Lectionary Calendar
Friday, May 17th, 2024
the Seventh Week after Easter
Attention!
Take your personal ministry to the Next Level by helping StudyLight build churches and supporting pastors in Uganda.
Click here to join the effort!

Read the Bible

ਬਾਇਬਲ

੨ ਤਵਾਰੀਖ਼ 26

1 ਤਦ ਅਮਸਯਾਹ ਦੀ ਜਗ੍ਹਾ ਯਹੂਦਾਹ ਦੇ ਲੋਕਾਂ ਨੇ ਉਜ਼ੀਯਾਹ ਨੂੰ ਆਪਣਾ ਨਵਾਂ ਪਾਤਸ਼ਾਹ ਚੁਣਿਆ। ਉਜ਼ੀਯਾਹ ਅਮਸਯਾਹ ਦਾ ਪੁੱਤਰ ਸੀ ਅਤੇ ਜਦੋਂ ਇਹ ਸਭ ਵਾਪਰਿਆ ਉਹ ਸਿਰਫ਼ ਸੋਲ੍ਹਾਂ ਸਾਲਾਂ ਦਾ ਸੀ।2 ਉਜ਼ੀਯਾਹ ਨੇ ਮੁੜ ਤੋਂ ੇਲੋਬ ਸ਼ਹਿਰ ਉਸਾਰਿਆ ਅਤੇ ਯਹੂਦਾਹ ਨੂੰ ਮੋੜ ਦਿੱਤਾ। ਇਹ ਉਸਨੇ ਅਮਸਯਾਹ ਦੇ ਦਫ਼ਨਾੇ ਜਾਣ ਤੋਂ ਬਾਅਦ ਕੀਤਾ।3 ਉਜ਼ੀਯਾਹ ਜਦੋਂ ਪਾਤਸ਼ਾਹ ਬਣਿਆ ਉਹ ਸੋਲ੍ਹਾਂ ਵਰ੍ਹਿਆਂ ਦਾ ਸੀ। ਉਸਨੇ4 ਉਸਨੇ ਉਹੀ ਕੁਝ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ। ਜਿਵੇਂ ਕਿ ਉਸਦੇ ਪਿਤਾ ਅਮਸਯਾਹ ਨੇ ਕੀਤਾ ਸੀ।5 ਉਸਨੇ ਜ਼ਕਰਯਾਹ ਦੇ ਦਿਨਾਂ ਵਿੱਚ ਪਰਮੇਸ਼ੁਰ ਦਾ ਰਾਹ ਫ਼ੜਿਆ ਅਤੇ ਜ਼ਕਰਯਾਹ ਨੇ ਉਜ਼ੀਯਾਹ ਨੂੰ ਪਰਮੇਸ਼ੁਰ ਦਾ ਹੁਕਮ ਮੰਨਣਾ ਤੇ ਇੱਜ਼ਤ ਕਰਨਾ ਸਿਖਾਇਆ। ਜਦ ਤੀਕ ਉਜ਼ੀਯਾਹ ਪਰਮੇਸ਼ੁਰ ਦਾ ਤਾਲਿਬ ਰਿਹਾ, ਪਰਮੇਸ਼ੁਰ ਨੇ ਉਸ ਨੂੰ ਖੂਬ ਸਫ਼ਲਤਾ ਦਿੱਤੀ।6 ਉਜ਼ੀਯਾਹ ਨੇ ਫ਼ਲਿਸਤੀਆਂ ਦੇ ਵਿਰੁੱਧ ਲੜਾਈ ਕੀਤੀ ਅਤੇ ਗਬ, ਯਬਨਹ ਅਤੇ ਅਸ਼ਦੋਦ ਸ਼ਹਿਰਾਂ ਦੀਆਂ ਕੰਧਾਂ ਢਾਹ ਦਿੱਤੀਆਂ। ਉਸ ਨੇ ਅਸ਼ਦੋਦ ਵਿੱਚ ਅਤੇ ਫ਼ਲਿਸਤੀਆਂ ਦਰਮਿਆਨ ਹੋਰਨਾਂ ਥਾਵਾਂ ਤੇ ਸ਼ਹਿਰ ਬਣਾਏ।