Lectionary Calendar
Friday, May 17th, 2024
the Seventh Week after Easter
Attention!
Tired of seeing ads while studying? Now you can enjoy an "Ads Free" version of the site for as little as 10¢ a day and support a great cause!
Click here to learn more!

Read the Bible

ਬਾਇਬਲ

ਅਮਸਾਲ 21

1 ਕਿਸਾਨ ਆਪਣੇ ਖੇਤਾਂ ਨੂੰ ਸਿਂਜਣ ਲਈ ਛੋਟੇ ਖਾਲਬਣਾਉਂਦੇ ਹਨ। ਉਹ ਵੱਖ-ਵੱਖ ਖਾਲਾਂ ਨੂੰ ਬੰਦ ਕਰਕੇ ਪਾਣੀ ਦਾ ਰਾਹ ਬਦਲਦੇ ਹਨ। ਯਹੋਵਾਹ ਵੀ ਰਾਜੇ ਦੇ ਮਨ ਨੂੰ ਸਂਚਾਲਿਤ ਕਰਨ ਲਈ ਇਹੋ ਕਰਦਾ ਹੈ। ਯਹੋਵਾਹ ਜਿਵੇਂ ਚਾਹੁੰਦਾ ਹੈ ਰਾਜੇ ਦੀ ਅਗਵਾਈ ਕਰਦਾ ਹੈ ਜਿਧ੍ਧਰ ਉਹ ਉਸਨੂੰ ਲਿਜਾਣਾ ਚਾਹੇ, ਲੈ ਜਾਦਾ ਹੈ।

2 ਬੰਦਾ ਸੋਚਦਾ ਹੈ ਕਿ ਜੋ ਕੁਝ ਵੀ ਉਹ ਕਰਦਾ ਹੈ ਸਹੀ ਹੈ। ਪਰ ਯਹੋਵਾਹ ਬੰਦਿਆਂ ਦੇ ਕੰਮਾਂ ਦੇ ਅਸਲੀ ਕਾਰਣਾਂ ਦਾ ਨਿਰਣਾ ਕਰਦਾ ਹੈ।

3 ਜੋ ਧਰਮੀ ਅਤੇ ਨਿਆਂਈ ਹੈ, ਕਰਨਾ, ਪਰਮੇਸ਼ੁਰ ਨੂੰ ਬਲੀਆਂ ਚੜਾਉਣ ਨਾਲੋਂ ਬਿਹਤਰ ਹੈ।

4 ਘਮਂਡੀ ਅੱਖਾਂ ਅਤੇ ਗੁਮਾਨੀ ਦਿਲ ਅਤੇ ਦੁਸ਼ਟ ਲੋਕਾਂ ਦੇ ਦੀਵੇ ਪਾਪੀ ਹੁੰਦੇ ਹਨ।

5 ਮਿਹਨਤੀ ਆਦਮੀ ਦੀਆਂ ਯੋਜਨਾਵਾਂ ਲਾਭ ਲਿਆਉਂਦੀਆਂ ਹਨ, ਪਰ ਜੋ ਕੋਈ ਵੀ ਕਾਹਲੀ ਵਿੱਚ ਹੋਵੇਗਾ ਗਰੀਬ ਬਣ ਜਾਵੇਗਾ।

6 ਜੇ ਤੁਸੀਂ ਅਮੀਰ ਹੋਣ ਲਈ ਧੋਖਾ ਕਰਦੇ ਹੋ, ਤਾਂ ਤੁਹਾਡੀ ਦੌਲਤ ਛੇਤੀ ਹੀ ਚਲੀ ਜਾਵੇਗੀ। ਅਤੇ ਤੁਹਾਡੀ ਅਮੀਰੀ ਤੁਹਾਨੂੰ ਮੌਤ ਵੱਲ ਲੈ ਜਾਵੇਗੀ।

7 ਦੁਸ਼ਟ ਬੰਦੇ ਦੀ ਹਿੰਸਾ ਉਸ ਨੂੰ ਤਬਾਹ ਕਰ ਦੇਵੇਗੀ। ਕਿਉਂ ਕਿ ਉਹ ਨਿਆਂ ਕਰਨ ਤੋਂ ਇਨਕਾਰ ਕਰਦੇ ਹਨ।

