Lectionary Calendar
Friday, May 17th, 2024
the Seventh Week after Easter
Attention!
We are taking food to Ukrainians still living near the front lines. You can help by getting your church involved.
Click to donate today!

Read the Bible

ਬਾਇਬਲ

੨ ਸਮੋਈਲ 2

1 ਉਪਰੰਤ ਦਾਊਦ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਪੁਛਿਆ, "ਕੀ ਮੈਨੂੰ ਯਹੂਦਾਹ ਦੇ ਕਿਸੇ ਵੀ ਨਗਰ ਤਾਈਂ ਜਾਣਾ ਚਾਹੀਦਾ?' ਯਹੋਵਾਹ ਨੇ ਦਾਊਦ ਨੂੰ ਕਿਹਾ, "ਚਲਾ ਜਾ।'ਦਾਊਦ ਨੇ ਪੁਛਿਆ, "ਮੈਂ ਕਿੱਥੋ ਜਾਵਾਂ?'ਯਹੋਵਾਹ ਨੇ ਆਖਿਆ, "ਹਬਰੋਨ ਨੂੰ ਚਲਿਆਂ ਜਾ।'2 ਤਾਂ ਦਾਊਦ ਆਪਣੀਆਂ ਦੋਨੋ ਬੀਵੀਆਂ ਨਾਲ ਹਬਰੋਨ ਨੂੰ ਚਲਾ ਗਿਆ। ਉਹ ਸਨ ਯਿਜ਼ਰੇਲ ਤੋਂ ਅਹੀਨੋਅਮ ਅਤੇ ਕਰਮਲ ਤੋਂ ਨਾਬਾਲ ਦੀ ਵਿਧਵਾ ਅਬੀਗੈਲ।3 ਦਾਊਦ ਆਪਣੇ ਨਾਲ ਆਪਣੇ ਸਾਬੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਲੈ ਗਿਆ। ਉਨ੍ਹਾਂ ਸਾਰਿਆਂ ਨੇ ਆਪਣੇ ਘਰ ਹਬਰੋਨ ਦੇ ਪਿੰਡਾਂ ਵਿੱਚ ਵਸਾ ਲੇ।4 ਤੱਦ ਯਹੂਦਾਹ ਦੇ ਲੋਕ ਹਬਰੋਨ ਨੂੰ ਆਏ ਅਤੇ ਉਨ੍ਹਾਂ ਨੇ ਦਾਊਦ ਨੂੰ ਯਹੂਦਾਹ ਦੇ ਪਾਤਸ਼ਾਹ ਵਜੋਂ ਮਸਹ ਕੀਤਾਉਨ੍ਹਾਂ ਨੇ ਦਾਊਦ ਨੂੰ ਕਿਹਾ, "ਯਾਬੇਸ਼ ਗਿਲਆਦ ਦੇ ਲੋਕਾਂ ਨੇ ਸ਼ਾਊਲ ਨੂੰ ਦਬਿਆ।'