7 ਪਰਮੇਸ਼ੁਰ ਨੇ ਫ਼ਲਿਸਤੀਆਂ ਅਤੇ ਉਨ੍ਹਾਂ ਅਰਬੀਆਂ ਦੇ ਜੋ ਗੂਰ ਬਆਲ ਸ਼ਹਿਰ ਵਿੱਚ ਵਸਦੇ ਸਨ ਅਤੇ ਮਊਨੀਮ ਵਿੱਚ ਉਨ੍ਹਾਂ ਦੇ ਵਿਰੁੱਧ ਉਜ਼ੀਯਾਹ ਦੀ ਮਦਦ ਕੀਤੀ।8 ਅੰਮੋਨੀਆਂ ਨੇ ਉਜ਼ੀਯਾਹ ਨੂੰ ਨਜ਼ਰਾਨੇ ਦਿੱਤੇ ਅਤੇ ਉਜ਼ੀਯਾਹ ਦਾ ਨਾਉਂ ਮਿਸਰ ਦੀ ਸੀਮਾਂ ਤੀਕ ਪ੍ਰਸਿਧ੍ਧ ਹੋ ਗਿਆ। ਉਹ ਆਪਣੀ ਸ਼ਕਤੀ ਸਦਕਾ ਬਹੁਤ ਮਸ਼ਹੂਰ ਹੋ ਗਿਆ।9 ਉਸ ਨੇ ਯਰੂਸ਼ਲਮ ਵਿੱਚ ਨੁਕਰ ਦੇ ਫ਼ਾਟਕ ਤੇ, ਵਾਦੀ ਦੇ ਫ਼ਾਟਕ ਅਤੇ ਕੰਧ ਦੇ ਮੋੜ ਉੱਪਰ ਬੁਰਜ ਬਣਵਾੇ। ਉਸਨੇ ਉਹ ਬੁਰਜ ਬੜੇ ਮਜ਼ਬੂਤ ਬਣਵਾੇ।10 ਉਸ ਨੇ ਉਜਾੜ ਵਿੱਚ ਵੀ ਬੁਰਜ ਬਣਵਾੇ। ਉਸਨੇ ਬਹੁਤ ਸਾਰੇ ਖੂਹ ਪੁਟਵਾੇ ਕਿਉਂ ਕਿ ਪਹਾੜੀਆਂ ਅਤੇ ਉਪਜਾਊ ਜ਼ਮੀਨਾਂ ਵਿੱਚ ਉਹ ਬਹੁਤ ਸਾਰੇ ਜਾਨਵਰਾਂ ਦਾ ਮਾਲਕ ਸੀ। ਅੰਗੂਰਾਂ ਦੇ ਬਾਗ਼ਾਂ ਦਾ ਧਿਆਨ ਰੱਖਣ ਲਈ ਉਸ ਕੋਲ ਬਹੁਤ ਸਾਰੇ ਕਾਮੇ ਸਨ ਅਤੇ ਉਹ ਖੁਦ ਖੇਤੀ-ਬਾੜੀ ਨੂੰ ਪਿਆਰ ਕਰਦਾ ਸੀ।11 ਉਜ਼ੀਯਾਹ ਕੋਲ ਜੋਧਿਆਂ ਦੀ ਫ਼ੌਜ ਸੀ ਜੋ ਯੁੱਧ ਲਈ ਤਿਆਰ ਕੀਤੇ ਗਏ ਸਨ, ਉਹ ਇੱਕ ਦਲ ਵਜੋਂ ਗਿਣੇ ਗਏ ਸਨ, ਅਤੇ ਹਨਨਯਾਹ ਦੀ ਅਗਵਾਈ ਹੇਠਾਂ ਸਨ ਜੋ ਕਿ ਰਾਜੇ ਦੇ ਅਧਿਕਾਰੀਆਂ ਵਿੱਚੋਂ ਇੱਕ ਸੀ। ਇਹ ਲੋਕ ਸਕੱਤਰ ਯਈੇਲ ਅਤੇ ਮਅਸੇਯਾਹ ਦੁਆਰਾ ਗਿਣੇ ਗਏ ਸਨ। ਵਿੱਚ ਵੀ ਸਨ।12 ਸ਼ੂਰਵੀਰ ਸਿਪਾਹੀਆਂ ਦੇ ਆਗੂਆਂ ਦੀ ਗਿਣਤੀ13 ਉਹ ਪਿਤਰੀ ਘਰਾਣਿਆਂ ਦੇ ਆਗੂ14 ਉਜ਼ੀਯਾਹ ਨੇ ਸਾਰੀ ਸੈਨਾ ਲਈ ਬਰਛੇ, ਢਾਲਾਂ, ਟੋਪ, ਕਵਚ, ਧਨੁਖ੍ਖ, ਤੀਰ ਅਤੇ ਗੁਲੇਲਾਂ ਲਈ ਪੱਥਰ ਤਿਆਰ ਕਰਵਾਏ।