Lectionary Calendar
Friday, May 17th, 2024
the Seventh Week after Easter
Attention!
Partner with StudyLight.org as God uses us to make a difference for those displaced by Russia's war on Ukraine.
Click to donate today!

Read the Bible

ਬਾਇਬਲ

੨ ਸਮੋਈਲ 21

1 ਜਦੋਂ ਦਾਊਦ ਪਾਤਸ਼ਾਹ ਸੀ ਉਸ ਸਮੇਂ ਵਿੱਚ ਤਿੰਨ ਸਾਲ ਭੁਖਮਰੀ ਪਈ ਰਹੀ ਕਿਉਂ ਕਿ ਕਾਲ ਤਿੰਨ ਵਰ੍ਹੇ ਚਲਦਾ ਰਿਹਾ। ਦਾਊਦ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਤਾਂ ਯਹੋਵਾਹ ਨੇ ਆਖਿਆ, "ਸ਼ਾਊਲ ਅਤੇ ਉਸਦੇ ਹਤਿਆਰੇ ਘਰਾਣੇ ਦੇ ਕਾਰਣ ਇਹ ਕਾਲ ਪਿਆ ਹੈ ਕਿਉਂ ਕਿ ਉਸਨੇ ਗਿਬਓਨੀਆਂ ਨੂੰ ਵੱਢ ਸੁਟਿਆ।"2 ਇਹ੍ਹ ਗਿਬਓਨੀ ਇਸਰਾਏਲ ਦੀ ਸੰਤਾਨ ਵਿੱਚੋਂ ਨਹੀਂ ਸਨ ਸਗੋਂ ਇਹ ਅਮੋਰੀਆਂ ਦਾ ਟੋਲਾ ਸੀ ਅਤੇ ਇਸਰਾਏਲੀਆਂ ਨੇ ਉਨ੍ਹਾਂ ਨਾਲ ਵਚਨ ਕੀਤਾ ਸੀ ਕਿ ਉਹ ਗਿਬਓਨੀਆਂ ਨੂੰ ਚੋਟ ਨਹੀਂ ਪਹੁੰਚਾਣਗੇ। ਪਰ ਸ਼ਾਊਲ ਨੇ ਗਿਬਓਨੀਆਂ ਨੂੰ ਨੁਕਸਾਨ ਪਹੁੰਚਾਣ ਦੀ ਕੋਸ਼ਿਸ਼ ਕੀਤੀ। ਸ਼ਾਊਲ ਨੇ ਇਉਂ ਇਸਰਾਏਲ ਅਤੇ ਯਹੂਦੀਆਂ ਲਈ ਆਪਣੀ ਗਹਿਰੀ ਭਾਵਨਾ ਕਰਕੇ ਕੀਤਾ।ਤਾਂ ਦਾਊਦ ਪਾਤਸ਼ਾਹ ਨੇ ਸਾਰੇ ਗਿਬਓਨੀਆਂ ਨੂੰ ਇਕੱਠੇ ਬੁਲਾਕੇ ਉਨ੍ਹਾਂ ਨਾਲ ਗੱਲ ਬਾਤ ਕੀਤੀ।3 ਅਤੇ ਉਨ੍ਹਾਂ ਨੂੰ ਆਖਿਆ, "ਮੈਂ ਤੁਹਾਡੇ ਲਈ ਕੀ ਕਰ ਸਕਦਾ ਹਾਂ? ਅਤੇ ਕਿਸ ਤਰ੍ਹਾਂ ਨਾਲ ਮੈਂ ਪਰਾਸ਼ਚਿਤ ਕਰਾਂ ਕਿ ਤੁਸੀਂ ਯਹੋਵਾਹ ਦੇ ਲੋਕਾਂ ਨੂੰ ਅਸੀਸ ਦੇਵੋਁ ਜੋ ਉਨ੍ਹਾਂ ਦੇ ਪਾਪ ਬਖਸ਼ੇ ਜਾਣ।"4 ਗਿਬਓਨੀਆਂ ਨੇ ਦਾਊਦ ਨੂੰ ਕਿਹਾ, "ਸਾਨੂੰ ਸ਼ਾਊਲ ਅਤੇ ਉਸਦੇ ਘਰਾਣੇ ਤੋਂ ਬਦਲੇ9 ਚ ਚਾਂਦੀ ਸੋਨੇ ਦੀ ਤਾਂ ਕੋਈ ਗੱਲ ਨਹੀਂ, ਅਤੇ ਨਾ ਤੁਸੀਂ ਸਾਡੇ ਲਈ ਇਸਰਾਏਲ ਦੇ ਕਿਸੇ ਮਨੁੱਖ ਨੂੰ ਮਾਰੋ -- ਇਸ ਦਾ ਸਾਨੂੰ ਕੋਈ ਹੱਕ ਨਹੀਂ ਹੈ।" ਦਾਊਦ ਨੇ ਆਖਿਆ, "ਠੀਕ ਹੈ, ਦੱਸੋ ਮੈਂ ਤਹਾਡੀ ਕੀ ਸੇਵਾ ਕਰਾਂ?"

