Lectionary Calendar
Sunday, May 19th, 2024
Pentacost
Attention!
For 10¢ a day you can enjoy StudyLight.org ads
free while helping to build churches and support pastors in Uganda.
Click here to learn more!

Read the Bible

ਬਾਇਬਲ

੨ ਸਲਾਤੀਨ 15

1 ਇਸਰਾਏਲ ਦੇ ਪਾਤਸ਼ਾਹ ਯਾਰਾਬੁਆਮ ਦੇ2 ਅਜ਼ਰਯਾਹ ਨੇ ਜਦੋਂ ਰਾਜ ਸੰਭਾਲਿਆ ਤੱਦ ਉਹ3 ਜੋ ਕੁਝ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਜ਼ਰਯਾਹ ਨੇ ਉਹੀ ਕੁਝ ਕੀਤਾ ਜਿਵੇਂ ਉਸਦੇ ਪਿਤਾ ਅਮਸਯਾਹ ਨੇ ਵੀ ਕੀਤਾ ਸੀ। ਅਜ਼ਰਯਾਹ ਆਪਣੇ ਪਿਤਾ ਅਮਸਯਾਹ ਦੇ ਨਕਸ਼ੇ ਕਦਮ ਤੇ ਚਲਿਆ।4 ਪਰ ਇਸਨੇ ਵੀ ਉੱਚੀਆਂ ਥਾਵਾਂ ਨੂੰ ਨਾ ਢਾਹਿਆ। ਲੋਕ ਅਜੇ ਵੀ ਉੱਚੀਆਂ ਥਾਵਾਂ ਤੇ ਬਲੀਆਂ ਚੜਾਉਂਦੇ ਅਤੇ ਧੂਪ ਧੁਖਾਉਂਦੇ ਸਨ।5 ਯਹੋਵਾਹ ਨੇ ਅਜ਼ਰਯਾਹ ਪਾਤਸ਼ਾਹ ਨੂੰ ਅਜਿਹਾ ਮਾਰਿਆ ਕਿ ਉਹ ਆਪਣੇ ਮਰਨ ਕਾਲ ਤੀਕ ਕੋੜੀ ਰਿਹਾ। ਉਹ ਇੱਕ ਅਲੱਗ ਘਰ ਵਿੱਚ ਰਹਿੰਦਾ ਅਤੇ ਪਾਤਸ਼ਾਹ ਦਾ ਪੁੱਤਰ ਯੋਬਾਮ ਘਰ ਦੀ ਦੇਖਭਾਲ ਅਤੇ ਲੋਕਾਂ ਦਾ ਨਿਆਉਂ ਕਰਦਾ ਸੀ।6 ਅਜ਼ਰਯਾਹ ਨੇ ਵੀ ਜੋ ਮਹਾਨ ਕਾਰਜ ਕੀਤੇ ਉਹ 'ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ' ਵਿੱਚ ਲਿਖਿਆ ਗਿਆ।7 ਜਦੋਂ ਅਜ਼ਰਯਾਹ ਦੀ ਮੌਤ ਹੋਈ ਤਾਂ ਉਸਨੂੰ ਦਾਊਦ ਦੇ ਸ਼ਹਿਰ ਆਪਣੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ। ਅਤੇ ਉਸਦੇ ਮਰਨ ਉਪਰੰਤ ਉਸਦਾ ਪੁੱਤਰ ਯੋਬਾਮ ਨਵਾਂ ਪਾਤਸ਼ਾਹ ਬਣਿਆ।

