Lectionary Calendar
Friday, May 17th, 2024
the Seventh Week after Easter
Attention!
Take your personal ministry to the Next Level by helping StudyLight build churches and supporting pastors in Uganda.
Click here to join the effort!

Read the Bible

ਬਾਇਬਲ

ਪੈਦਾਇਸ਼ 24

1 ਅਬਰਾਹਾਮ ਬੜੀ ਲੰਮੀ ਉਮਰ ਜੀਵਿਆ। ਯਹੋਵਾਹ ਨੇ ਅਬਰਾਹਾਮ ਨੂੰ ਅਤੇ ਉਸਦੇ ਕੀਤੇ ਹਰ ਕੰਮ ਨੂੰ ਅਸੀਸ ਦਿੱਤੀ।2 ਅਬਰਾਹਾਮ ਦਾ ਸਭ ਤੋਂ ਪੁਰਾਣਾ ਨੌਕਰ ਅਬਰਾਹਾਮ ਦੀ ਹਰ ਚੀਜ਼ ਦਾ ਨਿਗਾਹਬਾਨ ਸੀ। ਅਬਰਾਹਾਮ ਨੇ ਉਸ ਨੌਕਰ ਨੂੰ ਆਪਣੇ ਕੋਲ ਸਦਕੇ ਆਖਿਆ, “ਮੇਰੀ ਲੱਤ ਹੇਠਾਂ ਆਪਣਾ ਹੱਥ ਰੱਖ।3 ਹੁਣ ਮੈਂ ਚਾਹੁੰਦਾ ਹਾਂ ਕਿ ਤੂੰ ਮੇਰੇ ਨਾਲ ਇੱਕ ਗੱਲ ਦਾ ਇਕਰਾਰ ਕਰੇਂ। ਯਹੋਵਾਹ ਆਕਾਸ਼ ਅਤੇ ਧਰਤੀ ਦੇ ਅਪਰਮੇਸ਼ੁਰ ਦੀ ਹਾਜ਼ਰੀ ਵਿੱਚ ਮੈਨੂੰ ਵਚਨ ਦੇ, ਕਿ ਤੂੰ ਮੇਰੇ ਪੁੱਤਰ ਦੀ ਪਤਨੀ ਹੋਣ ਲਈ ਇਸ ਧਰਤੀ ਦੀ ਕਨਾਨੀ ਕੁੜੀ ਨੂੰ, ਜਿਥੇ ਮੈਂ ਰਹਿ ਰਿਹਾ ਹਾਂ, ਨਹੀਂ ਲਵੇਂਗਾ।4 ਮੇਰੇ ਦੇਸ਼ ਅਤੇ ਮੇਰੇ ਲੋਕਾਂ ਕੋਲ ਵਾਪਸ ਜਾ। ਉਥੇ ਮੇਰੇ ਪੁੱਤਰ ਇਸਹਾਕ ਵਾਸਤੇ ਪਤਨੀ ਲਭ ਅਤੇ ਉਸਨੂੰ ਇੱਥੇ ਉਸ ਕੋਲ ਲੈਕੇ ਆ।”5 ਨੌਕਰ ਨੇ ਉਸਨੂੰ ਆਖਿਆ, “ਜੇਕਰ ਉਹ ਔਰਤ ਮੇਰੇ ਨਾਲ ਇਸ ਥਾਂ ਤੇ ਨਹੀਂ ਆਉਣਾ ਚਾਹੁੰਦੀ ਤਾਂ ਕੀ ਮੈਂ ਤੁਹਾਡੇ ਪੁੱਤਰ ਨੂੰ ਵਾਪਿਸ ਉਸ ਧਰਤੀ ਤੇ ਲੈ ਜਾਵਾਂ ਜਿਥੇ ਤੁਸੀਂ ਆਏ ਸੀ?”6 ਅਬਰਾਹਾਮ ਨੇ ਉਸਨੂੰ ਆਖਿਆ, “ਨਹੀਂ! ਮੇਰੇ ਪੁੱਤਰ ਨੂੰ ਉਥੇ ਨਾ ਲੈਕੇ ਜਾਵੀਂ।7 ਯਹੋਵਾਹ ਆਕਾਸ਼ ਦੇ ਪਰਮੇਸ਼ੁਰ ਨੇ ਮੈਨੂੰ ਮੇਰੀ ਮਾਤ੍ਰਭੂਮੀ ਤੋਂ ਇੱਥੇ ਲਿਆਂਦਾ ਹੈ। ਉਹ ਧਰਤੀ ਮੇਰੇ ਪਿਤਾ ਅਤੇ ਮੇਰੇ ਪਰਿਵਾਰ ਦੀ ਧਰਤੀ ਸੀ। ਪਰ ਯਹੋਵਾਹ ਨੇ ਬਚਨ ਦਿੱਤਾ ਸੀ ਕਿ ਇਹ ਨਵੀਂ ਧਰਤੀ ਮੇਰੇ ਪਰਿਵਾਰ ਦੀ ਹੋਵੇਗੀ। ਯਹੋਵਾਹ ਆਪਣੇ ਦੂਤ ਨੂੰ ਤੇਰੇ ਨਾਲੋਂ ਅਗੇਰੇ ਭੇਜੇ ਤਾਂ ਜੋ ਤੂੰ ਮੇਰੇ ਪੁੱਤਰ ਲਈ ਵਹੁਟੀ ਚੁਣ ਸਕੇਂ।