8 ਇੱਕ ਅਪ੍ਰਾਧੀ ਦਾ ਰਾਹ ਪੇਚਦਾਰ ਹੁੰਦਾ ਹੈ, ਪਰ ਇੱਕ ਬੇਗੁਨਾਹ ਆਦਮੀ ਉਹੀ ਕਰਦਾ ਜੋ ਧਰਮੀ ਹੁੰਦਾ।

9 ਝਗੜਾਲੂ ਪਤਨੀ ਨਾਲ ਘਰ ਦੇ ਅੰਦਰ ਰਹਿਣ ਨਾਲੋਂ ਛੱਤ ਉੱਤੇ ਨੁਕਰ ਤੇ ਸੌਣਾ ਬਿਹਤਰ ਹੈ।

10 ਬੁਰੇ ਬੰਦੇ ਹਮੇਸ਼ਾ ਹੋਰ ਬਦੀ ਕਰਨਾ ਲੋਚਦੇ ਹਨ। ਅਤੇ ਉਹ ਲੋਕ ਆਪਣੇ ਆਸ-ਪਾਸ ਦੇ ਲੋਕਾਂ ਲਈ ਰਹਿਮ ਨਹੀਂ ਪ੍ਰਗਟਾਉਂਦੇ।

11 ਜਦੋਂ ਇੱਕ ਮਖੌਲੀੇ ਨੂੰ ਸਜ਼ਾ ਮਿਲਦੀ ਹੈ, ਇੱਕ ਸਾਧਾਰਨ ਵਿਅਕਤੀ ਸਿਆਣਾ ਬਣ ਜਾਂਦਾ, ਅਤੇ ਜਦੋਂ ਤੁਸੀਂ ਕਿਸੇ ਸਿਆਣੇ ਬੰਦੇ ਨੂੰ ਹਿਦਾਇਤ ਦਿੰਦੇ ਹੋ, ਉਹ ਆਪਣਾ ਸਬਕ ਸਿਖਦਾ।

12 ਪਰਮੇਸ਼ੁਰ ਜੋ ਕਿ ਨਿਆਂਈ ਹੈ ਦੁਸ਼ਟ ਆਦਮੀ ਦੇ ਟੱਬਰ ਤੇ ਅੱਖ ਰੱਖਦਾ ਅਤੇ ਦੁਸ਼ਟ ਆਦਮੀ ਨੂੰ ਬਰਬਾਦ ਕਰ ਦਿੰਦਾ ਹੈ।

13 ਜੇ ਕੋਈ ਬੰਦਾ ਗਰੀਬ ਲੋਕਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਦਾ ਹੈ ਤਾਂ ਲੋੜ ਪੈਣ ਤੇ ਉਸ ਦੀ ਵੀ ਕੋਈ ਸਹਾਇਤਾ ਨਹੀਂ ਕਰੇਗਾ।

14 ਗੁਪਤ ਤੌਰ ਤੇ ਦਿੱਤੀ ਸੁਗਾਤ ਗੁੱਸੇ ਨੂੰ ਸ਼ਾਂਤ ਕਰ ਦਿੰਦੀ ਹੈ, ਅਤੇ ਲੋਕਾਂ ਦੀ ਦਿੱਤੀ ਹੋਈ ਰਿਸ਼ਵਤ ਖਤਰੇ ਨੂੰ ਰੋਕਣ 'ਚ ਸਹਾਈ ਹੋ ਸਕਦੀ ਹੈ।

15 ਇੱਕ ਧਰਮੀ ਵਿਅਕਤੀ ਜੋ ਸਹੀ ਹੈ ਕਰਨ ਵਿੱਚ ਆਨੰਦ ਮਾਣਦਾ ਹੈ, ਪਰ ਇਹ ਉਨ੍ਹਾਂ ਨੂੰ ਡਰਾਉਂਦਾ ਹੈ, ਜੋ ਉਹੀ ਕਰਦੇ ਹਨ ਜੋ ਗ਼ਲਤ ਹੈ।