5 ਸੋ ਦਾਊਦ ਨੇ ਯਾਬੇਸ਼ ਗਿਲਆਦ ਦੇ ਲੋਕਾਂ ਕੋਲ ਸੰਦੇਸ਼ਵਾਹਕ ਭੇਜੇ। ਇਨ੍ਹਾਂ ਸੰਦੇਸ਼ਵਾਹਕਾਂ ਨੇ ਯਾਬੇਸ਼ ਗਿਲਆਦ ਦੇ ਲੋਕਾਂ ਨੂੰ ਆਖਿਆ, "ਯਹੋਵਾਹ ਤੁਹਾਨੂੰ ਅਸੀਸ ਦੇਵੇ ਕਿਉਂ ਜੋ ਤੁਸੀਂ ਆਪਣੇ ਮਹਾਰਾਜ ਸ਼ਾਊਲ ਉੱਪਰ ਇੰਨੀ ਦਯਾ ਕੀਤੀ ਜੋ ਤੁਸੀਂ ਉਸ ਦੀਆਂ ਹੱਡੀਆਂ ਨੂੰ ਦੱਬ ਦਿੱਤਾ।6 ਹੁਣ ਯਹੋਵਾਹ ਤੁਹਾਡੇ ਉੱਪਰ ਕਿਰਪਾ ਅਤੇ ਨੇਕੀ ਕਰੇ। ਮੈਂ ਤੁਹਾਡੇ ਤੇ ਦਯਾਲੂ ਹੋਵਾਂਗਾ ਕਿਉਂ ਕਿ ਤੁਸੀਂ ਸ਼ਾਊਲ ਦੀਆਂ ਹੱਡੀਆਂ ਦੱਬ ਦਿੱਤੀਆਂ।7 ਹੁਣ ਤਕੜੇ ਹੋਵੋ ਅਤੇ ਬਹਾਦੁਰ ਬਣੋ। ਤੁਹਾਡਾ ਮਹਾਰਾਜ ਸ਼ਾਊਲ ਮਰ ਗਿਆ ਹੈ। ਪਰ ਯਹੂਦਾਹ ਦੇ ਪਰਿਵਾਰ-ਸਮੂਹ ਨੇ ਮੈਨੂੰ ਮਸਹ ਕੀਤਾ ਹੈ ਕਿ ਮੈਂ ਉਨ੍ਹਾਂ ਦਾ ਪਾਤਸ਼ਾਹ ਬਣਾਂ।'

8 ਪਰ ਨੇਰ ਦੇ ਪੁੱਤਰ ਅਬਨੇਰ ਨੇ ਜਿਹੜਾ ਕਿ ਸ਼ਾਊਲ ਦਾ ਸੈਨਾਪਤੀ ਸੀ ਉਸਨੇ ਸ਼ਾਊਲ ਦੇ ਪੁੱਤਰ ਈਸ਼ਬੋਸ਼ਬ ਨੂੰ ਲੈਕੇ ਮਹਨਾਇਮ ਵਿੱਚ ਪਹੁੰਚਾ ਦਿੱਤਾ ਅਤੇ9 ਉਸਨੂੰ ਗਿਲ੍ਲਆਦ ਅਸ਼ੂਰੀਆਂ, ਯਿਜ਼ਰਾੇਲ, ਅਫ਼ਰਾਈਮ, ਬਿਨਯਾਮਿਨ ਅਤੇ ਸਾਰੇ ਇਸਰਾਏਲ ਦਾ ਪਾਤਸ਼ਾਹ ਬਣਾ ਦਿੱਤਾ।10 ਈਸ਼ਬੋਸ਼ਬ ਸ਼ਾਊਲ ਦਾ ਪੁੱਤਰ ਸੀ ਅਤੇ ਜਦ ਉਹ ਇਸਰਾਏਲ ਉੱਪਰ ਰਾਜ ਕਰਨ ਲੱਗਾ ਤੱਦ ਉਸਦੀ ਉਮਰ11 ਹਬਰੋਨ ਵਿੱਚ ਦਾਊਦ ਨੇ ਯਹੂਦਾਹ ਦੇ ਘਰਾਣੇ ਉੱਪਰ ਸੱਤ ਸਾਲ ਅਤੇ ਛੇ ਮਹੀਨੇ ਰਾਜ ਕੀਤਾ।12 ਨੇਰ ਦੇ ਪੁੱਤਰ ਅਬਨੇਰ ਅਤੇ ਸ਼ਾਊਲ ਦੇ ਪੁੱਤਰ ਈਸ਼ਬੋਸ਼ਬ ਦੇ ਸੇਵਕ ਮਹਨਾਇਮ ਵਿੱਚੋਂ ਤੁਰਕੇ ਗਿਬਓਨ ਵਿੱਚ ਆਏ।13 ਸਰੂਯਾਹ ਦਾ ਪੁੱਤਰ ਯੋਆਬ ਅਤੇ ਦਾਊਦ ਦੇ ਸੇਵਕ ਨਿਕਲੇ ਅਤੇ ਗਿਬਓਨ ਦੇ ਤਲਾਬ ਕੋਲ ਉਨ੍ਹਾਂ ਨੂੰ ਮਿਲੇ ਅਤੇ ਦੋਵੇਂ ਉੱਥੇ ਬੈਠ ਗਏ। ਇੱਕ ਟੋਲੀ ਤਲਾਬ ਦੇ ਉਰਲੇ ਬਂਨੇ ਅਤੇ ਦੂਜੀ ਤਲਾਬ ਦੇ ਦੂਜੇ ਬਂਨੇ ਜਾਕੇ ਬੈਠ ਗਈ।