5 ਗਿਬਓਨੀਆਂ ਨੇ ਦਾਊਦ ਪਾਤਸ਼ਾਹ ਨੂੰ ਕਿਹਾ, "ਸ਼ਾਊਲ ਨੇ ਸਾਡੇ ਵਿਰੋਧ ਵਿੱਚ ਵਿਉਂਤ ਬਣਾਈ ਉਸਨੇ ਸਾਡੇ ਇਸਰਾਏਲ ਦੀ ਧਰਤੀ ਤੇ ਰਹਿੰਦੇ ਸਾਰੇ ਲੋਕਾਂ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ।6 ਸ਼ਾਊਲ ਯਹੋਵਾਹ ਦਾ ਚੁਣਿਆ ਹੋਇਆ ਪਾਤਸ਼ਾਹ ਸੀ। ਇਸ ਲਈ ਘੱਟ ਤੋਂ ਘੱਟ ਸਾਨੂੰ ਉਸਦੇ ਪਰਿਵਾਰ ਵਿੱਚੋਂ ਸੱਤ ਆਦਮੀ ਦੇ ਦੇਵੋ। ਫੇਰ ਅਸੀਂ ਉਨ੍ਹਾਂ ਨੂੰ ਸ਼ਾਊਲ ਦੇ ਪਰਬਤ, ਗਿਬਆਹ ਤੇ ਫਾਂਸੀ ਦੇ ਦੇਵਾਂਗੇ।"ਦਾਊਦ ਪਾਤਸ਼ਾਹ ਨੇ ਆਖਿਆ, ਮੈਂ ਉਨ੍ਹਾਂ ਨੂੰ ਤੁਹਾਡੇ ਹਵਾਲੇ ਕਰ ਦੇਵਾਂਗਾ।"7 ਪਰ ਪਾਤਸ਼ਾਹ ਨੇ ਯੋਨਾਬਾਨ ਦੇ ਪੁੱਤਰ ਨੂੰ ਬਚਾਅ ਲਿਆ ਜਿਸ ਦਾ ਨਾਂ ਮਫ਼ੀਬੋਸ਼ਬ ਸੀ। ਯੋਨਾਬਾਨ ਸਾਊਲ ਦਾ ਪੁੱਤਰ ਸੀ ਪਰ ਦਾਊਦ ਨੇ ਯੋਨਾਬਾਨ ਅੱਗੇ ਯਹੋਵਾਹ ਦਾ ਨਾਂ ਲੈਕੇ ਸਹੁੰ ਖਾਧੀ ਸੀ, ਇਸ ਲਈ ਪਾਤਸ਼ਾਹ ਉਸਨੂੰ ਚੋਟ ਪਹੁੰਚਾਣਾ ਨਹੀਂ ਚਾਹੁੰਦਾ ਸੀ।8 ਪਾਤਸ਼ਾਹ ਨੇ ਅਯ੍ਯਾਹ ਦੀ ਧੀ ਰਿਸਫ਼ਾਹ ਦੇ ਦੋ ਪੁੱਤਰ ਜੋ ਕਿ ਰਿਸਫ਼ਾਹ ਅਤੇ ਸ਼ਾਊਲ ਤੋਂ ਸੀ, ਤੇ ਜਿਨ੍ਹਾਂ ਦਾ ਨਾਂ ਅਰਮੋਨੀ ਅਤੇ ਮਫ਼ੀਬੋਸ਼ਬ ਸੀ, ਉਨ੍ਹਾਂ ਨੂੰ ਦੇ ਦਿੱਤੇ। ਸ਼ਾਊਲ ਦੀ ਇੱਕ ਧੀ ਵੀ ਸੀ ਜਿਸ ਦਾ ਨਾਂ ਮੀਕਲ ਸੀ। ਉਹ ਬਰਜ਼ਿਲਈ ਮਹੋਲਾਬੀ ਦੇ ਪੁੱਤਰ ਅੰਦਰੀੇਲ ਨਾਲ ਵਿਆਹੀ ਹੋਈ ਸੀ, ਇਉਂ ਦਾਊਦ ਨੇ ਮੀਕਲ ਅਤੇ ਅੰਦਰੀੇਲ ਦੇ ਵੀ ਪੰਜ ਪੁੱਤਰ ਲੈ ਲੇ।