8 ਯਾਰਾਬੁਆਮ ਦੇ ਪੁੱਤਰ ਜ਼ਕਰਯਾਹ ਨੇ ਸਾਮਰਿਯਾ ਵਿੱਚ ਇਸਰਾਏਲ ਉੱਪਰ ਛੇ ਮਹੀਨਿਆਂ ਲਈ ਰਾਜ ਕੀਤਾ। ਉਸਨੇ ਅਜ਼ਰਯਾਹ ਦੇ ਯਹੂਦਾਹ ਵਿੱਚ9 ਜ਼ਕਰਯਾਹ ਨੇ ਉਹ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਮਾੜੇ ਸਨ। ਉਸਨੇ ਵੀ ਆਪਣੇ ਪੁਰਖਿਆਂ ਵਾਂਗ ਗ਼ਲਤ ਕੰਮ ਕੀਤੇ। ਉਸਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ ਜੋ ਉਸਨੇ ਇਸਰਾਏਲ ਤੋਂ ਕਰਵਾਏ ਸਨ।10 ਤੱਦ ਯਾਬੇਸ਼ ਦੇ ਪੁੱਤਰ ਸ਼ਲ੍ਲੁਮ ਨੇ ਉਸਦੇ ਵਿਰੁੱਧ ਮਤਾ ਪਕਾਇਆ ਉਸਨੇ ਉਸਨੂੰ ਹੇਠਾਂ ਧੱਕ ਦਿੱਤਾ ਅਤੇ ਉਸਨੂੰ ਖੁਲੇਆਮ ਮਾਰਕੇ ਉਸਦੀ ਬਾਵੇਂ ਖੁਦ ਰਾਜ ਕਰਨ ਲੱਗਾ ਪਿਆ।11 ਜ਼ਕਰਯਾਹ ਨੇ ਹੋਰ ਜੋ ਵੀ ਕਾਰਜ ਕੀਤੇ ਉਹ ਇਸਰਾਏਲ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਦਰਜ ਹਨ12 ਇਸ ਤਰ੍ਹਾਂ ਯਹੋਵਾਹ ਦੇ ਬਚਨ ਸੱਚ ਹੋਏ। ਯਹੋਵਾਹ ਨੇ ਯੇਹੂ ਨੂੰ ਆਖਿਆ ਸੀ ਕਿ ਉਸਦੀਆਂ ਚਾਰ ਪੀੜੀਆਂ ਇਸਰਾਏਲ ਦੀ ਰਾਜ ਗੱਦੀ ਉੱਪਰ ਬੈਠਣਗੀਆਂ।13 ਯਹੂਦਾਹ ਦੇ ਪਾਤਸ਼ਾਹ ਉਜ਼ੀਯ੍ਯਾਹ ਦੇ14 ਤੱਦ ਗਾਦੀ ਦਾ ਪੁੱਤਰ ਮਨਹੇਮ ਤਿਰਸਾਹ ਤੋਂ ਆਇਆ ਅਤੇ ਸਾਮਰਿਯਾ ਵਿੱਚ ਵੜ ਗਿਆ। ਮਨਹੇਮ ਨੇ ਯਾਬੇਸ਼ ਦੇ ਪੁੱਤਰ ਸ਼ਲ੍ਲੁਮ ਨੂੰ ਮਾਰ ਸੁਟਿਆ ਅਤੇ ਉਸਨੂੰ ਮਾਰਨ ਬਾਅਦ ਉਹ ਆਪ ਪਾਤਸ਼ਾਹ ਬਣ ਗਿਆ।15 ਸ਼ਲ੍ਲੁਮ ਦੀ ਬਾਕੀ ਸਾਰੀ ਵਾਰਤਾ ਅਤੇ ਜੋ ਮਤਾ ਉਸਨੇ ਜ਼ਕਰਯਾਹ ਦੇ ਵਿਰੁੱਧ ਬਣਾਇਆ ਉਹ ਸਭ 'ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ' ਵਿੱਚ ਦਰਜ ਹੈ।16 ਸ਼ਲ੍ਲੁਮ ਦੀ ਮੌਤ ਤੋਂ ਬਾਅਦ, ਮਨਹੇਮ ਨੇ ਤਿਫ਼ਸਾਹ,ਜੋ ਸ਼ਹਿਰ ਵਿੱਚ ਸਨ ਅਤੇ ਇਸਦੇ ਆਸ-ਪਾਸ ਦੇ ਖੇਤਾਂ ਉੱਤੇ ਹਮਲਾ ਕਰ ਦਿੱਤਾ, ਕਿਉਂ ਕਿ ਲੋਕਾ ਨੇ ਉਸਦੀ ਖਾਤਰ ਸ਼ਹਿਰ ਦੇ ਫ਼ਾਟਕਾਂ ਨਹੀਂ ਖੋਲੇ੍ਹ, ਉਸਨੇ ਉਨ੍ਹਾਂ ਨੂੰ ਹਰਾ ਦਿੱਤਾ ਅਤੇ ਤਿਫ਼ਸਾਹ ਦੀਆਂ ਸਾਰੀਆਂ ਗਰਭਵਤੀ ਔਰਤਾਂ ਚੀਰ ਦਿੱਤੀਆਂ।17 ਯਹੂਦਾਹ ਦੇ ਪਾਤਸ਼ਾਹ ਅਜ਼ਰਯਾਹ ਦੇ18 ਮਨਹੇਮ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਮਾੜਾ ਸੀ। ਉਸਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਸਾਰੀ ਉਮਰ ਭਰ ਮੂੰਹ ਨਾ ਮੋੜਿਆ ਜਿਹੜੇ ਉਸਨੇ ਇਸਰਾਏਲ ਤੋਂ ਕਰਵਾਏ ਸਨ।