8 ਪਰ ਜੇ ਉਹ ਕੁੜੀ ਤੇਰੇ ਨਾਲ ਆਉਣ ਤੋਂ ਇਨਕਾਰ ਕਰੇ ਤਾਂ ਤੂੰ ਇਸ ਬਚਨ ਤੋਂ ਮੁਕਤ ਹੋਵੇਂਗਾ। ਪਰ ਤੂੰ ਮੇਰੇ ਪੁੱਤਰ ਨੂੰ ਉਸ ਥਾਂ ਬਿਲਕੁਲ ਨਹੀਂ ਲੈਕੇ ਜਾਣਾ।”9 ਇਸ ਲਈ ਨੌਕਰ ਨੇ ਆਪਣੇ ਮਾਲਕ ਦੀ ਲੱਤ ਹੇਠਾਂ ਆਪਣਾ ਹੱਥ ਰੱਖਿਆ ਅਤੇ ਇਹ ਸਾਰੀਆਂ ਗੱਲਾਂ ਕਰਨ ਦਾ ਇਕਰਾਰ ਕੀਤਾ।

10 ਨੌਕਰ ਨੇ ਅਬਰਾਹਾਮ ਦੇ ਦਸ ਊਠ ਲਏ ਅਤੇ ਉਸ ਥਾਂ ਵੱਲ ਤੁਰ ਪਿਆ। ਨੌਕਰ ਨੇ ਆਪਣੇ ਨਾਲ ਅਨੇਕਾਂ ਖੂਬਸੂਰਤ ਸੁਗਾਤਾਂ ਲੈ ਲਈਆਂ। ਨੌਕਰ ਮਸੋਪੋਤਾਮੀਆਂ ਵਿੱਚ ਨਾਹੋਰ ਦੇ ਨਗਰ ਨੂੰ ਚਲਾ ਗਿਆ।11 ਨੌਕਰ ਸ਼ਹਿਰ ਦੇ ਬਾਹਰਲੇ ਖੂਹ ਉੱਤੇ ਪਹੁੰਚ ਗਿਆ। ਸ਼ਾਮ ਦਾ ਵੇਲਾ ਸੀ ਜਦੋਂ ਔਰਤਾਂ ਪਾਣੀ ਭਰਨ ਲਈ ਬਾਹਰ ਆਈਆਂ ਨੌਕਰ ਨੇ ਉਸ ਥਾਂ ਊਠਾਂ ਦੀਆਂ ਗੋਡਣੀਆਂ ਲਵਾ ਦਿੱਤੀਆਂ।12 ਨੌਕਰ ਨੇ ਆਖਿਆ, “ਯਹੋਵਾਹ, ਤੂੰ ਮੇਰੇ ਸੁਆਮੀ ਅਬਰਾਹਾਮ ਦਾ ਪਰਮੇਸ਼ੁਰ ਹੈ। ਕਿਰਪਾ ਕਰਕੇ ਮੈਨੂੰ ਉਸਦੇ ਪੁੱਤਰ ਲਈ ਵਹੁਟੀ ਤਲਾਸ਼ ਕਰਨ ਦੀ ਇਜਾਜ਼ਤ ਦੇ। ਕਿਰਪਾ ਕਰਕੇ ਮੇਰੇ ਸੁਆਮੀ ਅਬਰਾਹਾਮ ਉੱਤੇ ਇੰਨੀ ਮਿਹਰ ਕਰ।13 ਮੈਂ ਇੱਥੇ, ਖੂਹ ਉੱਤੇ ਖਲੋਤਾ ਹੋਇਆ ਹਾਂ, ਅਤੇ ਸ਼ਹਿਰ ਦੀਆਂ ਮੁਟਿਆਰਾਂ ਪਾਣੀ ਭਰਨ ਲਈ ਆ ਰਹੀਆਂ ਹਨ।14 ਮੈਂ ਉਸ ਖਾਸ ਸੰਕੇਤ ਦਾ ਇੰਤਜ਼ਾਰ ਕਰ ਰਿਹਾ ਹਾਂ, ਇਹ ਜਾਨਣ ਲਈ, ਕਿ ਕਿਹੜੀ ਮੁਟਿਆਰ ਇਸਹਾਕ ਲਈ ਢੁਕਵੀ ਹੈ। ਖਾਸ ਸੰਕੇਤ ਇਹ ਹੈ ਮੈਂ ਕੁੜੀ ਨੂੰ ਆਖਾਂਗਾ, ‘ਕਿਰਪਾ ਕਰਕੇ ਆਪਣਾ ਘੜਾ ਹੇਠਾਂ ਉਤਾਰ ਤਾਂ ਜੋ ਮੈਂ ਪਾਣੀ ਪੀ ਸਕਾਂ।’ ਮੈਨੂੰ ਪਤਾ ਲੱਗ ਜਾਵੇਗਾ ਕਿ ਉਹ ਢੁਕਵੀਂ ਮੁਟਿਆਰ ਹੈ ਜੇ ਉਸਨੇ ਆਖਿਆ, ‘ਪੀ ਲੈ, ਅਤੇ ਮੈਂ ਤੇਰੇ ਊਠਾਂ ਨੂੰ ਵੀ ਪਾਣੀ ਪਿਲਾਵਾਂਗੀ।’ ਜੇ ਅਜਿਹੀ ਗੱਲ ਹੋਈ, ਤਾਂ ਤੂੰ ਸਾਬਤ ਕਰ ਦੇਵੇਗਾ ਕਿ ਉਹ ਮੁਟਿਆਰ ਇਸਹਾਕ ਲਈ ਢੁਕਵੀਂ ਹੈ। ਅਤੇ ਮੈਨੂੰ ਪਤਾ ਲੱਗ ਜਾਵੇਗਾ ਕਿ ਤੂੰ ਮੇਰੇ ਸੁਆਮੀ ਉੱਤੇ ਮਿਹਰ ਕੀਤੀ ਹੈ।”