9 ਚ ਚਾਂਦੀ ਸੋਨੇ ਦੀ ਤਾਂ ਕੋਈ ਗੱਲ ਨਹੀਂ, ਅਤੇ ਨਾ ਤੁਸੀਂ ਸਾਡੇ ਲਈ ਇਸਰਾਏਲ ਦੇ ਕਿਸੇ ਮਨੁੱਖ ਨੂੰ ਮਾਰੋ -- ਇਸ ਦਾ ਸਾਨੂੰ ਕੋਈ ਹੱਕ ਨਹੀਂ ਹੈ।" ਦਾਊਦ ਨੇ ਆਖਿਆ, "ਠੀਕ ਹੈ, ਦੱਸੋ ਮੈਂ ਤਹਾਡੀ ਕੀ ਸੇਵਾ ਕਰਾਂ?"

5 ਗਿਬਓਨੀਆਂ ਨੇ ਦਾਊਦ ਪਾਤਸ਼ਾਹ ਨੂੰ ਕਿਹਾ, "ਸ਼ਾਊਲ ਨੇ ਸਾਡੇ ਵਿਰੋਧ ਵਿੱਚ ਵਿਉਂਤ ਬਣਾਈ ਉਸਨੇ ਸਾਡੇ ਇਸਰਾਏਲ ਦੀ ਧਰਤੀ ਤੇ ਰਹਿੰਦੇ ਸਾਰੇ ਲੋਕਾਂ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ।6 ਸ਼ਾਊਲ ਯਹੋਵਾਹ ਦਾ ਚੁਣਿਆ ਹੋਇਆ ਪਾਤਸ਼ਾਹ ਸੀ। ਇਸ ਲਈ ਘੱਟ ਤੋਂ ਘੱਟ ਸਾਨੂੰ ਉਸਦੇ ਪਰਿਵਾਰ ਵਿੱਚੋਂ ਸੱਤ ਆਦਮੀ ਦੇ ਦੇਵੋ। ਫੇਰ ਅਸੀਂ ਉਨ੍ਹਾਂ ਨੂੰ ਸ਼ਾਊਲ ਦੇ ਪਰਬਤ, ਗਿਬਆਹ ਤੇ ਫਾਂਸੀ ਦੇ ਦੇਵਾਂਗੇ।"ਦਾਊਦ ਪਾਤਸ਼ਾਹ ਨੇ ਆਖਿਆ, ਮੈਂ ਉਨ੍ਹਾਂ ਨੂੰ ਤੁਹਾਡੇ ਹਵਾਲੇ ਕਰ ਦੇਵਾਂਗਾ।"7 ਪਰ ਪਾਤਸ਼ਾਹ ਨੇ ਯੋਨਾਬਾਨ ਦੇ ਪੁੱਤਰ ਨੂੰ ਬਚਾਅ ਲਿਆ ਜਿਸ ਦਾ ਨਾਂ ਮਫ਼ੀਬੋਸ਼ਬ ਸੀ। ਯੋਨਾਬਾਨ ਸਾਊਲ ਦਾ ਪੁੱਤਰ ਸੀ ਪਰ ਦਾਊਦ ਨੇ ਯੋਨਾਬਾਨ ਅੱਗੇ ਯਹੋਵਾਹ ਦਾ ਨਾਂ ਲੈਕੇ ਸਹੁੰ ਖਾਧੀ ਸੀ, ਇਸ ਲਈ ਪਾਤਸ਼ਾਹ ਉਸਨੂੰ ਚੋਟ ਪਹੁੰਚਾਣਾ ਨਹੀਂ ਚਾਹੁੰਦਾ ਸੀ।