14 ਅਬਨੇਰ ਨੇ ਯੋਆਬ ਨੂੰ ਕਿਹਾ, "ਇਨ੍ਹਾਂ ਨੌਜੁਆਨਾਂ ਨੂੰ ਆਖੋ ਕਿ ਸਾਡੇ ਅੱਗੇ ਕੋਈ ਮੁਕਾਬਲਾ ਆਪਸ ਵਿੱਚ ਕਰਕੇ ਵਿਖਾਉਣ।'ਯੋਆਬ ਨੇ ਕਿਹਾ, "ਹਾਂ, ਇਨ੍ਹਾਂ ਨੂੰ ਮੁਕਾਬਲਾ ਵਿਖਾਉਣਾ ਚਾਹੀਦਾ ਹੈ।'15 ਤੱਦ ਆਦਮੀ ਉੱਠੇ। ਦੋਨਾਂ ਟੋਲਿਆਂ ਨੇ ਮੁਕਾਬਲੇ ਲਈ ਆਪੋ-ਆਪਣੇ ਬੰਦੇ ਗਿਣੇ। ਦਾਊਦ ਦੀ ਫ਼ੌਜ ਵਿੱਚੋਂ16 ਹਰ ਆਦਮੀ ਨੇ ਆਪਣੇ ਵਿਰੋਧੀ ਦਾ ਸਿਰ ਫ਼ੜਿਆ ਅਤੇ ਆਪਣੀ ਤਲਵਾਰ ਧਸਾ ਦਿੱਤੀ ਅਤੇ ਉਸ ਨੂੰ ਵੱਖੀ ਤੇ ਜ਼ਖਮੀ ਕਰ ਦਿੱਤਾ ਅਤੇ ਫ਼ੇਰ ਉਹ ਇਕੱਠੇ ਡਿੱਗ ਪਏ। ਇਹੀ ਕਾਰਣ ਹੇੈ ਕਿ ਗਿਬਉਨ ਵਿਚਲੀ ਇਹ ਥਾਂ "ਤਿੱਖੀ ਤਲਵਾਰ ਦਾ ਖੇਤ ਕਹਾਊਁਦੀ ਹੈ।17 ਉਹ ਮੁਕਾਬਲਾ ਇੱਕ ਭਿਅੰਕਰ ਲੜਾਈ ਦਾ ਰੂਪ ਧਾਰ ਗਿਆ ਅਤੇ ਦਾਊਦ ਦੇ ਅਫ਼ਸਰਾਂ ਨੇ ਉਸ ਦਿਨ ਅਬਨੇਰ ਅਤੇ ਇਸਰਾਏਲ ਦੇ ਲੋਕਾਂ ਨੂੰ ਹਰਾਇਆ।

18 ਉੱਥੇ ਸਰੂਯਾਹ ਦੇ ਤਿੰਨ ਪੁੱਤਰ ਯੋਆਬ, ਅਬੀਸ਼ਈ ਅਤੇ ਅਸਾਹੇਲ ਵੀ ਸਨ। ਅਸਾਹੇਲ ਬਹੁਤ ਵਧੀਆ ਜੰਗਲੀ ਹਿਰਨ ਤੋਂ ਵੀ ਤੇਜ਼ ਦੌੜਾਕ ਸੀ।19 ਉਸਨੇ ਸਿਧ੍ਧਾ ਬਿਨਾ ਖੱਬੇ-ਸੱਜੇ ਤਕਿਆਂ ਅਬ੍ਬਨੇਰ ਦਾ ਪਿੱਛਾ ਕੀਤਾ।20 ਤੱਦ ਅਬਨੇਰ ਨੇ ਉਸਨੂੰ ਆਪਣੇ ਮਗਰ ਵੇਖਕੇ ਕਿਹਾ, "ਤੂੰ ਹੀ ਅਸਾਹੇਲ ਹੈਂ?'ਅਸਾਹੇਲ ਨੇ ਕਿਹਾ, "ਹਾਂ, ਮੈਂ ਹੀ ਹਾਂ।'21 ਅਬਨੇਰ ਅਸਾਹੇਲ ਨੂੰ ਦੁੱਖ ਨਹੀਂ ਸੀ ਪਹੁੰਚਾਣਾ ਚਾਹੁੰਦਾ। ਇਸ ਲਈ ਉਸਨੇ ਅਸਾਹੇਲ ਨੂੰ ਕਿਹਾ, "ਮੇਰਾ ਪਿੱਛਾ ਛੱਡਦੇ, ਜੇ ਕਿਸੇ ਜੁਆਨ ਸਿਪਾਹੀ ਦੇ ਪਿੱਛੇ ਭੱਜੇ ਤਾਂ ਤੂੰ ਸੌਖੀ ਤਰ੍ਹਾਂ ਉਸਦੇ ਸ਼ਸਤ੍ਰ ਆਪਣੇ ਲਈ ਖੋਹ ਸਕਦਾ ਹੈਂ।' ਪਰ ਅਸਾਹੇਲ ਨੇ ਅਬਨੇਰ ਦਾ ਪਿੱਛਾ ਨਾ ਕਰਨ ਤੋਂ ਇਨਕਾਰ ਕੀਤਾ।