15 ਤਾਂ, ਨੌਕਰ ਦੇ ਪ੍ਰਾਰਥਨਾ ਕਰ ਹਟਨ ਤੋਂ ਪਹਿਲਾਂ, ਰਿਬਕਾਹ ਨਾਮ ਦੀ ਇੱਕ ਮੁਟਿਆਰ ਖੂਹ ਉੱਤੇ ਆਈ। ਰਿਬਕਾਹ ਬਥੂਏਲ ਦੀ ਧੀ ਸੀ। ਬਥੂਏਲ ਮਿਲਕਾਹ ਅਤੇ ਨਾਹੋਰ ਦਾ ਪੁੱਤਰ ਸੀ। ਨਾਹੋਰ, ਅਬਰਾਹਾਮ ਦਾ ਭਰਾ ਸੀ। ਰਿਬਕਾਹ ਆਪਣੇ ਮੋਢੇ ਉੱਤੇ ਇੱਕ ਘੜਾ ਚੁੱਕੀ ਖੂਹ ਉੱਤੇ ਆਈ।16 ਉਹ ਬਹੁਤ ਸੁੰਦਰ ਸੀ। ਉਹ ਕੁਆਰੀ; ਅਤੇ ਅਛੋਹ ਸੀ। ਉਹ ਖੂਹ ਉੱਤੇ ਗਈ ਅਤੇ ਆਪਣਾ ਘੜਾ ਭਰ ਲਿਆ।17 ਫ਼ੇਰ ਨੌਕਰ ਉਸ ਵੱਲ ਭੱਜਕੇ ਗਿਆ ਅਤੇ ਆਖਿਆ, “ਮਿਹਰਬਾਨੀ ਕਰਕੇ ਆਪਣੇ ਘੜੇ ਵਿੱਚੋਂ ਮੈਨੂੰ ਥੋੜਾ ਜਿਹਾ ਪਾਣੀ ਪਿਲਾ।”18 ਰਿਬਕਾਹ ਨੇ ਛੇਤੀ ਨਾਲ ਆਪਣੇ ਮੋਢੇ ਉੱਤੋਂ ਘੜਾ ਨੀਵਾਂ ਕੀਤਾ ਅਤੇ ਉਸਨੂੰ ਪਾਣੀ ਪਿਲਾਇਆ। ਰਿਬਕਾਹ ਨੇ ਆਖਿਆ, “ਪੀਓ, ਸ਼੍ਰੀਮਾਨ ਜੀ।”19 ਜਿਵੇਂ ਹੀ ਉਹ ਉਸਨੂੰ ਪਾਣੀ ਪਿਲਾ ਹਟੀ, ਰਿਬਕਾਹ ਨੇ ਆਖਿਆ, “ਮੈਂ ਤੇਰੇ ਊਠਾਂ ਨੂੰ ਵੀ ਕੁਝ ਪਾਣੀ ਪਿਲਾ ਦਿੰਦੀ ਹਾਂ।”20 ਇਸ ਤਰ੍ਹਾਂ ਰਿਬਕਾਹ ਨੇ ਆਪਣੇ ਘੜੇ ਦਾ ਸਾਰਾ ਪਾਣੀ ਊਠਾਂ ਦੇ ਪੀਣ ਵਾਲੇ ਭਾਂਡੇ ਵਿੱਚ ਪਾ ਦਿੱਤਾ। ਫ਼ੇਰ ਉਹ ਖੂਹ ਵੱਲ ਹੋਰ ਪਾਣੀ ਲਿਆਉਣ ਲਈ ਦੌੜੀ। ਅਤੇ ਉਸਨੇ ਸਾਰੇ ਉਠਾਂ ਨੂੰ ਪਾਣੀ ਪਿਲਾ ਦਿੱਤਾ।21 ਨੌਕਰ ਚੁੱਪ-ਚਾਪ ਉਸਨੂੰ ਦੇਖਦਾ ਰਿਹਾ। ਉਹ ਪੱਕਾ ਕਰਨਾ ਚਾਹੁੰਦਾ ਸੀ ਕਿ ਯਹੋਵਾਹ ਨੇ ਉਸ ਨੂੰ ਸੱਚਮੁੱਚ ਜਵਾਬ ਦੇ ਦਿੱਤਾ ਸੀ। ਅਤੇ ਉਸਦੀ ਯਾਤਰਾ ਨੂੰ ਸਫ਼ਲ ਕਰ ਦਿੱਤਾ ਸੀ।22 ਜਦੋਂ ਊਠ ਪਾਣੀ ਪੀ ਹਟੇ, ਉਸਨੇ ਰਿਬਕਾਹ ਨੂੰ

1 /5 ਔਂਸ ਦੀ ਇੱਕ ਸੋਨੇ ਦੀ ਅੰਗੂਠੀ ਦਿੱਤੀ। ਉਸਨੇ ਉਸ ਨੂੰ ਸੋਨੇ ਦੇ ਦੋ ਬਾਜੂਬੰਦ ਵੀ ਦਿੱਤੇ ਜਿਨ੍ਹਾਂ ਚੋਂ ਹਰੇਕ ਦਾ ਵਜ਼ਨ4 ਔਂਸ ਸੀ।23 ਨੌਕਰ ਨੇ ਪੁਛਿਆ, “ਤੇਰੇ ਪਿਤਾ ਦਾ ਕੀ ਨਾਮ ਹੈ? ਅਤੇ ਕੀ ਤੇਰੇ ਪਿਤਾ ਦੇ ਘਰ ਵਿੱਚ ਮੇਰੇ ਟੋਲੇ ਲਈ ਸੌਣ ਦੀ ਥਾਂ ਹੈ?24 ਰਿਬਕਾਹ ਨੇ ਜਵਾਬ ਦਿੱਤਾ, “ਮੇਰੇ ਪਿਤਾ ਦਾ ਨਾਮ ਬਥੂਏਲ ਹੈ ਜਿਹੜਾ ਮਿਲਕਾਹ ਅਤੇ ਨਾਹੋਰ ਦਾ ਪੁੱਤਰ ਹੈ।”