8 ਪਾਤਸ਼ਾਹ ਨੇ ਅਯ੍ਯਾਹ ਦੀ ਧੀ ਰਿਸਫ਼ਾਹ ਦੇ ਦੋ ਪੁੱਤਰ ਜੋ ਕਿ ਰਿਸਫ਼ਾਹ ਅਤੇ ਸ਼ਾਊਲ ਤੋਂ ਸੀ, ਤੇ ਜਿਨ੍ਹਾਂ ਦਾ ਨਾਂ ਅਰਮੋਨੀ ਅਤੇ ਮਫ਼ੀਬੋਸ਼ਬ ਸੀ, ਉਨ੍ਹਾਂ ਨੂੰ ਦੇ ਦਿੱਤੇ। ਸ਼ਾਊਲ ਦੀ ਇੱਕ ਧੀ ਵੀ ਸੀ ਜਿਸ ਦਾ ਨਾਂ ਮੀਕਲ ਸੀ। ਉਹ ਬਰਜ਼ਿਲਈ ਮਹੋਲਾਬੀ ਦੇ ਪੁੱਤਰ ਅੰਦਰੀੇਲ ਨਾਲ ਵਿਆਹੀ ਹੋਈ ਸੀ, ਇਉਂ ਦਾਊਦ ਨੇ ਮੀਕਲ ਅਤੇ ਅੰਦਰੀੇਲ ਦੇ ਵੀ ਪੰਜ ਪੁੱਤਰ ਲੈ ਲੇ।9 ਦਾਊਦ ਨੇ ਇਉਂ ਇਹ ਸੱਤ ਪੁੱਤਰ ਗਿਬਓਨੀਆਂ ਦੇ ਹੱਥ ਸੌਂਪ ਦਿੱਤੇ ਅਤੇ ਗਿਬਓਨੀਆਂ ਨੇ ਇਨ੍ਹਾਂ ਸੱਤਾਂ ਪੁੱਤਰਾਂ ਨੂੰ ਗਿਬਆਹ ਦੇ ਟਿਬ੍ਬੇ ਉੱਤੇ ਯਹੋਵਾਹ ਦੇ ਸਾਹਵੇਂ ਫ਼ਾਹਾ ਦੇ ਦਿੱਤਾ। ਉਹ ਸੱਤੋਂ ਪੁੱਤਰ ਇਕੱਠੇ ਹੀ ਦਮ ਤੋੜ ਗਏ। ਇਨ੍ਹਾਂ ਨੂੰ ਵਾਢੀ ਦੇ ਪਹਿਲੇ ਦਿਨਾਂ ਵਿੱਚ ਮੌਤ ਦੇ ਘਾਟ ਉਤਾਰਿਆ ਗਿਆ। ਇਹ ਮੌਸਮ ਜੌਁ ਦੀ ਵਾਢੀ ਦੇ ਦਿਨਾਂ, ਬਸੰਤ ਦੇ ਦਿਨਾਂ ਦੇ ਸ਼ੁਰੂ ਦਾ, ਸੀ ਵਿੱਚ ਉਨ੍ਹਾਂ ਸੱਤਾਂ ਪੁੱਤਰਾਂ ਦੀ ਮੌਤ ਹੋਈ।