22 ਅਬਨੇਰ ਨੇ ਮੁੜ ਅਸਾਹੇਲ ਨੂੰ ਕਿਹਾ, "ਮੇਰਾ ਪਿੱਛਾ ਕਰਨਾ ਛੱਡ ਦੇ ਨਹੀਂ ਤਾਂ ਮੈਂ ਤੈਨੂੰ ਵੱਢ ਸੁੱਟਾਂਗਾ। ਤਾਂ ਫ਼ਿਰ ਮੈਂ ਤੇਰੇ ਭਰਾ ਯੋਆਬ ਨੂੰ ਕੀ ਮੂੰਹ ਵਿਖਾਵਾਂਗਾ?'23 ਪਰ ਅਸਾਹੇਲ ਤੱਦ ਵੀ ਨਾ ਮੰਨਿਆ। ਤੱਦ ਅਬਨੇਰ ਨੇ ਬਰਛੀ ਦੇ ਪੁੱਟੇ ਸਿਰੇ ਨਾਲ ਉਸਦੀ ਪੰਜਵੀਁ ਪੱਸਲੀ ਹੇਠਾਂ ਉਸਨੂੰ ਅਜਿਹਾ ਮਾਰਿਆ ਜੋ ਬਰਛੀ ਉਸ ਦੀ ਪਿੱਠ ਵਿੱਚੋਂ ਦੀ ਪਾਰ ਨਿਕਲ ਗਈ। ਸੋ ਉਹ ਉੱਥੇ ਹੀ ਡਿੱਗ ਪਿਆ ਅਤੇ ਉਸੇ ਥਾਂ ਹੀ ਮਰ ਗਿਆ।ਯੋਆਬ ਅਤੇ ਅਬੀਸ਼ਈ ਨੇ ਅਬਨੇਰ ਦਾ ਪਿੱਛਾ ਕੀਤਾਅਸਾਹੇਲ ਦੀ ਲੋਬ ਜ਼ਮੀਨ ਤੇ ਪਈ ਰਹੀ। ਜਿਹੜਾ ਵੀ ਮਨੁੱਖ ਦੌੜਦਾ ਉੱਥੇ ਪਹੁੰਚਦਾ ਤਾਂ ਉਹ ਅਸਾਹੇਲ ਨੂੰ ਮੋਇਆ ਪਿਆ ਵੇਖ ਕਿ ਉੱਥੇ ਰੁਕ ਜਾਂਦਾ।24 ਪਰ ਯੋਆਬ ਅਤੇ ਅਬੀਸ਼ਈ ਨਿਰਂਤਰ ਅਬਨੇਰ ਦੇ ਪਿੱਛੇ ਭੱਜਦੇ ਰਹੇ। ਸੂਰਜ ਉਸ ਵਕਤ ਡੁਬ੍ਬਣ ਵਾਲਾ ਸੀ ਜਦੋਂ ਉਹ ਦੋਨੋ ਅੰਮਾਹ ਦੀ ਪਹਾੜੀ ਤੀਕ ਪਹੁੰਚੇ (ਅੰਮਾ੍ਹ ਦਾ ਪਹਾੜ ਗਿਬਓਨ ਦੀ ਉਜਾੜ ਦੇ ਰਾਹ ਵਿੱਚ ਗਿਯਹ ਦੇ ਸਾਮ੍ਹਣੇ ਹੈ।)

25 ਅਤੇ ਬਿਨਯਾਮੀਨ ਪਰਿਵਾਰ-ਸਮੂਹ ਦੇ ਆਦਮੀ ਅਬਨੇਰ ਦੇ ਮਗਰ ਹੋਕੇ ਇਕੱਠੇ ਹੋਏ ਅਤੇ ਇੱਕ ਟੋਲੀ ਬਣਾਕੇ ਪਹਾੜ ਦੀ ਟੀਸੀ ਉੱਪਰ ਖਲੋ ਗਏ।