16 ਜੇ ਕੋਈ ਬੰਦਾ ਸਿਆਣਪ ਦਾ ਰਸਤਾ ਛੱਡ ਦਿੰਦਾ ਹੈ ਤਾਂ ਉਹ ਤਬਾਹੀ ਵੱਲ ਜਾ ਰਿਹਾ ਹੈ।

17 ਜੇ ਖੁਸ਼ੀ ਮਨਾਉਣਾ ਹੀ ਕਿਸੇ ਬੰਦੇ ਲਈ ਸਭ ਤੋਂ ਮਹੱਤਵਪੂਰਣ ਗੱਲ ਹੈ ਤਾਂ ਉਹ ਬੰਦਾ ਗਰੀਬ ਹੋ ਜਾਵੇਗਾ। ਜੇ ਉਹ ਬੰਦਾ ਮੈਅ ਅਤੇ ਭੋਜਨ ਨੂੰ ਹੀ ਪਿਆਰ ਕਰਦਾ ਹੈ ਤਾਂ ਉਹ ਕਦੇ ਅਮੀਰ ਨਹੀਂ ਹੋ ਸਕੇਗਾ।

18 ਇੱਕ ਦੁਸ਼ਟ ਵਿਅਕਤੀ ਨੇਕ ਆਦਮੀ ਲਈ ਫਿਰੌਤੀ ਹੁੰਦਾ ਹੈ। ਅਤੇ ਇੰਝ ਹੀ ਕਪਟੀ ਨੂੰ ਇਮਾਨਦਾਰ ਆਦਮੀ ਲਈ ਹੁੰਦਾ ਹੈ।

19 ਉਸ ਪਤਨੀ ਨਾਲ ਰਹਿਣ ਨਾਲੋਂ, ਜਿਹੜੀ ਗੁਸੈਲੇ ਸੁਭਾ ਦੀ ਅਤੇ ਝਗੜਾਲੂ ਹੈ, ਮਾਰੂਬਲ ਵਿੱਚ ਰਹਿਣਾ ਬਿਹਤਰ ਹੈ।

20 ਸਿਆਣੇ ਬੰਦੇ ਦਾ ਘਰ ਅਨਾਜ਼ ਅਤੇ ਤੇਲ ਨਾਲ ਭਰਪੂਰ ਹੁੰਦਾ, ਪਰ ਮੂਰਖ ਬੰਦੇ ਕੋਲ ਜੋ ਵੀ ਹੈ ਉਹ ਉਸਨੂੰ ਖਤਮ ਕਰ ਲੈਂਦਾ ਹੈ।

21 ਜਿਹੜਾ ਵਿਅਕਤੀ ਨੇਕੀ ਅਤੇ ਵਫ਼ਾਦਾਰੀ ਤੇ ਚੱਲਦਾ ਹੈ ਜੀਵਨ, ਨੇਕੀ ਅਤੇ ਇੱਜ਼ਤ ਪ੍ਰਾਪਤ ਕਰਦਾ ਹੈ।

22 ਇੱਕ ਸਿਆਣਾ ਵਿਅਕਤੀ ਬਹਾਦੁਰ ਆਦਮੀਆਂ ਦੁਆਰਾ ਰਖਵਾਲੀ ਕੀਤੇ ਜਾ ਰਹੇ ਸ਼ਹਿਰ ਤੇ ਵੀ ਕਬਜ਼ਾ ਕਰ ਸਕਦਾ ਹੈ ਅਤੇ ਉਨ੍ਹਾਂ ਕੰਧਾਂ ਨੂੰ ਢਾਹ ਸਕਦਾ ਜਿਨ੍ਹਾਂ ਤੇ ਉਨ੍ਹਾਂ ਨੂੰ ਭਰੋਸਾ ਹੁੰਦਾ ਹੈ।

23 ਜਿਸ ਬੰਦੇ ਦਾ ਆਪਣੀ ਕਬਨੀ ਅਤੇ ਜੁਬਾਨ ਤੇ ਕਾਬੂ ਹੁੰਦਾ, ਉਹ ਆਪਣੇ ਆਪ ਨੂੰ ਕਿਸੇ ਵੀ ਖਤਰੇ ਤੋਂ ਬਚਾ ਲੈਂਦਾ ਹੈ।