25 ਫ਼ੇਰ ਉਸਨੇ ਆਖਿਆ, “ਅਤੇ ਹਾਂ, ਸਾਡੇ ਕੋਲ ਤੁਹਾਡੇ ਊਠਾਂ ਲਈ ਤੂੜੀ ਵੀ ਹੈ ਅਤੇ ਸੌਣ ਦੀ ਥਾਂ ਵੀ।”26 ਨੌਕਰ ਨੇ ਝੁਕਕੇ ਯਹੋਵਾਹ ਦੀ ਉਪਾਸਨਾ ਕੀਤੀ।27 ਨੌਕਰ ਨੇ ਆਖਿਆ, “ਧੰਨ ਹੈ ਯਹੋਵਾਹ, ਮੇਰੇ ਸੁਆਮੀ ਅਬਰਾਹਾਮ ਦਾ ਪਰਮੇਸ਼ੁਰ। ਯਹੋਵਾਹ ਮੇਰੇ ਸੁਆਮੀ ਉੱਤੇ ਦਯਾਲੂ ਰਿਹਾ ਹੈ ਅਤੇ ਉਸ ਨਾਲ ਵਫ਼ਾਦਾਰ ਰਿਹਾ ਹੈ। ਯਹੋਵਾਹ ਨੇ ਮੇਰੀ ਅਗਵਾਈ ਮੇਰੇ ਸੁਆਮੀ ਦੇ ਭਰਾ ਦੇ ਘਰ ਵੱਲ ਕੀਤੀ ਹੈ।”28 ਫ਼ੇਰ ਰਿਬਕਾਹ ਦੌੜ ਗਈ ਅਤੇ ਆਪਣੇ ਪਰਿਵਾਰ ਨੂੰ ਇਹ ਸਾਰੀਆਂ ਗੱਲਾਂ ਦਸੀਆਂ।

29 ਰਿਬਕਾਹ ਦਾ ਇੱਕ ਭਰਾ ਸੀ। ਉਸ ਦਾ ਨਾਮ ਲਾਬਾਨ ਸੀ। ਰਿਬਕਾਹ ਨੇ ਉਸਨੂੰ ਉਹ ਸਾਰੀਆਂ ਗੱਲਾਂ ਦਸੀਆਂ ਜਿਹੜੀਆਂ ਉਸ ਆਦਮੀ ਨੇ ਉਸਨੂੰ ਆਖੀਆਂ ਸਨ। ਜਦੋਂ ਲਾਬਾਨ ਨੇ ਉਸ ਦੀਆਂ ਬਾਹਾਂ ਉੱਤੇ ਬਾਜ਼ੂਬੰਦ ਅਤੇ ਹੱਥ ਵਿੱਚ ਮੁੰਦਰੀ ਵੇਖੀ, ਅਤੇ ਉਸਨੇ ਜੋ ਆਖਿਆ, ਸੁਣਿਆ ਤਾਂ ਉਹ ਖੂਹ ਵੱਲ ਭੱਜ ਗਿਆ। ਉਥੇ ਆਦਮੀ ਖੂਹ ਕੋਲ ਆਪਣੇ ਊਠਾਂ ਦੇ ਨਾਲ ਖਲੋਤਾ ਹੋਇਆ ਸੀ।30 31 ਲਾਬਾਨ ਨੇ ਆਖਿਆ, “ਸ਼੍ਰੀਮਾਨ ਜੀ, ਤੁਸੀਂ ਯਹੋਵਾਹ ਦੁਆਰਾ ਅਸੀਸ ਪ੍ਰਾਪਤ ਹੋ। ਤੁਹਾਨੂੰ ਇੱਥੇ ਬਾਹਰ ਖਲੋਣ ਦੀ ਲੋੜ ਨਹੀਂ। ਮੈਂ ਤੁਹਾਡੇ ਸੌਣ ਵਾਸਤੇ ਇੱਕ ਕਮਰਾ ਤਿਆਰ ਕਰ ਦਿੱਤਾ ਹੈ ਅਤੇ ਤੁਹਾਡੇ ਊਠਾਂ ਲਈ ਇੱਕ ਥਾਂ ਬਣਾ ਦਿੱਤੀ ਹੈ।”32 ਇਸ ਲਈ, ਅਬਰਾਹਾਮ ਦਾ ਨੌਕਰ ਘਰ ਅੰਦਰ ਚਲਾ ਗਿਆ। ਲਾਬਾਨ ਨੇ ਊਠਾਂ ਤੋਂ ਭਾਰ ਲਾਇਆ ਅਤੇ ਉਨ੍ਹਾਂ ਨੂੰ ਤੂੜੀ ਪਾਈ। ਫ਼ੇਰ ਉਸਨੇ ਉਸਨੂੰ ਅਤੇ ਹੋਰ ਆਦਮੀਆਂ ਨੂੰ ਜੋ ਉਸਦੇ ਨਾਲ ਸਨ, ਪੈਰ ਧੋਣ ਲਈ ਪਾਣੀ ਦਿੱਤਾ।33 ਫ਼ੇਰ ਲਾਬਾਨ ਨੇ ਉਸਨੂੰ ਖਾਣ ਲਈ ਭੋਜਨ ਦਿੱਤਾ। ਪਰ ਨੌਕਰ ਨੇ ਖਾਣ ਤੋਂ ਇਨਕਾਰ ਕਰ ਦਿੱਤਾ। ਉਸਨੇ ਆਖਿਆ, “ਮੈਂ ਓਨਾ ਚਿਰ ਕੁਝ ਨਹੀਂ ਖਾਵਾਂਗਾ ਜਦੋਂ ਤੀਕ ਕਿ ਤੈਨੂੰ ਆਪਣੇ ਆਉਣ ਦਾ ਮਕਸਦ ਨਹੀਂ ਦੱਸ ਦਿੰਦਾ।”