26 ਅਬਨੇਰ ਨੇ ਯੋਆਬ ਨੂੰ ਲਲਕਾਰਿਆ ਅਤੇ ਕਿਹਾ, "ਕੀ ਸਾਨੂੰ ਲੜਨਾ ਚਾਹੀਦਾ ਹੈ? ਤੇ ਇੱਕ ਦੂਜੇ ਨੂੰ ਹਮੇਸ਼ਾ-ਹਮੇਸ਼ਾ ਲਈ ਖਤਮ ਕਰਨਾ ਹੋਵੇਗਾ? ਤੂੰ ਚੰਗੀ ਤਰ੍ਹਾਂ ਜਾਣਦਾ ਹੈਂ ਇਹ ਗੱਲ ਕਿ ਇਸਦਾ ਅੰਤ ਦੁੱਖਦਾਈ ਹੋਵੇਗਾ। ਜਾ ਅਤੇ ਜਾਕੇ ਲੋਕਾਂ ਨੂੰ ਸਮਝਾ ਕਿ ਆਪਣੇ ਭਰਾਵਾਂ ਦਾ ਪਿੱਛਾ ਕਰਨਾ ਬੰਦ ਕਰਨ।'27 ਤੱਦ ਯੋਆਬ ਨੇ ਕਿਹਾ, "ਜੋ ਤੂੰ ਆਖਿਆ ਹੈ ਬਹੁਤ ਚੰਗੀ ਗੱਲ ਹੈ। ਜਿਉਂਦੇ ਪਰਮੇਸ਼ੁਰ ਦੀ ਸੌਂਹ, ਜੇ ਕਦੀ ਤੂੰ ਇਹ ਗੱਲ ਨਾ ਆਖਦਾ ਤਾਂ ਲੋਕਾਂ ਵਿੱਚੋਂ ਸਭ ਆਪੋ-ਆਪਣੇ ਭਰਾਵਾਂ ਦਾ ਪਿੱਛਾ ਛੱਡਕੇ ਸਵੇਰੇ ਹੀ ਮੁੜ ਜਾਂਦੇ।'28 ਸੋ ਯੋਆਬ ਨੇ ਤੂਰ੍ਹੀ ਵਜਾਈ ਅਤੇ ਸਭ ਲੋਕ ਖਲੋ ਗਏ ਅਤੇ ਫ਼ਿਰ ਉਹ ਇਸਰਾਏਲ ਦੇ ਮਗਰ ਨਾ ਲੱਗੇ ਅਤੇ ਹੋਰ ਲੜਾਈ ਵੀ ਨਾ ਕੀਤੀ।29 ਅਬਨੇਰ ਅਤੇ ਉਸਦੇ ਸਾਬੀ ਸਾਰੀ ਰਾਤ ਯਰਦਨ ਘਾਟੀ ਦੇ ਪਾਰ ਪੈਦਲ ਤੁਰਦੇ ਗਏ। ਉਨ੍ਹਾਂ ਯਰਦਨ ਦਰਿਆ ਪਾਰ ਕੀਤਾ ਅਤੇ ਮਹਨਾਇਮ ਪਹੁੰਚਣ ਤੀਕ ਸਾਰਾ ਦਿਨ ਪੈਦਲ ਤੁਰਦੇ ਆਏ।30 ਯੋਆਬ ਨੇ ਅਬਨੇਰ ਦਾ ਪਿੱਛਾ ਛੱਡ ਦਿੱਤਾ ਅਤੇ ਵਾਪਸ ਮੁੜ ਗਿਆ। ਜਦੋਂ ਉਸਨੇ ਸਾਰੇ ਆਦਮੀਆਂ ਨੂੰ ਇਕੱਠਾ ਕੀਤਾ ਤਾਂ ਦਾਊਦ ਦੇ ਸੇਵਕਾਂ ਵਿੱਚੋਂ31 ਪਰ ਦਾਊਦ ਦੇ ਅਫ਼ਸਰਾਂ ਨੇ ਬਿਨਯਾਮੀਨ ਵਿੱਚੋਂ ਉਨ੍ਹਾਂ ਦੇ ਘਰਾਣੇ ਦੇ ਅਬਨੇਰ ਦੇ32 ਦ੍ਦਾਊਦ ਦੇ ਅਫ਼ਸਰਾਂ ਨੇ ਅਸਾਹੇਲ ਨੂੰ ਚੁੱਕ ਲਿਆ ਅਤੇ ਉਸਦੇ ਪਿਉ ਦੀ ਸਮਾਧ ਵਿੱਚ ਜੋ ਬੈਤਲਹਮ ਵਿੱਚ ਸੀ, ਉਸਨੂੰ ਦੱਬ ਦਿੱਤਾ ਅਤੇ ਯੋਆਬ ਅਤੇ ਉਸਦੇ ਆਦਮੀ ਸਾਰੀ ਰਾਤ ਤੁਰਕੇ ਤੜਕਸਾਰ ਪਹੁ ਫ਼ੁਟ੍ਟਣ ਤੋਂ ਪਹਿਲਾਂ ਹਬਰੋਨ ਵਿੱਚ ਆ ਗਏ।

 
adsfree-icon
Ads FreeProfile