24 ਇੱਕ ਵਿਅਕਤੀ ਜਿਹੜਾ ਹਂਕਾਰੀ ਅਤੇ ਮਗਰੂਰ ਹੈ, ਅਜਿਹਾ ਆਦਮੀ ਜੋ ਮਖੌਲੀ ਕਹਿਲਾਉਂਦਾ ਹੈ, ਅਤਿਆਧਿਕ੍ਕ ਮਗਰੂਰਤਾ ਦਾ ਵਿਖਾਵਾ ਕਰਦਾ ਹੈ।

25 ਆਲਸੀ ਬੰਦੇ ਦੇ ਸਪਨੇ ਉਸਦੀ ਮੌਤ ਹੋਣਗੇ, ਕਿਉਂ ਜੁ ਉਸਦੇ ਹੱਥ ਕੰਮ ਕਰਨੋ ਇਨਕਾਰੀ ਹੁੰਦੇ ਹਨ।26 ਅਜਿਹੇ ਲੋਕ ਹੁੰਦੇ ਹਨ ਜੋ ਹਰ ਵਕਤ, ਹੋਰ ਪਾਉਣ ਦੀ ਇੱਛਾ ਰੱਖਦੇ ਹਨ, ਪਰ ਇੱਕ ਧਰਮੀ ਵਿਅਕਤੀ ਖੁਲੇ ਦਿਲ ਨਾਲ ਦਿੰਦਾ ਹੈ।

27 ਇੱਕ ਦੁਸ਼ਟ ਵਿਅਕਤੀ ਦੀਆਂ ਬਲੀਆਂ ਆਪਣੇ-ਆਪ 'ਚ ਹੀ ਬੁਰੀਆਂ ਹਨ, ਇਹ ਹੋਰ ਵੀ ਭਿਆਨਕ ਹੋਵੇਗਾ ਜਦੋਂ ਉਹ ਇਨ੍ਹਾਂ ਨੂੰ ਬੁਰੇ ਖਿਆਲ ਨਾਲ ਚੜਾਉਂਦਾ ਹੈ।

28 ਜਿਹੜਾ ਬੰਦਾ ਝੂਠ ਬੋਲਦਾ ਹੈ ਉਹ ਤਬਾਹ ਹੋ ਜਾਵੇਗਾ। ਜਿਹੜਾ ਵੀ ਉਸ ਝੂਠ ਨੂੰ ਧਿਆਨ ਨਾਲ ਸੁਣਦਾ ਹੈ ਉਹ ਵੀ ਉਸਦੇ ਨਾਲ ਹੀ ਤਬਾਹ ਹੋ ਜਾਵੇਗਾ।

29 ਇੱਕ ਦੁਸ਼ਟ ਵਿਅਕਤੀ ਆਪਣਾ ਮੂੰਹ ਫੁਲਾ ਲੈਂਦਾ ਹੈ, ਪਰ ਇੱਕ ਇਮਾਨਦਾਰ ਆਦਮੀ ਯਕੀਨੀ ਬਣਾਉਂਦਾ ਕਿ ਉਹ ਉਹੀ ਕਰਦਾ ਜੋ ਸਹੀ ਹੈ।

30 ਕੋਈ ਅਜਿਹੀ ਸਿਆਣਪ, ਅੰਤਰ-ਦਿ੍ਰਸ਼ਟੀ, ਜਾਂ ਸਲਾਹ ਨਹੀਂ ਹੈ ਜੋ ਯਹੋਵਾਹ ਦੇ ਵਿਰੁੱਧ ਕਾਮਯਾਬ ਹੋ ਸਕੇ।31 ਲੋਕ ਲੜਾਈ ਲਈ ਘੋੜਿਆਂ ਸਮੇਤ ਹਰ ਚੀਜ਼ ਤਿਆਰ ਕਰ ਸਕਦੇ ਹਨ। ਪਰ ਜਿੰਨਾ ਚਿਰ ਤੱਕ ਯਹੋਵਾਹ ਉਨ੍ਹਾਂ ਨੂੰ ਜਿੱਤ ਨਹੀਂ ਦਿੰਦਾ ਉਹ ਜਿੱਤ ਨਹੀਂ ਸਕਦੇ।

 
adsfree-icon
Ads FreeProfile