ਇਸ ਲਈ ਲਾਬਾਨ ਨੇ ਆਖਿਆ, “ਸਾਨੂੰ, ਦੱਸੋ।”34 ਨੌਕਰ ਨੇ ਆਖਿਆ, “ਮੈਂ ਅਬਰਾਹਾਮ ਦਾ ਨੌਕਰ ਹਾਂ।35 ਯਹੋਵਾਹ ਨੇ ਮੇਰੇ ਸੁਆਮੀ ਉੱਤੇ ਹਰ ਤਰ੍ਹਾਂ ਦੀ ਬਖਸ਼ਿਸ਼ ਕੀਤੀ ਹੈ। ਮੇਰਾ ਸੁਆਮੀ ਇੱਕ ਮਹਾਨ ਇਨਸਾਨ ਬਣ ਗਿਆ ਹੈ। ਯਹੋਵਾਹ ਨੇ ਅਬਰਾਹਾਮ ਨੂੰ ਭੇਡਾਂ ਦੇ ਕਈ ਇੱਜੜ ਅਤੇ ਪਸ਼ੂਆਂ ਦੇ ਕਈ ਵਗ ਦਿੱਤੇ ਹਨ। ਅਬਰਾਹਾਮ ਕੋਲ ਕਾਫ਼ੀ ਸੋਨਾ-ਚਾਂਦੀ ਅਤੇ ਨੌਕਰ ਹਨ। ਅਬਰਾਹਾਮ ਕੋਲ ਬਹੁਤ ਸਾਰੇ ਊਠ ਅਤੇ ਖੋਤੇ ਹਨ।36 ਮੇਰੇ ਸੁਆਮੀ ਦੀ ਪਤਨੀ ਦਾ ਨਾਮ ਸਾਰਾਹ ਸੀ। ਜਦੋਂ ਉਹ ਬਹੁਤ ਬੁਢੀ ਸੀ ਤਾਂ ਉਸਨੇ ਇੱਕ ਪੁੱਤਰ ਨੂੰ ਜਨਮ ਦਿੱਤਾ। ਅਤੇ ਮੇਰੇ ਸੁਆਮੀ ਨੇ ਆਪਣੀ ਸਾਰੀ ਜਾਇਦਾਦ ਦਾ ਉਸ ਪੁੱਤਰ ਨੂੰ ਵਾਰਿਸ ਬਣਾ ਦਿੱਤਾ ਹੈ।37 ਮੇਰੇ ਸੁਆਮੀ ਨੇ ਮੇਰੇ ਕੋਲੋਂ ਇੱਕ ਬਚਨ ਲਿਆ ਸੀ। ਮੇਰੇ ਸੁਆਮੀ ਨੇ ਮੈਨੂੰ ਆਖਿਆ ਸੀ, ‘ਤੂੰ ਮੇਰੇ ਪੁੱਤਰ ਨੂੰ ਕਿਸੇ ਕਨਾਨੀ ਕੁੜੀ ਨਾਲ ਵਿਆਹ ਨਾ ਕਰਨ ਦੇਵੀਂ। ਅਸੀਂ ਇਨ੍ਹਾਂ ਲੋਕਾਂ ਦਰਮਿਆਨ ਰਹਿੰਦੇ ਜ਼ਰੂਰ ਹਾਂ ਪਰ ਮੈਂ ਨਹੀਂ ਚਾਹੁੰਦਾ ਕਿ ਉਹ ਕਿਸੇ ਕਨਾਨੀ ਕੁੜੀ ਨਾਲ ਵਿਆਹ ਕਰੇ।38 ਇਸ ਲਈ ਤੂੰ ਮੇਰੇ ਪਿਤਾ ਦੇ ਦੇਸ਼ ਜਾਣ ਦਾ ਬਚਨ ਦੇ। ਮੇਰੇ ਪਰਿਵਾਰ ਕੋਲ ਜਾਹ ਅਤੇ ਮੇਰੇ ਪੁੱਤਰ ਲਈ ਵਹੁਟੀ ਲਭਕੇ ਲਿਆ।’39 ਮੈਂ ਆਪਣੇ ਸੁਆਮੀ ਨੂੰ ਆਖਿਆ, ‘ਸ਼ਾਇਦ ਉਹ ਔਰਤ ਮੇਰੇ ਨਾਲ ਇਸ ਥਾਂ ਵਾਪਸ ਨਾ ਆਵੇ।’40 ਪਰ ਮੇਰੇ ਸੁਆਮੀ ਨੇ ਮੈਨੂੰ ਆਖਿਆ, ‘ਮੈਂ ਯਹੋਵਾਹ ਦੀ ਸੇਵਾ ਕਰਦਾ ਹਾਂ, ਯਹੋਵਾਹ ਤੇਰੀ ਸਹਾਇਤਾ ਕਰਨ ਲਈ ਤੇਰੀ ਖਾਤਰ ਆਪਣ ਦੂਤ ਭੇਜੇਗਾ। ਤੂੰ ਮੇਰੇ ਖੁਦ ਦੇ ਪਰਿਵਾਰ ਦਰਮਿਆਨੋਂ ਮੇਰੇ ਪੁੱਤਰ ਲਈ ਵਹੁਟੀ ਲਭੇਂਗਾ।41 ਪਰ ਜੇ ਤੂੰ ਮੇਰੇ ਪਿਤਾ ਦੇ ਦੇਸ਼ ਜਾਵੇਂ ਅਤੇ ਉਹ ਤੈਨੂੰ ਮੇਰੇ ਪੁੱਤਰ ਲਈ ਵਹੁਟੀ ਦੇਣ ਤੋਂ ਇਨਕਾਰ ਕਰ ਦੇਣ, ਤਾਂ ਤੂੰ ਇਸ ਇਕਰਾਰ ਤੋਂ ਮੁਕਤ ਹੋਵੇਂਗਾ।’