10 ਤੱਦ ਅਯ੍ਯਾਹ ਦੀ ਧੀ ਰਿਸਫ਼ਾਹ ਨੇ ਉਦਾਸੀ ਦਾ ਤਪ੍ਪੜ ਲੈਕੇ ਉਸ ਪੱਥਰ ਦੇ ਉੱਤੇ ਵਿਛਾ ਦਿੱਤਾ ਅਤੇ ਉਹ ਤਪ੍ਪੜ ਉਸ ਪੱਥਰ ਉੱਪਰ ਵਾਢੀਆਂ ਦੇ ਮੌਸਮ ਤੋਂ ਲੈਕੇ ਬਾਰਸ਼ਾਂ ਦੇ ਮੌਸਮ ਤੱਕ ਵਿਛਿਆ ਰਿਹਾ। ਰਿਸਫ਼ਾਹ ਦਿਨ ਰਾਤ ਉੱਥੇ ਉਨ੍ਹਾਂ ਲੋਬਾਂ ਨੂੰ ਵੇਖਦੀ ਰਹੀ ਅਤੇ ਉਨ੍ਹਾਂ ਦੀ ਰਖਵਾਲੀ ਕਰਦੀ ਰਹੀ ਤਾਂ ਜੋ ਕਿਤੇ ਦਿਨ ਦੇ ਵੇਲੇ ਕੋਈ ਜੰਗਲੀ ਪਰਿਂਦਾ ਉਨ੍ਹਾਂ ਦੀ ਲੋਬ ਨੂੰ ਨਾ ਪੈ ਜਾਵੇ ਅਤੇ ਨਾ ਹੀ ਕਿਤੇ ਰਾਤ ਵਕਤ ਕੋਈ ਦਰਿਂਦਾ ਉਨ੍ਹਾਂ ਦੀ ਲੋਬ ਨੂੰ ਚੁੱਕ ਲੈ ਜਾਵੇ।11 ਲੋਕਾਂ ਨੇ ਜਾਕੇ ਦਾਊਦ ਨੂੰ ਦੱਸਿਆ ਕਿ ਸ਼੍ਸ਼ਾਊਲ ਦੀ ਦਾਸੀ ਅਯ੍ਯਾਹ ਦੀ ਧੀ ਰਿਸਫ਼ਾਹ ਉੱਥੇ ਕੀ ਕਰ ਰਹੀ ਹੈ।12 ਤੱਦ ਦਾਊਦ ਨੇ ਸ਼ਾਊਲ ਅਤੇ ਯੋਨਾਬਾਨ ਦੀਆਂ ਹੱਡੀਆਂ ਯਾਬੇਸ਼ ਗਿਲਆਦ ਦੇ ਲੋਕਾਂ ਤੋਂ ਲਈਆਂ ਯਾਬੇਸ਼ ਗਿਲਆਦ ਦੇ ਲੋਕਾਂ ਨੇ ਇਹ ਹੱਡੀਆਂ ਬੈਤ-ਸਾਨ ਵਿਖੇ ਖੁਲ੍ਹੇ-ਆਮ ਚੁਰਾ ਲਈਆਂ ਸਨ। ਇਹ ਉਹੀ ਜਗ੍ਹਾ ਹੈ ਜਿੱਥੇ ਫ਼ਲਿਸਤੀਆਂ ਨੇ ਸ਼ਾਊਲ ਨੂੰ ਗਿਲਬੋਆ ਪਰਬਤ ਤੇ ਮਾਰਨ ਤੋਂ ਬਾਅਦ, ਇਹ ਮੁਰਦਾ ਸ਼ਰੀਰ ਟੰਗ ਦਿੱਤੇ ਸਨ।13 ਸੋ ਦਾਊਦ ਨੇ ਸ਼ਾਊਲ ਦੀਆਂ ਹੱਡੀਆਂ ਅਤੇ ਉਸਦੇ ਪੁੱਤਰ ਯੋਨਾਬਾਨ ਦੀਆਂ ਹੱਡੀਆਂ ਨੂੰ ਉਥੋਂ ਲੈ ਆਂਦਾ ਅਤੇ ਇਨ੍ਹਾਂ ਸਭਨਾਂ ਦੀਆਂ ਹੱਡੀਆਂ ਨੂੰ ਜੋ ਟਂਗੇ ਗਏ ਸਨ ਇੱਕ ਬਾਵੇਂ ਇਕੱਠਾ ਕੀਤਾ।