15 ਉਸ ਨੇ ਮਾਹਰ ਆਦਮੀਆਂ ਦੁਆਰਾ ਬਣਾਈਆਂ ਗਈਆਂ ਮਸ਼ੀਨਾਂ ਯਰੂਸ਼ਲਮ ਵਿੱਚ ਲਗਵਾਈਆਂ ਅਤੇ ਉਨ੍ਹਾਂ ਨੂੰ ਕੰਧਾਂ ਦੀਆਂ ਨੁਕਰਾਂ ਉੱਤੇ ਅਤੇ ਥੰਮਾਂ ਉੱਤੇ ਰੱਖਿਆ। ਇਹ ਮਸ਼ੀਨਾਂ ਵੱਡੇ-ਵੱਡੇ ਪੱਥਰ ਅਤੇ ਤੀਰ ਸੁੱਟਣ ਲਈ ਵਰਤੀਆਂ ਜਾਂਦੀਆਂ ਸਨ। ਉਜ਼ੀਯਾਹ ਬਹੁਤ ਮਸ਼ਹੂਰ ਹੋ ਗਿਆ। ਦੂਰ-ਦੂਰ ਤੀਕ ਉਸਦੇ ਨਾਂ ਦੀਆਂ ਧੂਂਮਾਂ ਪੈ ਗਈਆਂ ਕਿਉਂ ਜੁ ਉਸਦੀ ਬਹੁਤ ਸਹਾਇਤਾ ਹੋਈ, ਉਹ ਬਹੁਤ ਤਾਕਤਵਰ ਪਾਤਸ਼ਾਹ ਬਣ ਗਿਆ।

16 ਪਰ ਜਦੋਂ ਉਹ ਤਾਕਤਸ਼ਾਲੀ ਪਾਤਸ਼ਾਹ ਬਣ ਗਿਆ ਤਾਂ ਉਸਦਾ ਘੁਮਂਡ ਹੀ ਉਸਦੇ ਨਾਸ ਦਾ ਕਾਰਣ ਬਣ ਗਿਆ। ਕਿਉਂ ਕਿ ਉਹ ਫ਼ਿਰ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਵਫਾਦਾਰ ਨਾ ਰਿਹਾ। ਉਹ ਯਹੋਵਾਹ ਦੇ ਮੰਦਰ ਵਿੱਚ ਜਾਕੇ ਧੂਪ ਦੀ ਜਗਵੇਦੀ ਉੱਪਰ ਧੂਪ ਧੁਖਾਉਣ ਲੱਗ ਪਿਆ।17 ਤਦ ਅਜ਼ਰਯਾਹ ਜਾਜਕ ਉਸ ਦੇ ਪਿੱਛੇ ਗਿਆ ਅਤੇ ਉਸ ਨਾਲ ਯਹੋਵਾਹ ਦੇ18 ਉਨ੍ਹਾਂ ਨੇ ਉਜ਼ੀਯਾਹ ਨੂੰ ਉਸ ਦੀ ਗ਼ਲਤੀ ਬਾਰੇ ਦੱਸਿਆ ਅਤੇ ਉਸ ਨੂੰ ਕਿਹਾ, "ਉਜ਼ੀਯਾਹ, ਯਹੋਵਾਹ ਅੱਗੇ ਧੂਪ ਧੁਖਾਉਣਾ ਤੇਰਾ ਕੰਮ ਨਹੀਂ ਹੈ। ਤੇਰੇ ਲਈ ਇਉਂ ਕਰਨਾ ਠੀਕ ਨਹੀਂ ਹੈ। ਸਿਰਫ਼ ਜਾਜਕ ਅਤੇ ਹਾਰਨ ਦੇ ਉੱਤਰਾਧਿਕਾਰੀਆਂ ਦਾ ਇਹ ਕੰਮ ਹੈ ਜੋ ਯਹੋਵਾਹ ਅੱਗੇ ਧੂਫ਼ ਧੂਖਾਉਂਦੇ ਹਨ। ਅਤੇ ਇਨ੍ਹਾਂ ਜਾਜਕਾਂ ਨੂੰ ਪਵਿੱਤਰ ਸੇਵਾ ਲਈ ਧੂਪ ਧੁਖਾਉਣ ਦੀ ਸਿਖਲਾਈ ਦਿੱਤੀ ਜਾਂਦੀ ਹੈ। ਤੂੰ ਵਫ਼ਾਦਾਰੀ ਨਹੀਂ ਕੀਤੀ ਇਸ ਲਈ ਤੂੰ ਸਭ ਤੋਂ ਪਵਿੱਤਰ ਅਸਬਾਨ ਤੋਂ ਬਾਹਰ ਨਿਕਲ ਜਾ। ਯਹੋਵਾਹ ਪਰਮੇਸ਼ੁਰ ਤੈਨੂੰ ਇਸ ਕਾਰਣ ਲਈ ਬਖਸ਼ੇਗਾ ਨਹੀਂ।"