42 “ਅੱਜ ਮੈਂ ਇਸ ਖੂਹ ਉੱਤੇ ਆਇਆ ਅਤੇ ਆਖਿਆ, ‘ਯਹੋਵਾਹ, ਮੇਰੇ ਸੁਆਮੀ, ਅਬਰਾਹਾਮ ਦੇ ਪਰਮੇਸ਼ੁਰ, ਕਿਰਪਾ ਕਰਕੇ ਮੇਰੀ ਯਾਤਰਾ ਸਫ਼ਲ ਕਰ।43 ਮੈਂ ਇਸ ਖੂਹ ਉੱਤੇ ਖਲੋਤਾ ਰਹਾਂਗਾ ਅਤੇ ਪਾਣੀ ਲਿਆਉਣ ਲਈ ਇੱਥੇ ਆਈ ਕਿਸੇ ਮੁਟਿਆਰ ਦੀ ਉਡੀਕ ਕਰਾਂਗਾ। ਫ਼ੇਰ ਮੈਂ ਆਖਾਂਗਾ, “ਮਿਹਰਬਾਨੀ ਕਰਕੇ ਮੈਨੂੰ ਆਪਣੇ ਘੜੇ ਵਿੱਚੋਂ ਥੋੜਾ ਜਿਹਾ ਪਾਣੀ ਪਿਲਾ।”44 ਢੁਕਵੀਂ ਮੁਟਿਆਰ ਇੱਕ ਖਾਸ ਢੰਗ ਨਾਲ ਜਵਾਬ ਦੇਵੇਗੀ। ਉਹ ਆਖੇਗੀ, “ਇਹ ਪਾਣੀ ਪੀਓ, ਅਤੇ ਮੈਂ ਤੁਹਾਡੇ ਊਠਾਂ ਨੂੰ ਵੀ ਪਾਣੀ ਪਿਲਾ ਦਿੰਦੀ ਹੈ।” ਇਸ ਤਰ੍ਹਾਂ ਮੈਂ ਜਾਣ ਜਾਵਾਂਗਾ ਕਿ ਇਹੀ ਉਹ ਮੁਟਿਆਰ ਹੈ ਜਿਸਨੂੰ ਯਹੋਵਾਹ ਨੇ ਮੇਰੇ ਸੁਆਮੀ ਦੇ ਪੁੱਤਰ ਲਈ ਚੁਣਿਆ ਹੈ।’45 “ਮੇਰੇ ਪ੍ਰਾਰਥਨਾ ਖਤਮ ਕਰਨ ਤੋਂ ਪਹਿਲਾਂ, ਰਿਬਕਾਹ ਖੂਹ ਉੱਤੇ ਪਾਣੀ ਭਰਨ ਲਈ ਆ ਗਈ। ਉਸਦੇ ਮੋਢੇ ਉੱਤੇ ਪਾਣੀ ਵਾਲਾ ਘੜਾ ਸੀ ਅਤੇ ਉਹ ਖੂਹ ਤੋਂ ਪਾਣੀ ਭਰਨ ਲਈ ਜਾ ਰਹੀ ਸੀ। ਮੈਂ ਉਸ ਕੋਲੋਂ ਕੁਝ ਪਾਣੀ ਮੰਗਿਆ।46 ਉਸਨੇ ਛੇਤੀ ਨਾਲ ਮੋਢੇ ਤੋਂ ਘੜਾ ਹੇਠਾਂ ਲਾਹਿਆ ਅਤੇ ਮੈਨੂੰ ਥੋੜਾ ਜਿਹਾ ਪਾਣੀ ਪਿਲਾਇਆ। ਫ਼ੇਰ ਉਸਨੇ ਆਖਿਆ, ‘ਇਹ ਪੀ ਲਵੋ ਅਤੇ ਮੈਂ ਥੋੜਾ ਪਾਣੀ ਤੁਹਾਡੇ ਊਠਾਂ ਵਾਸਤੇ ਵੀ ਲੈਕੇ ਆਉਂਦੀ ਹੈ।’ ਇਸ ਲਈ ਮੈਂ ਪਾਣੀ ਪੀਤਾ ਅਤੇ ਉਸਨੇ ਮੇਰੇ ਊਠਾਂ ਨੂੰ ਵੀ ਪਾਣੀ ਪਿਲਾਇਆ।47 ਫ਼ੇਰ ਮੈਂ ਉਸਨੂੰ ਪੁਛਿਆ, ‘ਤੇਰੇ ਪਿਤਾ ਦਾ ਕੀ ਨਾਮ ਹੈ?’ ਉਸਨੇ ਜਵਾਬ ਦਿੱਤਾ, ‘ਮੇਰਾ ਪਿਤਾ ਮਿਲਕਾਹ ਅਤੇ ਨਾਹੋਰ ਦਾ ਪੁੱਤਰ ਬਥੂਏਲ ਹੈ।’ ਫ਼ੇਰ ਮੈਂ ਉਸਨੂੰ ਅੰਗੂਠੀ ਅਤੇ ਬਾਜ਼ੂਬੰਦ ਦਿੱਤੇ।48 ਮੈਂ ਆਪਣਾ ਸੀਸ ਝੁਕਾਕੇ ਯਹੋਵਾਹ ਦਾ ਧੰਨਵਾਦ ਕੀਤਾ। ਮੈਂ ਯਹੋਵਾਹ ਆਪਣੇ ਸੁਆਮੀ ਅਬਰਾਹਾਮ ਦੇ ਪਰਮੇਸ਼ੁਰ ਨੂੰ ਅਸੀਸ ਦਿੱਤੀ। ਮੈਂ ਉਸਦਾ ਧੰਨਵਾਦ ਕੀਤਾ ਕਿ ਉਸਨੇ ਮੇਰੇ ਸੁਆਮੀ ਦੇ ਭਰਾ ਦੀ ਪੋਤੀ ਨੂੰ ਉਸਦੇ ਪੁੱਤਰ ਦੀ ਵਹੁਟੀ ਬਨਾਉਣ ਲਈ ਮੇਰੀ ਅਗਵਾਈ ਕੀਤੀ।