Lectionary Calendar
Friday, May 17th, 2024
the Seventh Week after Easter
Attention!
Partner with StudyLight.org as God uses us to make a difference for those displaced by Russia's war on Ukraine.
Click to donate today!

Read the Bible

ਬਾਇਬਲ

ਜ਼ਬੂਰ 61

1 ਹੇ ਪਰਮੇਸ਼ੁਰ, ਮੇਰੇ ਪ੍ਰਾਰਥਨਾ ਗੀਤ ਨੂੰ ਸੁਣੋ। ਮੇਰੀ ਪ੍ਰਾਰਥਨਾ ਸੁਣੋ।2 ਮੈਂ ਕਿਥੇ ਵੀ, ਕਿੰਨਾ ਵੀ ਕਮਜ਼ੋਰ ਹੋਵਾਂ ਮੈਂ ਸਹਾਇਤਾ ਲਈ ਤੁਹਾਨੂੰ ਪੁਕਾਰਾਂਗਾ। ਮੈਨੂੰ ਬਹੁਤ ਉੱਚਾ ਸੁਰਖਿਅਤ ਥਾਂ ਉੱਤੇ ਲੈ ਜਾਵੋ।3 ਤੁਸੀਂ ਹੀ ਮੇਰਾ ਸੁਰਖਿਅਤ ਸਥਾਨ ਹੋ। ਤੁਸੀਂ ਹੀ ਮਜ਼ਬੂਤ ਬੁਰਜ ਹੋ ਜਿਹੜਾ ਮੈਨੂੰ ਮੇਰੇ ਵੈਰੀਆਂ ਤੋਂ ਬਚਾਉਂਦਾ ਹੈ।4 ਮੈਂ ਹਮੇਸ਼ਾ ਲਈ ਤੁਹਾਡੇ ਤੰਬੂ ਵਿੱਚ ਰਹਿਣਾ ਚਾਹੁੰਦਾ ਹਾਂ। ਮੈਂ ਉਥੇ ਛੁਪ ਜਾਂਦਾ ਹਾਂ, ਜਿਥੇ ਤੁਸੀਂ ਮੇਰੀ ਰੱਖਿਆ ਕਰ ਸਕੋਂ।

5 ਪਰਮੇਸ਼ੁਰ, ਤੁਸਾਂ ਮੇਰੇ ਤੁਹਾਨੂੰ ਕੀਤੇ ਵਾਅਦੇ ਸੁਣੇ ਹਨ। ਪਰ ਜੋ ਕੁਝ ਵੀ ਤੁਹਾਡੇ ਉਪਾਸਕਾਂ ਕੋਲ ਹੈ ਤੁਹਾਡੇ ਵੱਲੋਂ ਆਉਂਦਾ ਹੈ।6 ਰਾਜੇ ਨੂੰ ਲੰਮਾ ਜੀਵਨ ਦਿਉ। ਉਸਨੂੰ ਸਦਾ ਲਈ ਜਿਉਣ ਦਿਉ।7 ਉਸਨੂੰ ਸਦਾ ਲਈ ਪਰਮੇਸ਼ੁਰ ਸੰਗ ਜਿਉਣ ਦਿਉ। ਆਪਣੇ ਸੱਚੇ ਪਿਆਰ ਨਾਲ ਉਸ ਦੀ ਰੱਖਿਆ ਕਰੋ।8 ਅਤੇ ਮੈਂ ਸਦਾ-ਸਦਾ ਤੁਹਾਡੇ ਨਾਮ ਦੀ ਉਸਤਤਿ ਕਰਾਂਗਾ। ਹਰ ਰੋਜ਼ ਮੈਂ ਉਹੀ ਗੱਲਾਂ ਕਰਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ।

 
adsfree-icon
Ads FreeProfile