ਦੇ ਨਾਲ ਇਕਠਿਆਂ ਖ੍ਖੂਬ ਖਾਧਾ, ਪੀਤਾ ਤੇ ਰਜ੍ਜ ਕੇ ਮੌਜ ਮਨਾਈ। ਫ਼ਿਰ ਉਹ ਸੱਤਾਂ ਦਿਨਾਂ ਲਈ ਉੱਥੇ ਹੋਰ ਠਹਿਰੇ। ਇਉਂ ਕੁਲ ਮਿਲਾਕੇ ਉਨ੍ਹਾਂ ਨੇ14 ਦਿਨ ਉਤਸਵ ਮਨਾਇਆ।66 ਅਗਲੇ ਦਿਨ ਸੁਲੇਮਾਨ ਨੇ ਸਭ ਨੂੰ ਘਰੀਁ ਪਰਤਨ ਲਈ ਆਖਿਆ ਤਾਂ ਸਾਰੇ ਲੋਕਾਂ ਨੇ ਪਾਤਸ਼ਾਹ ਦਾ ਧੰਨਵਾਦ ਕੀਤਾ ਅਤੇ ਅਲਵਿਦਾ ਆਖਕੇ ਆਪਣੇ ਘਰਾਂ ਨੂੰ ਪਰਤ ਗਏ। ਅਤੇ ਆਪਣੇ ਤੰਬੂਆਂ ਨੂੰ ਉਸ ਸਾਰੀ ਭਲਾਈ ਦੇ ਕਾਰਨ ਜਿਹੜੀ ਯਹੋਵਾਹ ਨੇ ਆਪਣੀ ਪਰਜਾ ਇਸਰਾਏਲ ਦੇ ਨਾਲ ਕੀਤੀ ਸੀ ਉਹ ਖੁਸ਼ੀ ਤੇ ਮਨ ਦੀ ਅਨਂਦਤਾ ਨਾਲ ਚਲੇ ਗਏ।

 
adsfree-icon
Ads FreeProfile