19 ਅੱਸ਼ੂਰ ਦਾ ਪਾਤਸ਼ਾਹ ਪੂਲ ਇਸਰਾਏਲ ਉੱਪਰ ਹਮਲਾ ਕਰਨ ਲਈ ਆਇਆ, ਤਾਂ ਮਨਹੇਮ ਨੇ ਪੂਲ ਨੂੰ20 ਮਨਹੇਮ ਨੇ ਉਹ ਚਾਂਦੀ ਸਾਰੇ ਅਮੀਰ ਆਦਮੀਆਂ ਕੋਲੋਂ ਇਕੱਠੀ ਕਰ ਲਈ ਹਰ ਇੱਕ ਆਦਮੀ ਕੋਲੋਂ, ਉਸ ਨੇ21 ਮਨਹੇਮ ਨੇ ਜੋ ਵੀ ਮਹਾਨ ਕਾਰਜ ਕੀਤੇ ਉਹ 'ਇਸਰਾਏਲ ਦੇ ਇਤਹਾਸ ਦੀ ਪੋਥੀ' ਵਿੱਚ ਲਿਖੇ ਗਏ।22 ਮਨਹੇਮ ਮਰ ਗਿਆ ਤਾਂ ਉਸਨੂੰ ਉਸਦੇ ਪੁਰਖਿਆਂ ਨਾਲ ਦਫ਼ਨਾਇਆ ਗਿਆ। ਉਸ ਉਪਰੰਤ ਉਸਦਾ ਪੁੱਤਰ ਪਕਹਯਾਹ ਪਾਤਸ਼ਾਹ ਬਣਿਆ।23 ਯਹੂਦਾਹ ਉੱਪਰ ਪਾਤਸ਼ਾਹ ਅਜ਼ਰਯਾਹ ਦੇ24 ਪਕਹਯਾਹ ਨੇ ਵੀ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿਚ ਮੰਦੇ ਸਨ। ਪਕਹਯਾਹ ਵੀ ਨਬਾਟ ਦੇ ਪੁੱਤਰ ਯਾਰਾਬੁਆਮ ਵਾਂਗ ਜਿਸਨੇ ਇਸਰਾਏਲ ਤੋਂ ਪਾਪ ਕਰਵਾਇਆ, ਵਾਂਗ ਪਾਪ ਕਰਨ ਤੋਂ ਬਾਜ ਨਾ ਆਇਆ।25 ਰਮਲਯਾਹ ਦੇ ਪੁੱਤਰ ਪਕਹ ਨੇ ਜੋ ਉਸਦੀ ਸੈਨਾ ਦਾ ਕਮਾਂਡਰ ਸੀ, ਉਸਦੇ ਵਿਰੁੱਧ ਮਤਾ ਪਕਾਇਆ ਅਤੇ ਸਾਮਰਿਯਾ ਵਿੱਚ ਪਾਤਸ਼ਾਹ ਦੇ ਆਪਣੇ ਮਹਿਲ ਵਿੱਚ ਉਸਨੇ ਉਸਨੂੰ ਅਰਗੋਬ ਅਤੇ ਅਰਯੇਹ ਦੇ ਨਾਲ ਮਾਰ ਦਿੱਤਾ।ਗਿਲਆਦ ਦੇ26 ਪਕਹਯਾਹ ਦੇ ਬਾਕੀ ਮਹਾਨ ਕਾਰਜ 'ਇਸਰਾਏਲ ਦੇ ਇਤਹਾਸ ਦੀ ਪੋਥੀ' ਵਿੱਚ ਲਿਖੇ ਹੋਏ ਹਨ।27 ਯਹੂਦਾਹ ਦੇ ਪਾਤਸ਼ਾਹ ਅਜ਼ਰਯਾਹ ਦੇ28 ਪਕਹ ਨੇ ਯਹੋਵਾਹ ਦੀ ਨਿਗਾਹ ਵਿੱਚ ਜੋ ਕੰਮ ਮੰਦਾ ਸੀ ਉਹੀ ਕੀਤਾ। ਉਸਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ ਜੋ ਉਸਨੇ ਇਸਰਾਏਲ ਤੋਂ ਕਰਵਾਏ ਸਨ।29 ਇਸਰਾਏਲ ਦੇ ਪਾਤਸ਼ਾਹ ਪਕਹ ਦੇ ਸਮੇਂ ਵਿੱਚ ਅੱਸ਼ੂਰ ਦੇ ਪਾਤਸ਼ਾਹ ਤਿਗਲਬ ਪਿਲਸਰ ਨੇ ਆਕੇ ਈਯੋਨ ਅਤੇ ਆਬੇਲ-ਬੈਤ-ਮਆਕਾਹ ਅਤੇ ਯਾਨੋਆਹ, ਕਦਸ਼, ਹਾਸੋਰ, ਗਿਲਆਦ, ਗਾਲੀਲ ਅਤੇ ਨਫ਼ਤਾਲੀ ਦੇ ਸਾਰੇ ਖੇਤਰਾਂ ਨੂੰ ਲੈ ਲਿਆ। ਪਾਤਸ਼ਾਹ ਤਿਗਲਬ ਪਿਲਸਰ ਇਨ੍ਹਾਂ ਸਾਰੇ ਆਦਮੀਆਂ ਨੂੰ ਕੈਦੀ ਬਣਾਕੇ ਅੱਸ਼ੂਰ ਨੂੰ ਲੈ ਗਿਆ।30 ਲਾਹ ਦੇ ਪੁੱਤਰ ਹੋਸ਼ੇਆ ਨੇ ਰਮਲਯਾਹ ਦੇ ਪੁੱਤਰ ਪਕਹ ਦੇ ਵਿਰੁੱਧ ਮਤਾ ਪਕਾਇਆ ਅਤੇ ਉਸਨੂੰ ਮਾਰਿਆ ਅਤੇ ਉਸਦੀ ਬਾਵੇਂ ਆਪ ਨਵਾਂ ਪਾਤਸ਼ਾਹ ਬਣਿਆ। ਇਹ ਉਜ਼ੀਯ੍ਯਾਹ ਯਹੂਦਾਹ ਦੇ ਪਾਤਸ਼ਾਹ ਦੇ ਪੁੱਤਰ ਯੋਬਾਮ ਦੇ31 ਪਕਹ ਨੇ ਜੋ ਮਹਾਨ ਕਾਰਜ ਕੀਤੇ ਉਹ 'ਇਸਰਾਏਲ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ' ਵਿੱਚ ਲਿਖੇ ਹੋਏ ਹਨ।ਯੋਬਾਮ ਦਾ ਯਹੂਦਾਹ ਵਿੱਚ ਰਾਜ