14 ਤਾਂ ਉਨ੍ਹਾਂ ਨੇ ਸ਼ਾਊਲ ਅਤੇ ਉਸਦੇ ਪੁੱਤਰ ਯੋਨਾਬਾਨ ਦੀਆਂ ਹੱਡੀਆਂ ਨੂੰ ਬਿਨਯਾਮੀਨ ਦੇਸ ਦੇ ਸੇਲਾ ਵਿੱਚ ਉਸਦੇ ਪਿਤਾ ਕੀਸ਼ ਦੀ ਸਮਾਧ ਵਿੱਚ ਦੱਬ ਦਿੱਤਾ ਅਤੇ ਜੋ ਕੁਝ ਪਾਤਸ਼ਾਹ ਨੇ ਹੁਕਮ ਦਿੱਤਾ ਸੀ, ਉਹ ਸਭ ਕੁਝ ਉਨ੍ਹਾਂ ਨੇ ਮੰਨਿਆ ਅਤੇ ਉਸ ਤੋਂ ਬਾਅਦ ਉਸ ਦੇਸ਼ ਵਾਸਤੇ ਪਰਮੇਸ਼ੁਰ ਨੇ ਬੇਨਤੀਆਂ ਸੁਣ ਲਈਆਂ।

15 ਫ਼ਲਿਸਤੀਆਂ ਨੇ ਇਸਰਾਏਲ ਦੇ ਖਿਲਾਫ਼ ਇੱਕ ਹੋਰ ਯੁੱਧ ਸ਼ੁਰੂ ਕਰ ਦਿੱਤਾ। ਦਾਊਦ ਅਤੇ ਉਸਦੇ ਸਾਰੇ ਆਦਮੀ ਫਲਿਸਤੀਆਂ ਦੇ ਵਿਰੁੱਧ ਲੜਨ ਲਈ ਗਏ, ਪਰ ਉਹ ਪਕਿਆਂ ਹ੍ਹੋਇਆਂ ਅਤੇ ਕਮਜ਼ੋਰ ਹੋ ਗਿਆ ਸੀ।16 ਇਸ਼ਬੀ-ਬਨੋਬ ਦੈਁਤਾ ਵਿੱਚੋਂ ਇੱਕ ਸੀ। ਉਸਦੇ ਬਰਛੇ ਦਾ ਤੋਂਲ ਸਾਢੇ ਸੱਤ ਪੋਁਡ ਸੀ ਅਤੇ ਉਸ ਕੋਲ ਇੱਕ ਨਵੀਂ ਤਲਵਾਰ ਸੀ ਅਤੇ ਉਸਨੇ ਦਾਊਦ ਨੂੰ ਜਾਨੋਁ ਮਾਰਨ ਦੀ ਵਿਉਂਤ ਬਣਾਈ ਹੋਈ ਸੀ।17 ਪਰ ਸਰੂਯਾਹ ਦੇ ਪੁੱਤਰ ਅਬੀਸ਼ਈ ਨੇ ਉਸ ਫ਼ਲਿਸਤੀ ਨੂੰ ਵੱਢ ਕੇ ਪਾਤਸ਼ਾਹ ਦਾਊਦ ਦੀ ਜਾਨ ਬਚਾਅ ਲਈ। ਤੱਦ ਦਾਊਦ ਦੇ ਆਦਮੀਆਂ ਨੇ ਦਾਊਦ ਨਾਲ ਇੱਕ ਵਿਸ਼ੇਸ਼ ਵਚਨ ਕੀਤਾ ਅਤੇ ਉਸਨੂੰ ਆਖਿਆ, "ਹੁਣ ਤੁਸੀਂ ਸਾਡੇ ਨਾਲ ਜੰਗ ਵਿੱਚ ਹੋਰ ਨਹੀਂ ਜਾ ਸਕਦੇ, ਜੇਕਰ ਤੁਸੀਂ ਇਉਂ ਕੀਤਾ ਤਾਂ ਇਸਰਾਏਲ ਦੇ ਲੋਕ ਆਪਣੇ ਹੱਥੋਂ ਇੱਕ ਮਹਾਨ ਆਗੂ ਗੁਆ ਬੈਠਣਗੇ।"