19 ਪਰ ਉਜ਼ੀਯਾਹ ਨੂੰ ਕਰੋਧ ਆ ਗਿਆ ਤੇ ਉਸ ਵਕਤ ਉਸਦੇ ਹੱਥ ਵਿੱਚ ਧੂਪ ਧੁਖਾਉਣ ਲਈ ਧੂਪਧਾਨ ਸੀ। ਜਦੋਂ ਉਹ ਜਾਜਕਾਂ ਤੇ ਕਰੋਧ ਕਰ ਰਿਹਾ ਸੀ ਤਾਂ ਉਸਦੇ ਮਬ੍ਬੇ ਤੇ ਕੋੜ ਫੁੱਟ ਪਿਆ। ਇਹ ਸਭ ਕੁਝ ਜਾਜਕਾਂ ਦੇ ਸਾਮ੍ਹਣੇ ਯਹੋਵਾਹ ਦੇ ਮੰਦਰ ਵਿੱਚ ਜਗਵੇਦੀ ਦੇ ਕੋਲ ਜਿੱਥੇ ਧੂਪ ਧੁਖਾਉਂਦੇ ਸਨ, ਵਾਪਰਿਆ।20 ਪਰਧਾਨ ਜਾਜਕ ਅਜ਼ਰਯਾਹ ਅਤੇ ਬਾਕੀ ਦੇ ਜਾਜਕਾਂ ਨੇ ਉਸ ਵੱਲ ਤਕਿਆ। ਉਨ੍ਹ੍ਹਾਂ ਨੇ ਉਸ ਦੇ ਮਬ੍ਬੇ ਤੇ ਕੋੜ ਵੇਖਿਆ ਤਾਂ ਉਨ੍ਹਾਂ ਨੇ ਉਜ਼ੀਯਾਹ ਨੂੰ ਝਟ੍ਟ ਮੰਦਰ ਵਿੱਚੋਂ ਕੱਢ ਦਿੱਤਾ। ਉਜ਼ੀਯਾਹ ਖੁਦ ਵੀ ਉਥੋਂ ਭਜਿਆ ਕਿਉਂ ਕਿ ਯਹੋਵਾਹ ਨੇ ਉਸ ਨੂੰ ਸਜ਼ਾ ਦਿੱਤੀ ਸੀ।21 ਉਜ਼ੀਯਾਹ ਪਾਤਸ਼ਾਹ ਸਾਰੀ ਬਾਕੀ ਦੀ ਉਮਰ ਕੋੜੀ ਰਿਹਾ ਉਹ ਬਾਕੀ ਘਰਾਂ ਤੋਂ ਦੂਰ ਅਲੱਗ ਘਰ ਵਿੱਚ ਰਿਹਾ ਅਤੇ ਮੁੜ ਯਹੋਵਾਹ ਦੇ ਮੰਦਰ ਪ੍ਰਵੇਸ਼ ਨਾ ਕਰ ਸਕਿਆ। ਉਜ਼ੀਯਾਹ ਦੇ ਪੁੱਤਰ ਯੋਬਾਮ ਨੇ ਰਾਜ ਮਹਿਲ ਤੇ ਸ਼ਾਸਨ ਕੀਤਾ ਅਤੇ ਲੋਕਾਂ ਦਾ ਨਿਆਉਂ ਵੀ।22 ਸ਼ੁਰੂ ਤੋਂ ਅਖੀਰ ਤੀਕ ਉਜ਼ੀਯਾਹ ਨੇ ਹੋਰ ਵੀ ਜੋ ਕੰਮ ਕੀਤੇ ਉਹ ਆਮੋਸ਼ ਦੇ ਪੁੱਤਰ ਯਸ਼ਾਯਾਹ ਨਬੀ ਨੇ ਲਿਖੇ।23 ਜਦੋਂ ਉਜ਼ੀਯਾਹ ਦੀ ਮੌਤ ਹੋਈ ਤਾਂ ਉਸਨੂੰ ਉਸਦੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਉਸਨੂੰ ਸ਼ਾਹੀ ਕਬਰ ਉਸਦੇ ਪਿਉ ਦੀ ਕਬਰ ਵਾਲੇ ਖੇਤ ਦੇ ਕੋਲ ਦਫ਼ਨਾਇਆ ਗਿਆ ਕਿਉਂ ਕਿ ਲੋਕਾਂ ਨੇ ਕਿਹਾ, "ਉਜ਼ੀਯਾਹ ਕੋੜੀ ਹੈ।" ਫ਼ਿਰ ਉਜ਼ੀਯਾਹ ਦੀ ਬਾਵੇਂ ਉਸਦਾ ਪੁੱਤਰ ਯੋਬਾਮ ਰਾਜ ਕਰਨ ਲੱਗਾ।

 
adsfree-icon
Ads FreeProfile