49 ਹੁਣ, ਮੈਨੂੰ ਦੱਸੋ, ਕਿ ਤੁਸੀਂ ਮੇਰੇ ਸੁਆਮੀ ਦੇ ਪ੍ਰਤਿ ਮਿਹਰਬਾਹ ਅਤੇ ਵਫ਼ਾਦਾਰ ਹੋਵੋਂਗੇ ਅਤੇ ਉਸਨੂੰ ਆਪਣੀ ਧੀ ਦਾ ਸਾਕ ਦਿਉਂਗੇ? ਜਾਂ ਤੁਸੀਂ ਆਪਣੀ ਧੀ ਦਾ ਸਾਕ ਕਰਨ ਤੋਂ ਇਨਕਾਰ ਕਰੋਂਗੇ? ਮੈਨੂੰ ਦੱਸ ਦਿਉ ਤਾਂ ਜੋ ਮੈਂ ਇਹ ਜਾਣ ਲਵਾਂ ਕਿ ਮੈਨੂੰ ਕੀ ਕਰਨਾ ਚਾਹੀਦਾ ਹੈ?”50 ਫ਼ੇਰ ਲਾਬਾਨ ਅਤੇ ਬਥੂਏਲ ਨੇ ਜਵਾਬ ਦਿੱਤਾ, “ਅਸੀਂ ਦੇਖ ਰਹੇ ਹਾਂ ਕਿ ਇਹ ਗੱਲ ਯਹੋਵਾਹ ਵੱਲੋਂ ਹੈ ਇਸ ਲਈ ਅਸੀਂ ਇਸਨੂੰ ਬਦਲਣ ਲਈ ਕੁਝ ਨਹੀਂ ਕਰ ਸਕਦੇ।51 ਰਿਬਕਾਹ ਇੱਥੇ ਹੈ। ਇਸਨੂੰ ਲੈ ਅਤੇ ਚਲਿਆ ਜਾ। ਇਸਦਾ ਵਿਆਹ ਆਪਣੇ ਮਾਲਿਕ ਦੇ ਪੁੱਤਰ ਨਾਲ ਕਰ ਦੇਣਾ। ਇਹੀ ਹੈ ਜੋ ਯਹੋਵਾਹ ਚਾਹੁੰਦਾ ਹੈ।”52 ਜਦੋਂ ਅਬਰਾਹਾਮ ਦੇ ਨੌਕਰ ਨੇ ਇਹ ਗੱਲ ਸੁਣੀ ਤਾਂ ਉਸਨੇ ਧਰਤੀ ਉੱਤੇ ਝੁਕਕੇ ਯਹੋਵਾਹ ਨੂੰ ਸਿਜਦਾ ਕੀਤਾ।53 ਫ਼ੇਰ ਉਸਨੇ ਰਿਬਕਾਹ ਲਈ ਲਿਆਂਦੀਆਂ ਸੁਗਾਤਾਂ ਦਿੱਤੀਆਂ। ਉਸਨੇ ਉਸਨੂੰ ਸੁੰਦਰ ਕੱਪੜੇ ਅਤੇ ਸੋਨੇ-ਚਾਂਦੀ ਦੇ ਗਹਿਣੇ ਦਿੱਤੇ। ਉਸਨੇ ਉਸਦੀ ਮਾਂ ਅਤੇ ਉਸਦੇ ਭਰਾ ਨੂੰ ਵੀ ਮਹਿੰਗੀਆਂ ਸੁਗਾਤਾਂ ਦਿੱਤੀਆਂ।

54 ਫ਼ੇਰ ਉਸਨੇ ਅਤੇ ਉਸਦੇ ਬੰਦਿਆਂ ਨੇ ਭੋਜਨ ਪਾਣੀ ਕੀਤਾ ਅਤੇ ਉਥੇ ਰਾਤ ਗੁਜ਼ਾਰੀ। ਦੂਸਰੀ ਸਵੇਰ ਨੂੰ ਉਹ ਤੜਕੇ ਉਠੇ ਅਤੇ ਆਖਿਆ, “ਹੁਣ ਸਾਨੂੰ ਸਾਡੇ ਮਾਲਿਕ ਕੋਲ ਜਾਣਾ ਚਾਹੀਦਾ ਹੈ।”55 ਰਿਬਕਾਹ ਦੀ ਮਾਂ ਅਤੇ ਉਸਦੇ ਭਰਾ ਨੇ ਆਖਿਆ, “ਰਿਬਕਾਹ ਨੂੰ ਕੁਝ ਦੇਰ ਸਾਡੇ ਕੋਲ ਰਹਿਣ ਦਿਉ। ਉਸਨੂੰ ਦਸ ਦਿਨ ਸਾਡੇ ਕੋਲ ਰਹਿਣ ਦਿਉ। ਇਸਤੋਂ ਮਗਰੋਂ ਉਹ ਜਾ ਸਕਦੀ ਹੈ।”56 ਪਰ ਨੌਕਰ ਨੇ ਉਨ੍ਹਾਂ ਨੂੰ ਆਖਿਆ, “ਮੈਨੂੰ ਇੰਤਜ਼ਾਰ ਨਾ ਕਰਵਾਉ ਯਹੋਵਾਹ ਨੇ ਮੇਰੀ ਯਾਤਰਾ ਸਫ਼ਲ ਕੀਤੀ ਹੈ। ਹੁਣ ਮੈਨੂੰ ਆਪਣੇ ਸੁਆਮੀ ਕੋਲ ਵਾਪਸ ਜਾਣ ਦਿਉ।”57 ਰਿਬਕਾਹ ਦੇ ਭਰਾ ਅਤੇ ਉਸਦੀ ਮਾਂ ਨੇ ਆਖਿਆ, “ਅਸੀਂ ਰਿਬਕਾਹ ਨੂੰ ਸੱਦਦੇ ਹਾਂ ਅਤੇ ਉਸਨੂੰ ਪੁਛਦੇ ਹਾਂ ਕਿ ਉਹ ਕੀ ਚਾਹੁੰਦੀ ਹੈ।”