18 ਉਸਤੋਂ ਬਾਅਦ ਗੋਬ ਵਿੱਚ ਫ਼ਲਿਸਤੀਆਂ ਦੇ ਨਾਲ ਫ਼ੇਰ ਜੰਗ ਹੋਈ। ਸਿਬਕੀ ਹੁਸ਼ਾਤੀ ਨੇ ਸਫ਼ ਨੂੰ ਮਾਰਿਆ ਜੋ ਕਿ ਦੈਤਾਂ ਦੇ ਉੱਤਰਾਧਿਕਾਰੀਆਂ ਵਿੱਚੋਂ ਇੱਕ ਸੀ।19 ਅਤੇ ਫ਼ੇਰ ਗਬੋ ਵਿੱਚ ਫ਼ਲਿਸਤੀਆਂ ਦੇ ਖਿਲਾਫ਼ ਇੱਕ ਹੋਰ ਜੰਗ ਹੋਈ ਬੈਤਲਹਮ ਤੋਂ ਯਆਰੇ ਓਰਗੀਮ ਦੇ ਪੁੱਤਰ ਅਲਹਾਨਾਨ ਨੇ ਗੋਲਿਆਬ ਗਿੱਤੀ ਨੂੰ ਮਾਰ ਦਿੱਤਾ। ਗੋਲਿਆਬ ਦਾ ਬਰਛਾ ਜੁਲਾਹੇ ਦੀ ਛੜ ਜਿੰਨਾ ਲੰਬਾ ਸੀ।20 ਫ਼ਿਰ ਗਬ ਵਿੱਚ ਇੱਕ ਹੋਰ ਲੜਾਈ ਹੋਈ, ਉੱਥੇ ਇੱਕ ਵੱਡਾ ਲੰਮਾ ਸਾਰਾ ਮਨੁੱਖ ਸੀ। ਉਸਦੇ ਹੱਥਾਂ ਅਤੇ ਪੈਰਾਂ ਵਿੱਚ ਛੇ-ਛੇ ਉਂਗਲੀਆਂ ਸਨ। ਉਸ ਦੀਆਂ ਕੁੱਲ ਚੌਵੀ ਉਂਗਲਾਂ ਸਨ। ਇਹ ਮਨੁੱਖ ਵੀ ਦੈਁਤਾਂ ਦੀ ਵੰਸ਼ ਵਿੱਚੋਂ ਸੀ।21 ਇਸ ਆਦਮੀ ਨੇ ਇਸਰਾਏਲ ਨੂੰ ਵਂਗਾਰਿਆ ਤੇ ਉਸਦਾ ਮਖੌਲ ਉਡਾਇਆ ਪਰ ਯੋਨਾਬਾਨ ਨੇ ਇਸ ਆਦਮੀ ਨੂੰ ਵੱਢ ਸੁਟਿਆ। (ਇਹ ਯੋਨਾਬਾਨ ਦਾਊਦ ਦੇ ਭਰਾ ਸ਼ਿਮਈ ਦਾ ਪੁੱਤਰ ਸੀ।)22 ਇਹ ਚਾਰੇ ਆਦਮੀ ਗਬ ਵਿੱਚ ਦੈਁਤਾਂ ਦੀ ਵੰਸ਼ ਵਿੱਚੋਂ ਸਨ ਅਤੇ ਦੈਁਤ ਹੀ ਸਨ ਜੋ ਕਿ ਦਾਊਦ ਅਤੇ ਉਸ ਦੇ ਆਦਮੀਆਂ ਵੱਲੋਂ ਮਾਰ ਦਿੱਤੇ ਗਏ।

 
adsfree-icon
Ads FreeProfile