32 ਰਮਲਯਾਹ ਦਾ ਪੁੱਤਰ ਪਕਹ ਜੋ ਇਸਰਾਏਲ ਦਾ ਪਾਤਸ਼ਾਹ ਸੀ, ਉਸ ਦੇ ਦੂਜੇ ਵਰ੍ਹੇ ਯਹੂਦਾਹ ਦੇ ਪਾਤਸ਼ਾਹ ਉਜ਼ੀਯ੍ਯਾਹ ਦਾ ਪੁੱਤਰ ਯੋਬਾਮ ਰਾਜ ਕਰਨ ਲੱਗ ਪਿਆ।33 ਯੋਬਾਮ34 ਯੋਬਾਨ ਨੇ ਸਭ ਕੁਝ ਉਹੀ ਕੀਤਾ ਜਿਵੇਂ ਉਸਦੇ ਪਿਤਾ ਉਜ਼ੀਯ੍ਯਾਹ ਨੇ ਕੀਤਾ ਸੀ ਅਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗਾ ਸੀ।35 ਪਰ ਉਸਨੇ ਵੀ ਉੱਚੀਆਂ ਥਾਵਾਂ ਨੂੰ ਨਾ ਢਾਹਿਆ। ਲੋਕ ਅਜੇ ਵੀ ਉਨ੍ਹਾਂ ਉੱਚੀਆਂ ਥਾਵਾਂ ਤੇ ਬਲੀਆਂ ਚੜਾਉਂਦੇ ਅਤੇ ਧੂਪ ਧੁਖਾਉਂਦੇ ਸਨ। ਯੋਬਾਮ ਨੇ ਯਹੋਵਾਹ ਦੇ ਮੰਦਰ ਦਾ ਉੱਪਰਲਾ ਫ਼ਾਟਕ ਬਣਵਾਇਆ।36 ਯੋਬਾਮ ਨੇ ਜੋ ਵੀ ਵੱਡੇ ਕਾਰਨਾਮੇ ਕੀਤੇ ਉਹ ਯਹੂਦਾਹ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੇ ਗਏ।37 ਉਸ ਵਕਤ ਯਹੋਵਾਹ ਨੇ ਅਰਾਮ ਦੇ ਰਾਜਾ ਰਸੀਨ ਅਤੇ ਹਮਲਯਾਹ ਦੇ ਪੁੱਤਰ ਪਕਹ ਨੂੰ ਯਹੂਦਾਹ ਦੇ ਵਿਰੁੱਧ ਭੇਜਿਆ।38 ਇਉਂ ਯੋਬਾਨ ਮਰਨ ਉਪਰੰਤ ਆਪਣੇ ਪਿਉ-ਦਾਦਿਆਂ ਕੋਲ ਦਾਊਦ ਦੇ ਸ਼ਹਿਰ ਆਪਣੇ ਪੁਰਖਿਆਂ ਦੇ ਕੋਲ ਦਫ਼ਨਾਇਆ ਗਿਆ ਅਤੇ ਉਸਦੇ ਮਰਨ ਬਾਅਦ ਉਸਦਾ ਪੁੱਤਰ ਆਹਾਜ਼ ਉਸਦੀ ਬਾਵੇਂ ਰਾਜ ਕਰਨ ਲੱਗਾ।

 
adsfree-icon
Ads FreeProfile