Lectionary Calendar
Friday, May 17th, 2024
the Seventh Week after Easter
Attention!
For 10¢ a day you can enjoy StudyLight.org ads
free while helping to build churches and support pastors in Uganda.
Click here to learn more!

Read the Bible

ਬਾਇਬਲ

ਜ਼ਬੂਰ 3

1 "ਹੇ ਯਹੋਵਾਹ, ਮੇਰੇ ਕਈ ਦੁਸ਼ਮਣ ਹਨ। ਬਹੁਤ ਲੋਕੀ ਮੇਰੇ ਖਿਲਾਫ਼ ਹੋ ਗਏ ਨੇ।"2 ਬਹੁਤ ਲੋਕ ਮੇਰੇ ਬਾਰੇ ਬੁਰੀਆਂ ਗੱਲਾਂ ਕਰ ਰਹੇ ਹਨ। ਉਹ ਲੋਕ ਆਖਦੇ ਨੇ, "ਪਰਮੇਸ਼ੁਰ ਇਸਨੂੰ ਨਹੀਂ ਬਚਾਵੇਗਾ।"3 ਪਰ, ਹੇ ਯਹੋਵਾਹ, ਤੂੰ ਮੇਰੀ ਢਾਲ ਹੈਂ। ਤੂੰ ਮੇਰੀ ਮਹਿਮਾ ਹੈਂ। ਹੇ ਯਹੋਵਾਹ ਤੇਰੇ ਨਾਲ ਹੀ ਮੇਰਾ ਸਿਰ ਉੱਚਾ ਹੈ।

4 ਮੈਂ ਯਹੋਵਾਹ ਨੂੰ ਪ੍ਰਾਰਥਨਾ ਕਰਾਂਗਾ ਤੇ ਉਹ ਮੈਨੂੰ ਆਪਣੇ ਪਵਿੱਤਰ ਪਰਬਤ ਉੱਤੋਂ ਉੱਤਰ ਦੇਵੇਗਾ।5 ਹੁਣ ਮੈਂ ਪੱਥਰ ਉੱਤੇ ਪੈਕੇ ਅਰਾਮ ਕਰ ਸਕਦਾ ਹਾਂ, ਅਤੇ ਮੈਂ ਜਾਣਦਾ ਹਾਂ ਕਿ ਮੈਂ ਜਾਗ ਪਵਾਂਗਾ। ਕਿਉਂ? ਕਿਉਂਕਿ ਯਹੋਵਾਹ ਮੈਨੂੰ ਕੱਜਦਾ ਹੈ ਤੇ ਉਹ ਮੈਨੂੰ ਆਸਰਾ ਦਿੰਦਾ ਹੈ।6 ਹਜ਼ਾਰਾਂ ਸਿਪਾਹੀਆਂ ਨੂੰ ਮੈਨੂੰ ਘੇਰ ਲੈਣ ਦਿਉ ਮੈਂ ਉਨ੍ਹਾਂ ਦੁਸ਼ਮਣਾਂ ਤੋਂ ਨਹੀਂ ਡਰਾਂਗਾ।7 ਯਹੋਵਾਹ, ਉਠੋ। ਮੇਰੇ ਪਰਮੇਸ਼ੁਰ ਆਕੇ ਮੈਨੂੰ ਬਚਾਓ। ਤੁਸੀਂ ਬਹੁਤ ਬਲਵਾਨ ਹੋ। ਤੁਹਾਡਾ ਇੱਕ ਵੀ ਥਪ੍ਪੜ ਮੇਰੇ ਦੁਸ਼ਮਣਾਂ ਦੇ ਸਾਰੇ ਦੰਦ ਤੋੜਨ ਲਈ ਕਾਫ਼ੀ ਹੈ।8 ਹੇ ਯਹੋਵਾਹ, ਜਿੱਤ ਤੇਰੀ ਹੀ ਹੈ। ਕਿਰਪਾ ਕਰਕੇ ਆਪਣਿਆਂ ਲੋਕਾਂ ਨੂੰ ਅਸੀਸ ਦਿਉ।

 
adsfree-icon
Ads FreeProfile