58 ਉਨ੍ਹਾਂ ਨੇ ਰਿਬਕਾਹ ਨੂੰ ਸਦਿਆ ਅਤੇ ਉਸਨੂੰ ਪੁਛਿਆ, “ਕੀ ਤੂੰ ਇਸ ਬੰਦੇ ਨਾਲ ਹੁਣੇ ਜਾਣਾ ਚਾਹੁੰਦੀ ਹੈਂ?”ਰਿਬਕਾਹ ਨੇ ਆਖਿਆ, “ਹਾਂ ਮੈਂ ਜਾਵਾਂਗੀ।”59 ਇਸ ਲਈ ਉਨ੍ਹਾਂ ਨੇ ਰਿਬਕਾਹ ਨੂੰ ਅਬਰਾਹਾਮ ਦੇ ਨੌਕਰ ਅਤੇ ਉਸਦੇ ਬੰਦਿਆਂ ਨਾਲ ਜਾਣ ਦਿੱਤਾ। ਰਿਬਕਾਹ ਦੀ ਦਾਈ ਵੀ ਉਨ੍ਹਾਂ ਦੇ ਨਾਲ ਗਈ।60 ਜਦੋਂ ਰਿਬਕਾਹ ਜਾ ਰਹੀ ਸੀ, ਉਨ੍ਹਾਂ ਨੇ ਉਸਨੂੰ ਆਖਿਆ,“ਸਾਡੀਏ ਭੈਣੇ, ਤੂੰ ਬਹੁਤ ਸਾਰੇ ਲੋਕਾਂ ਦੀ ਮਾਂ ਬਣੇ ਅਤੇ ਤੇਰੇ ਉੱਤਰਾਧਿਕਾਰੀ ਆਪਣੇ ਦੁਸ਼ਮਣਾ ਨੂੰ ਹਰਾ ਦੇਣਅਤੇ ਉਨ੍ਹਾਂ ਦੇ ਸ਼ਹਿਰਾਂ ਉੱਤੇ ਕਬਜ਼ਾ ਕਰ ਲੈਣ।”61 ਫ਼ੇਰ ਰਿਬਕਾਹ ਅਤੇ ਉਸਦੀ ਦਾਈ ਊਠਾਂ ਉੱਪਰ ਚੜ ਗਈਆਂ ਅਤੇ ਨੌਕਰ ਅਤੇ ਉਸਦੇ ਬੰਦਿਆਂ ਦੇ ਪਿਛੇ ਚੱਲ ਪਈਆਂ। ਇਸ ਤਰ੍ਹਾਂ ਨੌਕਰ ਨੇ ਰਿਬਕਾਹ ਨੂੰ ਲਿਆ ਅਤੇ ਘਰ ਵਾਪਸੀ ਦੇ ਸਫ਼ਰ ਉੱਤੇ ਰਵਾਨਾ ਹੋ ਗਿਆ।

62 ਇਸਹਾਕ ਨੇ ਬਏਰ ਲਹੀ ਰੋਈ ਨੂੰ ਛੱਡ ਦਿੱਤਾ ਸੀ ਅਤੇ ਹੁਣ ਨੇਗੇਵ ਵਿੱਚ ਰਹਿ ਰਿਹਾ ਸੀ।63 ਸ਼ਾਮ ਨੂੰ ਇਸਹਾਕ ਖੇਤਾਂ ਵੱਲ ਸੈਰ ਲਈ ਨਿਕਲ ਗਿਆ। ਇਸਹਾਕ ਨੇ ਨਜ਼ਰ ਮਾਰੀ ਅਤੇ ਦੂਰੋਂ ਆਉਂਦੇ ਊਠਾਂ ਵੱਲ ਦੇਖਿਆ।64 ਰਿਬਕਾਹ ਨੇ ਇਸਹਾਕ ਵੱਲ ਦੇਖਿਆ। ਫ਼ੇਰ ਉਹ ਊਠ ਤੋਂ ਉੱਤਰ ਗਈ।65 ਉਸਨੇ ਨੌਕਰ ਨੂੰ ਆਖਿਆ, “ਇਹ ਆਦਮੀ ਕੌਣ ਹੈ ਜਿਹੜਾ ਖੇਤਾਂ ਵਿੱਚ ਸਾਨੂੰ ਮਿਲਣ ਲਈ ਘੁੰਮ ਰਿਹਾ ਹੈ?”ਨੌਕਰ ਨੇ ਆਖਿਆ, “ਇਹ ਮੇਰਾ ਸੁਆਮੀ ਹੈ।” ਇਸ ਲਈ ਰਿਬਕਾਹ ਨੇ ਆਪਣਾ ਮੂੰਹ ਪਰਦੇ ਨਾਲ ਕੱਜ ਲਿਆ।66 ਨੌਕਰ ਨੇ ਇਸਹਾਕ ਨੂੰ ਉਨ੍ਹਾਂ ਗੱਲਾਂ ਬਾਰੇ ਦੱਸਿਆ ਜੋ ਵਾਪਰੀਆਂ ਸਨ।67 ਫ਼ੇਰ ਇਸਹਾਕ ਕੁੜੀ ਨੂੰ ਆਪਣੀ ਮਾਂ ਦੇ ਤੰਬੂ ਵਿੱਚ ਲੈ ਆਇਆ। ਰਿਬਕਾਹ ਉਸੇ ਦਿਨ ਇਸਹਾਕ ਦੀ ਪਤਨੀ ਬਣ ਗਈ। ਇਸਹਾਕ ਉਸ ਨੂੰ ਬਹੁਤ ਪਿਆਰ ਕਰਦਾ ਸੀ ਇਸ ਲਈ ਇਸਹਾਕ ਨੂੰ ਆਪਣੀ ਮਾਂ ਦੇ ਦੇਹਾਂਤ ਤੋਂ ਬਾਦ ਹੌਂਸਲਾ ਮਿਲਿਆ।

 
adsfree-icon
Ads FreeProfile